21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਾਬੂ ਜਗਜੀਵਨ ਰਾਮ ਚੌਕ ’ ਚ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੇ ਮਾਮਲੇ ’ ਚ ਦੋ ਗ੍ਰਿਫ਼ਤਾਰ , ਵੀਡੀਓ ਵਾਇਰਲ ਹੋਣ ਉਪਰੰਤ ਪੁਲਿਸ ਆਈ ਹਰਕਤ ’ ਚ

ਜਲੰਧਰ, 20 ਅਗਸਤ (ਜਤਿੰਦਰ ਪੰਮੀ)–ਵੈਸਟ ਹਲਕੇ ’ਚ ਪੈਂਦੇ ਨਸ਼ਾ ਛੁਡਾਊ ਕੇਂਦਰ ਤੋਂ ਥੋੜ੍ਹੀ ਦੂਰੇ ’ਤੇ ਸਥਿਤ ਬਾਬੂ ਜਗਜੀਵਨ ਰਾਮ ਚੌਕ ’ਚ ਦੋ ਵਿਅਕਤੀਆਂ ਵਲੋਂ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੇ ਮਾਮਲੇ ’ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਐੱਨ.

Ad Position 21
No active advertisement
ਪੁਲਿਸ ਵਲੋਂ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ। 21-08-2026
ਜਲੰਧਰ, 20 ਅਗਸਤ (ਜਤਿੰਦਰ ਪੰਮੀ)–ਵੈਸਟ ਹਲਕੇ ’ਚ ਪੈਂਦੇ ਨਸ਼ਾ ਛੁਡਾਊ ਕੇਂਦਰ ਤੋਂ ਥੋੜ੍ਹੀ ਦੂਰੇ ’ਤੇ ਸਥਿਤ ਬਾਬੂ ਜਗਜੀਵਨ ਰਾਮ ਚੌਕ ’ਚ ਦੋ ਵਿਅਕਤੀਆਂ ਵਲੋਂ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੇ ਮਾਮਲੇ ’ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਵਿਅਕਤੀਆਂ ਵਲੋਂ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਗੋਲੀਆਂ, ਜਿਨ੍ਹਾਂ ਦੀ ਆਮ ਵਿਕਰੀ ’ਤੇ ਪਾਬੰਦੀ ਹੈ, ਸ਼ਰੇਆਮ ਚੌਕ ’ਚ ਖੜ੍ਹੇ ਹੋ ਕੇ ਵੇਚੀਆਂ ਜਾ ਰਹੀਆਂ ਸਨ। ਇਸ ਦੀ ਕਿਸੇ ਨੇ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ’ਤੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੋਣ ਬਾਰੇ ਪਤਾ ਲੱਗਣ ’ਤੇ ਕਮਿਸ਼ਨਰੇਟ ਪੁਲਿਸ ਹਰਕਤ ਵਿੱਚ ਆ ਗਈ ਅਤੇ ਵੀਡੀਓ ਵਿੱਚ ਮੌਜੂਦ ਦੋਵਾਂ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਨੀਰਜ ਕੁਮਾਰ ਉਰਫ਼ ਕਾਕਾ ਵਾਸੀ ਕੋਟ ਸਦੀਕ ਤੇ ਸੰਨੀ ਨਾਹਰ ਵਾਸੀ ਬਸਤੀ ਗੁਜ਼ਾਂ ਵਜੋਂ ਦੱਸੀ ਗਈ ਹੈ। ਉਕਤ ਮਾਮਲੇ ਬਾਰੇ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਵਲੋਂ ਜਾਰੀ ਕੀਤੇ ਗਏ ਵੀਡੀਓ ਬਿਆਨ ਰਾਹੀਂ ਦੱਸਿਆ ਗਿਆ ਕਿ ਪਾਬੰਦੀਸ਼ੁਦਾ ਗੋਲੀਆਂ ਵੇਚੇ ਜਾਣ ਦੀ ਵੀਡੀਓ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋਣ ਦੇ ਦੋ ਘੰਟਿਆਂ ਅੰਦਰ ਹੀ ਪੁਲਿਸ ਨੇ ਦੋਵਾਂ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਏ. ਸੀ. ਪੀ. ਭਾਟੀਆ ਨੇ ਦੱਸਿਆ ਕਿ ਨੀਰਜ ਕੁਮਾਰ ਉਰਫ਼ ਕਾਕਾ ਵਾਸੀ ਕੋਟ ਸਦੀਕ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-5 ਵਿੱਚ ਅਤੇ ਸੰਨੀ ਨਾਹਰ ਵਾਸੀ ਬਸਤੀ ਗੁਜ਼ਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿੱਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ 600 ਕਰੋੜ ਦੇ ਕੂੜਾ ਪ੍ਰਬੰਧਨ ਪ੍ਰਾਜੈਕਟ ਦੇ ਵਿਰੋਧ ਵਿਚ ਰਹੀ ਹੜਤਾਲ ਠੱਪ ਰਿਹਾ ਕੂੜਾ ਚੁੱਕਣ ਤੇ ਸਫ਼ਾਈ ਦਾ ਕੰਮ ਅਗਲੀ ਖ਼ਬਰ ਜਿਮਖਾਨਾ ਕਲੱਬ ਦੀਆਂ ਚੋਣਾਂ - ਵੋਟਾਂ ਤੋਂ ਪਹਿਲਾਂ ਹੀ ਪ੍ਰੋਗਰੈਸਿਵ ਗਰੁੱਪ ਨੂੰ ਲੱਗਾ ਝਟਕਾ ਪ੍ਰੋ. ਵਿਪਨ ਝਾਂਜੀ ਨੇ ਸੈਕ...
Ad Position 24