21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ ਕੌਮੀ ਇਨਸਾਫ਼ ਮੋਰਚੇ ’ ਦੇ ਸੱਦੇ ’ ਤੇ ਅੱਜ ਰਹੇਗਾ ਪੰਜਾਬ ਬੰਦ

ਜਲੰਧਰ, 20 ਅਗਸਤ - ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੀਤੀ 15 ਅਗਸਤ ਨੂੰ ਸ਼ਾਂਤਮਈ ਰੋਸ ਮਾਰਚ ਕਰ ਰਹੀ ਸੰਗਤ ‘ਤੇ ਸਰਕਾਰ ਵਲੋਂ ਕੀਤੇ ਗਏ ਤਸ਼ਦਦ ਦੇ ਵਿਰੋਧ ’ਚ ‘ਕੌਮੀ ਇਨਸਾਫ਼ ਮੋਰਚਾ’ ਵਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਸੰਬੰਧੀ, ਵੱਖ-ਵੱਖ ਜਥੇਬੰਦੀਆਂ ਵਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜੱਥੇਬੰਦੀਆਂ ਨੇ ਅੱਜ ਮੀਟਿੰਗਾਂ ਕਰਕੇ ਅਤੇ ਲੋਕਾਂ ਨਾਲ ਸੰਪਰਕ ਕਰਕੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ ਹੈ।

Ad Position 21
No active advertisement
ਭਾਈ ਪਾਲ ਸਿੰਘ ਫਰਾਂਸ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਨਾਲ ਗੁਰਿੰਦਰ ਸਿੰਘ ਗੁਰਦਾਸਪੁਰ, ਸੁਖਜੀਤ ਸਿੰਘ ਡਰੋਲੀ ਅਤੇ ਹੋਰ। ਧਰਨਾ ਪ੍ਰਦਰਸ਼ਨ ਤੋਂ ਇਲਾਵਾ ਵਾਹਨਾਂ ਦੀ ਆਵਾਜਾਈ ਵੀ ਰਹੇਗੀ ਠੱਪ 21-08-2026
ਜਲੰਧਰ, 20 ਅਗਸਤ - ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੀਤੀ 15 ਅਗਸਤ ਨੂੰ ਸ਼ਾਂਤਮਈ ਰੋਸ ਮਾਰਚ ਕਰ ਰਹੀ ਸੰਗਤ ‘ਤੇ ਸਰਕਾਰ ਵਲੋਂ ਕੀਤੇ ਗਏ ਤਸ਼ਦਦ ਦੇ ਵਿਰੋਧ ’ਚ ‘ਕੌਮੀ ਇਨਸਾਫ਼ ਮੋਰਚਾ’ ਵਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਸੰਬੰਧੀ, ਵੱਖ-ਵੱਖ ਜਥੇਬੰਦੀਆਂ ਵਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜੱਥੇਬੰਦੀਆਂ ਨੇ ਅੱਜ ਮੀਟਿੰਗਾਂ ਕਰਕੇ ਅਤੇ ਲੋਕਾਂ ਨਾਲ ਸੰਪਰਕ ਕਰਕੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ ਹੈ। ਭਾਈ ਪਾਲ ਸਿੰਘ ਫਰਾਂਸ ਨੇ ਸਮਰਥਕਾਂ ਦੇ ਨਾਲ ਮਿਲ ਕੇ ਕੀਤਾ ਪੱਤਰਕਾਰ ਸੰਮੇਲਨ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਅਤੇ ਸਮੂਹ ਸਹਿਯੋਗੀ ਪੰਥਕ, ਕਿਸਾਨੀ ਤੇ ਦਲਿਤ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਬੰਦ ਦੇ ਫ਼ੈਸਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ‘ਤੇ 7 ਜਨਵਰੀ 2023 ਤੋਂ ਸ਼ਾਂਤਮਈ ਤੇ ਜਮਹੂਰੀ ਤਰੀਕੇ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਚੱਲ ਰਿਹਾ ਹੈ, ਪਰ ਸਰਕਾਰਾਂ ਵਲੋਂ ਸੰਵਿਧਾਨਕ ਹੱਕਾਂ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 32-32 ਸਾਲਾਂ ਦੀਆਂ ਲੰਮੀਆਂ ਕੈਦਾਂ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਨਾ ਤਾਂ ਰਿਹਾਅ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੈਰੋਲ ਦਾ ਬਣਦਾ ਕਾਨੂੰਨੀ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ 10 ਨਵੰਬਰ 2015 ਨੂੰ ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ 83 ਸਾਲਾ ਬਜੁਰਗ ਮਾਤਾ ਦੀ ਗੰਭੀਰ ਹਾਲਤ ਦਾ ਜ਼ਿਕਰ ਕਰਦਿਆਂ ਆਗੂਆਂ ਕਿਹਾ ਕਿ ਇਕ ਮਾਂ ਆਪਣੇ ਪੁੱਤਰ ਨੂੰ ਗਲ਼ ਲਗਾਉਣ ਲਈ ਆਖ਼ਰੀ ਸਾਹ ਗਿਣ ਰਹੀ ਹੈ, ਪਰ ਸਰਕਾਰ ਵਲੋਂ ਪੈਰੋਲ ਵਰਗਾ ਬੁਨਿਆਦੀ ਹੱਕ ਵੀ ਖੋਹ ਕੇ ਮਨੁੱਖੀ ਅਧਿਕਾਰਾਂ ਦਾ ਸਿੱਧਾ ਘਾਣ ਕੀਤਾ ਜਾ ਰਿਹਾ ਹੈ। ਭਾਈ ਫਰਾਂਸ ਅਤੇ ਉਨ੍ਹਾਂ ਦੇ ਸਾਥੀ ਆਗੂਆਂ ਨੇ ਬੀਤੀ 15 ਅਗਸਤ ਨੂੰ ਰਾਜਪਾਲ ਭਵਨ ਵੱਲ ਜਾ ਰਹੇ ਸ਼ਾਂਤਮਈ ਰੋਸ ਮਾਰਚ ‘ਤੇ ਹੋਈ ਪੁਲਿਸ ਕਾਰਵਾਈ ਨੂੰ ਬੇਹੱਦ ਅਣਮਨੁੱਖੀ ਅਤੇ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਬੀਬੀਆਂ, ਬੱਚਿਆਂ ਅਤੇ ਸੰਗਤ ‘ਤੇ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਜ਼ਹਿਰੀਲੇ ਰਸਾਇਣਕ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਜਿਸ ਨਾਲ ਸੰਗਤ ਦੀਆਂ ਅੱਖਾਂ, ਸਾਹ ਪ੍ਰਣਾਲੀ ਅਤੇ ਚਮੜੀ ਨੂੰ ਗੰਭੀਰ ਨੁਕਸਾਨ ਪੁੱਜਾ। ਇਸ ਸਰਕਾਰੀ ਜ਼ਬਰ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਦੋ ਪੱਤਰਕਾਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਅੱਤਿਆਚਾਰੀ ਕਾਰਵਾਈ ਦੇ ਜਵਾਬ ’ਚ ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ ਨੂੰ ਪੰਜਾਬ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਗੁਰਿੰਦਰ ਸਿੰਘ ਗੁਰਦਾਸਪੁਰ, ਸੁਖਜੀਤ ਸਿੰਘ ਡਰੋਲੀ, ਹਰਜਿੰਦਰ ਸਿੰਘ ਜਿੰਦਾ, ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ (ਗਤਕਾ ਮਾਸਟਰ), ਮਹਿੰਦਰ ਸਿੰਘ ਬਾਜਵਾ ਅਤੇ ਹੋਰ ਹਾਜ਼ਰ ਸਨ। ਸਿੱਖ ਤਾਲਮੇਲ ਕਮੇਟੀ ਅਤੇ ਆਗਾਜ਼ ਐੱਨ.ਜੀ.ਓ. ਨੇ ਦਿੱਤਾ ਸਮਰਥਨ ਬੰਦ ਦੇ ਸੱਦੇ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਆਗਾਜ਼ ਐੱਨ.ਜੀ.ਓ. ਨੇ ਵੀ ਸਮਰਥਨ ਦਿੱਤਾ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ (ਕਾਲੀਆ ਕਾਲੋਨੀ) ਅਤੇ ਆਗਾਜ਼ ਐੱਨ.ਜੀ.