21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੜਤਾਲ ਜਾਰੀ , ਅੱਜ ਕਰਨਗੇ ਧਰਨਾ ਪ੍ਰਦਰਸ਼ਨ

ਜਲੰਧਰ, 20 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਤਹਿਤ ਡੀ. ਸੀ.

Ad Position 21
No active advertisement
ਅਜੀਤ ਡੈਸਕ 21-08-2026
ਜਲੰਧਰ, 20 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਤਹਿਤ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਵੀਰਵਾਰ ਨੂੰ ਕੰਮਕਾਜ ਬੰਦ ਰੱਖਿਆ ਗਿਆ। ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਲੈਰੀਕਲ ਮੁਲਾਜ਼ਮਾਂ ਵਲੋਂ ਸ਼ੁੱਕਰਵਾਰ ਨੂੰ ਹੜਤਾਲ ਦੌਰਾਨ ਡੀ. ਸੀ. ਦਫਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਓਧਰ ਡੀ. ਸੀ. ਦਫ਼ਤਰ ’ਚ ਮੁਲਾਜ਼ਮਾਂ ਦੇ ਹੜਤਾਲ ’ਤੇ ਰਹਿਣ ਕਾਰਨ ਦਫ਼ਤਰਾਂ ਵਿੱਚ ਲਗਾਤਾਰ ਕੰਮਕਾਜ ਬੰਦ ਰਹਿਣ ਕਾਰਨ ਆਮ ਲੋਕਾਂ ਦੇ ਸਰਕਾਰੀ ਕੰਮ ਨਹੀਂ ਹੋ ਸਕੇ। ਦੱਸਣਯੋਗ ਹੈ ਕਿ ਮੁਲਾਜ਼ਮਾਂ ਵਲੋਂ ਇਹ ਹੜਤਾਲ 21 ਅਗਸਤ ਤਕ ਕੀਤੀ ਗਈ ਹੈ ਅਤੇ ਅਗਲੇ ਦੋ ਦਿਨ ਸ਼ਨਿਚਰਵਾਰ ਤੇ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਹੋਣ ਕਰਕੇ ਹੁਣ ਦਫ਼ਤਰ ਸੋਮਵਾਰ ਨੂੰ ਖੁੱਲ੍ਹਣਗੇ ਪਰ ਮੁਲਾਜਮਾਂ ਦੀ ਹੜਤਾਲ ਖਤਮ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਯੂਨੀਅਨ ਵਲੋਂ ਅਗਲੇ ਦਿਨਾਂ ਦੌਰਾਨ ਹੀ ਕੀਤਾ ਜਾਵੇਗਾ। ਜੇਕਰ ਹੜਤਾਲ ਜਾਰੀ ਰਹੀ ਤਾਂ ਲੋਕਾਂ ਨੂੰ ਆਪਣੇ ਕੰਮਾਂ ਲਈ ਫਿਰ ਉਡੀਕ ਕਰਨੀ ਪਵੇਗੀ। ਡੀ. ਸੀ. ਦਫਤਰ ’ਚ ਆਪਣੇ ਅਦਾਰੇ ਦੇ ਕੰਮ ਲਈ ਵਾਰ-ਵਾਰ ਚੱਕਰ ਮਾਰ ਰਹੇ ਮੈਨੇਜਰ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਇਸੈਂਸ ਰੀਨਿਊ ਕਰਵਾਉਣ ਲਈ ਫਾਈਲ ਲਾਈ ਸੀ ਪਰ ਦੋ ਮਹੀਨੇ ਦਾ ਸਮਾਂ ਹੋਣ ਦੇ ਬਾਵਜੂਦ ਕੰਮ ਨਹੀਂ ਹੋਇਆ। ਉਹ ਜਦੋਂ ਵੀ ਡੀ. ਸੀ. ਦਫ਼ਤਰ ਦੀ ਸੰਬੰਧਤ ਬ੍ਰਾਂਚ ਵਿੱਚ ਪਤਾ ਕਰਨ ਲਈ ਆਉਂਦੇ ਹਨ ਤਾਂ ਪਤਾ ਲੱਗਦਾ ਹੈ ਕਿ ਮੁਲਾਜ਼ਮ ਹੜਤਾਲ ’ਤੇ ਚੱਲ ਰਹੇ ਹਨ ਅਤੇ ਕੰਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। 21 ਅਗਸਤ ਦੇ ਧਰਨੇ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਸਵੇਰੇ 10 ਵਜੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਡੀ. ਸੀ. ਦਫ਼ਤਰ ਦੇ ਬਾਹਰ ਪਹਿਲਾਂ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਫਿਰ ਸਰਕਾਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਯੂਨੀਅਨ ਜਲੰਧਰ ਵਲੋਂ ਬੰਦ ਦੇ ਸੱਦੇ ਨੂੰ ਸਮਰਥਨ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕਰਨ ਸਮੇਂ ਪੰਚ... ਅਗਲੀ ਖ਼ਬਰ ਆਲ ਇੰਡੀਆ ਕਾਂਗਰਸ ਕਮੇਟੀ ਐੱਸ . ਸੀ . ਸੈੱਲ ਜਲੰਧਰ ਦਿਹਾਤੀ ਨੇ ਕੀਤੀ ਵਿਸ਼ੇਸ਼ ਮੀਟਿੰਗ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਕ...
Ad Position 24