ਪੰਚਾਇਤ ਯੂਨੀਅਨ ਜਲੰਧਰ ਵਲੋਂ ਬੰਦ ਦੇ ਸੱਦੇ ਨੂੰ ਸਮਰਥਨ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕਰਨ ਸਮੇਂ ਪੰਚਾਇਤ ਯੂਨੀਅਨ ਜਲੰਧਰ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ ਅਤੇ ਉਨ੍ਹਾਂ ਦੇ ਸਾਥੀ।
ਚੁਗਿੱਟੀ/ ਜੰਡੂ ਸਿੰਘਾ, 20 ਅਗਸਤ ( ਨਰਿੰਦਰ ਲਾਗੂ) ਚੰਡੀਗੜ੍ਹ ਪੁਲਿਸ ਵੱਲੋਂ ਭਾਜਪਾ ਦੇ ਇਸ਼ਾਰੇ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਭਵਨ ਵੱਲ ਸ਼ਾਂਤਮਈ ਢੰਗ ਨਾਲ ਜਾ ਰਹੇ ਬਜ਼ੁਰਗ, ਬੀਬੀਆਂ ਅਤੇ ਨੌਜਵਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਗੰਦੇ ਪਾਣੀ ਦੀਆਂ ਬੁਛਾੜਾਂ ਮਾਰਨ ਕੀਤੇ ਧੱਕੇ ਖਿਲਾਫ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਸਾਡੀ ਪੰਚਾਇਤ ਯੂਨੀਅਨ ਜਲੰਧਰ ਸਮਰਥਨ ਕਰਦੀ ਹੈ। ਇਹ ਪ੍ਰਗਟਾਵਾ ਅੱਜ ਰਾਮ ਸਿੰਘ ਬੋਲੀਨਾ ਪ੍ਰਧਾਨ ਪੰਚਾਇਤ ਯੂਨੀਅਨ ਜਲੰਧਰ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੀਤਾ ਗਿਆ।
ਅਜੀਤ ਡੈਸਕ
21-08-2026