ਓ. ਦੇ ਪਰਮਪ੍ਰੀਤ ਸਿੰਘ ਵਿੱਟੀ ਨੇ ਇਕ ਸਾਂਝੇ ਬਿਆਨ ’ਚ ਸਮੁੱਚੇ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਹੈ 21 ਅਗਸਤ, ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤਕ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਸਮਰਥਨ ਕੀਤਾ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਸੋਨੂੰ ਕਮਲਜੀਤ ਸਿੰਘ ਕੰਮਾ, ਹਰਨੇਕ ਸਿੰਘ ਨੇਕੀ, ਪਰਦੀਪ ਸਿੰਘ ਵਿੱਕੀ, ਕਮਲਜੀਤ ਸਿੰਘ, ਪ੍ਰਭਜੀਤ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸ਼ਹਿਰ ’ਚ ਮਾਰਚ ਕਰਕੇ ਵਿੱਦਿਅਕ ਅਦਾਰਿਆਂ ਅਤੇ ਕਾਰੋਬਾਰੀਆਂ ਤੋਂ ਸਮਰਥਨ ਦੀ ਕੀਤੀ ਮੰਗ ਜਲੰਧਰ, (ਐੱਮ. ਐੱਸ. ਲੋਹੀਆ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੇ ਸਮਰਥਨ ’ਚ ਅੱਜ ਜਲੰਧਰ ਸ਼ਹਿਰ ਅੰਦਰ ਜਨ ਜਾਗਰੂਕਤਾ ਅਤੇ ਅਪੀਲ ਮਾਰਚ ਕੱਢਿਆ ਗਿਆ। ਇਸ ਮੌਕੇ ਜ਼ਿਲ੍ਹਾ ਅਕਾਲੀ ਜਥਾ (ਪੁਨਰ ਸੁਰਜੀਤ) ਜਲੰਧਰ ਸ਼ਹਿਰ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਹਿਰ ਦੀਆਂ ਸਮੂਹ ਵਪਾਰਕ ਜਥੇਬੰਦੀਆਂ, ਬਜ਼ਾਰਾਂ ਅਤੇ ਦੁਕਾਨਦਾਰ ਐਸੋਸੀਏਸ਼ਨਾਂ ਨੂੰ ਮਿਲ ਕੇ 21 ਅਗਸਤ ਦੇ ਬੰਦ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਇਹ ਮਾਰਚ ਭਗਤ ਸਿੰਘ ਚੌਕ ਤੋਂ ਸ਼ੁਰੂ ਹੋਇਆ, ਜੋ ਕਿ ਪੰਜ ਪੀਰ ਚੌਕ, ਫਗਵਾੜਾ ਗੇਟ, ਮਿਲਾਪ ਚੌਕ, ਸੈਦਾਂ ਗੇਟ, ਰੈਣਕ ਬਜ਼ਾਰ, ਸ਼ੇਖਾਂ ਬਜ਼ਾਰ, ਫੂਲਾਂ ਵਾਲਾ ਚੌਕ, ਕਲਾ ਬਜ਼ਾਰ, ਭੈਰੋਂ ਬਜ਼ਾਰ, ਜੱਗੂ ਚੌਕ, ਮਾਈ ਹੀਰਾਂ ਗੇਟ, ਟਾਂਡਾ ਚੌਕ, ਅੱਡਾ ਹੁਸ਼ਿਆਰਪੁਰ ਅਤੇ ਖਿੰਗਰਾ ਗੇਟ ਤੋਂ ਹੁੰਦਾ ਹੋਇਆ ਮੁੜ ਪੰਜ ਪੀਰ ਚੌਕ ਵਿਖੇ ਪਹੁੰਚ ਕੇ ਸਮਾਪਤ ਹੋਇਆ। ਆਗੂਆਂ ਨੇ ਕਿਹਾ ਕਿ ਬੰਦ ਦੌਰਾਨ ਵਾਹਨਾਂ ਦੀ ਆਵਾਜਾਈ ਵੀ ਠੱਪ ਰੱਖੀ ਜਾਵੇਗੀ ਅਤੇ ਧਰਨੇ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਵਿਸ਼ਾਲ ਬੰਦੀ ਸਿੰਘ ਰਿਹਾਈ ਮਾਰਚ ’ਚ ਅਮਰਜੀਤ ਸਿੰਘ ਕਿਸ਼ਨਪੁਰਾ, ਮਹਿੰਦਰਪਾਲ ਸਿੰਘ ਬਿਨਾਕਾ, ਬੀਬੀ ਹਰਜੀਤ ਕੌਰ ਤਲਵੰਡੀ, ਹਰਪ੍ਰੀਤ ਸਿੰਘ (ਅੰਮ੍ਰਿਤ ਕੰਪਿਊਟਰ), ਜਰਨੈਲ ਸਿੰਘ ਗੜ੍ਹਦੀਵਾਲ, ਜਸਵਿੰਦਰ ਸਿੰਘ ਜੋਖਾ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਚੀਮਾ, ਕੁਲਵੰਤ ਸਿੰਘ, ਜਸਵਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਚਿਤਕਾਰਾ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ ਸਬਰਵਾਲ, ਸਤਨਾਮ ਸਿੰਘ ਲਾਇਲ, ਜਗਜੀਤ ਸਿੰਘ ਬਿੱਟੀ, ਤਰਲੋਕ ਸਿੰਘ ਕੰਡਾ, ਪਰਮਜੀਤ ਸਿੰਘ ਬੱਬਰ, ਹਰਦੇਵ ਸਿੰਘ ਦੇਬੀ, ਗੁਰਦੇਵ ਸਿੰਘ (ਬਲਦੇਵ ਨਗਰ), ਸੁਖਰਾਜ ਰੰਧਾਵਾ, ਦੀਪੂ ਨਾਗਪਾਲ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਤਰੁਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਸਨ। ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਸਿੱਖ ਜਥੇਬੰਦੀਆਂ ਦੀ ਹੋਈ ਮੀਟਿੰਗ ਜਲੰਧਰ, (ਐੱਮ. ਐੱਸ. ਲੋਹੀਆ) - ‘ਕੌਮੀ ਇਨਸਾਫ਼ ਮੋਰਚਾ’ ਵਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਸੰਬੰਧੀ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਸਿੱਖ ਜਥੇਬੰਦੀਆਂ ਦੀ ਇਕ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸਾਰੇ ਆਗੂਆਂ ਵਲੋਂ ਬੰਦ ਨੂੰ ਸ਼ਾਂਤਮਈ ਢੰਗ ਨਾਲ ਚਲਾਉਣ ਦੀ ਹਿਮਾਇਤ ਕੀਤੀ ਗਈ। ਆਗੂਆਂ ਨੇ ਸ਼ਹਿਰਵਾਸੀਆਂ ਤੋਂ ਬੰਦ ਦੌਰਾਨ ਸਹਿਯੋਗ ਕਰਨ ਦੀ ਮੰਗ ਕੀਤੀ। ਇਸ ਮੌਕੇ ਸਮੂਹ ਸਿੰਘ ਸਭਾਵਾਂ ਦੇ ਚੇਅਰਮੈਨ ਜਥੇਦਾਰ ਜਗਜੀਤ ਸਿੰਘ ਗਾਬਾ, ਸ਼੍ਰੋਮਣੀ ਅਕਾਲੀ ਦੱਲ (ਬਾਦਲ) ਦੇ ਹਲਕਾ ਇੰਚਾਰਜ ਇਕਬਾਲ ਸਿੰਘ ਢੀਂਡਸਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠੁੱਕਰਾਲ, ਕੰਵਲਜੀਤ ਸਿੰਘ ਸਕੱਤਰ, ਹਰਭਜਨ ਸਿੰਘ ਸੈਣੀ, ਦਲਜੀਤ ਸਿੰਘ ਕ੍ਰਿਸਟਲ, ਭੁਪਿੰਦਰ ਪਾਲ ਸਿੰਘ ਖ਼ਾਲਸਾ, ਹਰਜੋਤ ਸਿੰਘ ਲੱਕੀ, ਹਰਜਿੰਦਰ ਸਿੰਘ ਜਿੰਦਾ, ਹਰਜੀਤ ਸਿੰਘ ਕ੍ਰਿਸਟਲ, ਜਤਿੰਦਰ ਪਾਲ ਸਿੰਘ ਮਝੈਲ, ਮਨਬੀਰ ਸਿੰਘ ਅਕਾਲੀ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਕੁਲਜੀਤ ਸਿੰਘ ਚਾਵਲਾ ਅਤੇ ਹੋਰ ਹਾਜ਼ਰ ਸਨ। ਟੂ ਵ੍ਹੀਲਰ ਡੀਲਰ ਐਸੋਸੀਏਸ਼ਨ ਵਲੋਂ ਵੀ ਬੰਦ ਦੇ ਸਮਰਥਨ ਦਾ ਐਲਾਨ ਜਲੰਧਰ, (ਐੱਮ. ਐੱਸ. ਲੋਹੀਆ) - ਜਲੰਧਰ ’ਚ ਬੰਦ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਖੁਲ੍ਹ ਕੇ ਸਮਰਥਨ ਕੀਤਾ ਜਾ ਰਿਹਾ ਹੈ, ਇਸੇ ਤਹਿਤ ਟੂ ਵ੍ਵੀਲਰ ਡੀਲਰ ਐਸੋਸੀਏਸ਼ਨ ਵਲੋਂ ਬੰਦ ਦੇ ਸਮਰਥਨ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਵਲੋਂ ਆਪਣੇ ਸਮੂਹ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਨੇਕ ਸਿੰਘ ਨੇਕੀ, ਮਨਪ੍ਰੀਤ ਸਿੰਘ ਬਿੰਦਰਾ, ਆਤਮ ਪ੍ਰਕਾਸ਼, ਸੰਜੀਵ ਕੁਮਾਰ, ਹੰਸ ਰਾਜ, ਮਨਦੀਪ ਸਿੰਘ ਟਿੰਕੂ, ਵਿਸ਼ਾਲ ਕਾਲਰਾ, ਵਿੱਕੀ ਸਿੱਕਾ ਅਤੇ ਹੋਰ ਹਾਜ਼ਰ ਸਨ। ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਜਲੰਧਰ, 20 ਅਗਸਤ (ਐੱਮ. ਐੱਸ. ਲੋਹੀਆ) - ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਸਮੂਹ ਲੋਕਾਂ ਨੂੰ ਪੰਜਾਬ ਬੰਦ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਯੂਨੀਅਨ ਦੀ ਸੂਬਾ ਕਮੇਟੀ ਨੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਖਿਲਾਫ਼ ਭਗਵੰਤ ਮਾਨ ਸਰਕਾਰ ਵਲੋਂ ਸੰਗੀਨ ਧਾਰਾਵਾਂ ਹੇਠ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖਾਂ ਸਮੇਤ ਹੋਰ ਸਿਆਸੀ ਕੈਦੀਆਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਵਪਾਰੀਆਂ, ਸਮਾਜਿਕ ਜਥੇਬੰਦੀਆਂ, ਸਿੱਖਿਆ ਸੰਸਥਾਵਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ 21 ਅਗਸਤ ਦੇ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਨਗਰ ਨਿਗਮ ਯੂਨੀਅਨਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਜਲੰਧਰ, (ਐੱਮ.ਐੱਸ. ਲੋਹੀਆ) - ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਨੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਸੰਨੀ ਸਹੋਤਾ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਯੂਨੀਅਨ ਦਫ਼ਤਰ ਵਿਖੇ ਇਕ ਮੀਟਿੰਗ ਕੀਤੀ, ਜਿਸ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਸਾਂਝੀ ਸੰਸਥਾ ‘ਕੌਮੀ ਇਨਸਾਫ਼ ਮੋਰਚਾ’ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਹੈ। ਇਸ ਮੌਕੇ ਸੰਨੀ ਸਹੋਤਾ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਸਿੱਖ ਯੋਧਿਆਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਨਗਰ ਨਿਗਮ ਦੀਆਂ ਸਾਰੀਆਂ ਯੂਨੀਅਨਾਂ ਉਨ੍ਹਾਂ ਦਾ ਸਮਰਥਨ ਕਰਦੀਆਂ ਹਨ ਅਤੇ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ। ਇਸ ਮੌਕੇ ਸੈਂਟਰੀ ਸੁਪਰਵਾਈਜ਼ਰ ਯੂਨੀਅਨ ਦੇ ਪ੍ਰਧਾਨ ਸੰਨੀ ਸੇਠੀ, ਕਾਰਪੋਰੇਸ਼ਨ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੌਰਵ ਗਿੱਲ, ਮਿਊਂਸੀਪਲ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਨੋਦ ਸਹੋਤਾ, ਡਰਾਈਵਰ ਅਤੇ ਜੇ.ਸੀ.ਬੀ. ਆਪਰੇਟਰ ਯੂਨੀਅਨ ਦੇ ਪ੍ਰਧਾਨ ਅਨਿਲ ਸੱਭਰਵਾਲ, ਸ਼ਾਮ ਲਾਲ ਗਿੱਲ, ਜੁਗਲ ਕਿਸ਼ੋਰ, ਸੰਜੀਵ ਕੁਮਾਰ, ਪ੍ਰਦੀਪ ਕੁਮਾਰ, ਸੀਵਰਮੈਨ ਕਰਮਚਾਰੀ ਯੂਨੀਅਨ ਦੇ ਪਵਨ ਬਾਬਾ, ਪ੍ਰਧਾਨ ਰਾਜੂ ਛੋਟਾ, ਜੌਂਟੀ ਸਰਵਤੇ, ਕਾਕਾ ਸਹੋਤਾ, ਜਲ ਸਪਲਾਈ ਰਿਕਵਰੀ ਸਟਾਫ਼ ਦੇ ਪ੍ਰਧਾਨ ਹਰਜੀਤ ਬੌਬੀ, ਸੈਨੇਟਰੀ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸੱਭਰਵਾਲ, ਬਿਕ੍ਰਾਂਤ ਸਿੱਧੂ, ਕਰਮਚਾਰੀ ਤਾਲਮੇਲ ਕਮੇਟੀ ਦੇ ਚੇਅਰਮੈਨ ਪਵਨ ਅਗਨੀਹੋਤਰੀ, ਨਗਰ ਨਿਗਮ ਲੇਬਰ ਐਂਡ ਟੈਕਨੀਕਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੋਮ ਨਾਥ ਮਹਿਤਪੁਰੀ, ਕਲੈਰੀਕਲ ਸਟਾਫ ਯੂਨੀਅਨ ਦੇ ਪ੍ਰਧਾਨ ਵਿੱਕੀ ਸਹੋਤਾ, ਜਲ ਸਪਲਾਈ ਐਂਡ ਟੈਕਨੀਕਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਬਿੰਦਰ ਸਿੰਘ, ਨਗਰ ਨਿਗਮ ਫਿਟਰ ਕੁਲੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਗੋਪੀ, ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਬਲੂ ਸੰਧੀ, ਸੇਵਾਦਾਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਚਿਨ ਬੱਤਰਾ, ਪ੍ਰਦੀਪ ਸਰਵਤੇ, ਬੰਟੀ ਥਾਪਰ, ਹੀਰੋ ਸੱਭਰਵਾਲ, ਅਮਰ ਕਲਿਆਣ, ਕਰਨ ਥਾਪਰ, ਗੌਰਵ ਸੱਭਰਵਾਲ, ਅਨੂਪ ਗਿੱਲ, ਮਨੋਜ ਸੱਭਰਵਾਲ, ਮਹਿਮਾਲ ਸੋਂਧੀ ਵਿਕਰਮ, ਜੌਨੀ ਅਤੇ ਹੋਰ ਹਾਜ਼ਰ ਸਨ। ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼ ਵਲੋਂ ਪੰਜਾਬ ਬੰਦ ਦਾ ਸਮਰਥਨ ਜਲੰਧਰ, (ਐੱਮ. ਐੱਸ. ਲੋਹੀਆ) - ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦਾ ਸੰਪੂਰਨ ਸਮਰਥਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਐਡਵੋਕੇਟ ਰਾਜੂ ਅੰਬੇਡਕਰ ਨੇ ਕਿਹਾ ਕਿ ਇਹ ਮਸਲਾ ਕਿਸੇ ਇਕ ਧਰਮ ਜਾਂ ਵਰਗ ਤੱਕ ਸੀਮਤ ਨਹੀਂ, ਸਗੋਂ ਸੰਵਿਧਾਨਕ ਬਰਾਬਰੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ’ਚ ਦੋਸ਼ੀ ਠਹਿਰਾਏ ਗਏ ਸੱਤ ਵਿਅਕਤੀਆਂ ਨੂੰ ਲੰਬੀ ਕੈਦ ਤੋਂ ਬਾਅਦ ਕਨੂੰਨੀ ਅਤੇ ਸੰਵਿਧਾਨਕ ਪ੍ਰਕਿਰਿਆ ਤਹਿਤ ਰਿਹਾਈ ਮਿਲ ਸਕਦੀ ਹੈ, ਤਾਂ ਬੰਦੀ ਸਿੰਘਾਂ ਦੇ ਯੋਗ ਮਾਮਲਿਆਂ ਨੂੰ ਵੀ ਉਸੇ ਨਿਰਪੱਖ ਕਾਨੂੰਨੀ ਕਸੌਟੀ ’ਤੇ ਵਿਚਾਰਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਤਿਹਾੜ ਜੇਲ੍ਹ ’ਚ ਮੌਤ ਅਗਲੀ ਖ਼ਬਰ ਮੀਂਹ ਦੌਰਾਨ ਗੁਲਮੋਹਰ ਸਿਟੀ ਵਿਚ ਬਣਾਈ ਜਾ ਰਹੀ ਸੜਕ ਨੂੰ ਲੈ ਕੇ ਭਾਜਪਾ ਨੇ ਚੁੱਕੇ ਸਵਾਲ - ਕੀਤੀ ਨਿਗਮ ਅਫ਼ਸਰਾਂ ਨੂੰ ਸ਼ਿਕ...
Ad Position 24