22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੀ. ਆਈ. ਏ. ਸਟਾਫ ਦਿਹਾਤੀ ਵਲੋਂ ਦੋ ਵੱਖ-ਵੱਖ ਮਾਮਲਿਆਂ ’ਚ ਡੋਡੇ ਚੂਰਾ ਪੋਸਤ ਤੇ ਹੈਰੋਇਨ ਸਮੇਤ 3 ਕਾਬੂ

ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 22-08-2026
ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਅੱਗੇ ਦੱਸਿਆ ਕਿ ਦੂਜੇ ਮਾਮਲੇ ’ਚ ਸੀ. ਆਈ. ਏ. ਸਟਾਫ ਦੀ ਏ.ਐੱਸ.ਆਈ. ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਿਧੀਪੁਰ ਰੇਲਵੇ ਕਰਾਸਿੰਗ ਨੇੜੇ ਖੜ੍ਹੇ ਸ਼ੱਕੀ ਨੌਜਵਾਨ, ਜੋ ਕਿ ਪੁਲਿਸ ਦੀ ਗੱਡੀ ਦੇਖ ਖਿਸਕਣ ਲੱਗਾ ਸੀ, ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਗੁਰਦਿੱਤ ਸਿੰਘ ਉਰਫ਼ ਨੰਦਾ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਮਕਸੂਦਾਂ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਦਿੱਤ ਸਿੰਘ ਉਰਫ਼ ਨੰਦਾ ਨੇ ਦੱਸਿਆ ਕਿ ਉਹ ਪਹਿਲਾਂ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ ਤੇ ਘਰ ਦੀ ਆਰਥਿਕ ਤੰਗੀ ਕਾਰਨ ਹੈਰੋਇਨ ਵੇਚਣ ਦੇ ਧੰਦੇ ਵਿੱਚ ਸ਼ਾਮਲ ਹੋ ਗਿਆ। ਸਾਲ 2024 ਵਿੱਚ ਵੀ ਉਸ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਵਿਖੇ 100 ਗ੍ਰਾਮ ਹੈਰੋਇਨ ਨਾਲ ਸਬੰਧਤ ਮੁਕੱਦਮਾ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਉਹ ਕਰੀਬ ਦੋ ਮਹੀਨੇ ਕਪੂਰਥਲਾ ਜੇਲ੍ਹ ਵਿੱਚ ਰਿਹਾ ਅਤੇ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਹੋ ਗਿਆ। ਮੁਲਜ਼ਮ ਨੇ ਅੱਗੇ ਦੱਸਿਆ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਉਸ ਦੀ ਜਾਣ-ਪਛਾਣ ਸੁੱਖ ਨਾਮ ਦੇ ਵਿਅਕਤੀ ਨਾਲ ਹੋਈ ਅਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਸ ਨੇ ਉਸ ਦੇ ਨਾਲ ਮਿਲ ਕੇ ਮੁੜ ਹੈਰੋਇਨ ਦੀ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਐੱਸ. ਐੱਸ. ਪੀ ਨੇ ਕਿਹਾ ਕਿ ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਦੇ ਫਾਰਵਰਡ ਤੇ ਬੈਕਵਰਡ ਲਿੰਕੇਜ ਸੰਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਬਰਾਮਦ ਨਸ਼ੀਲੇ ਪਦਾਰਥਾਂ ਦੇ ਸਰੋਤ ਤੇ ਸਪਲਾਈ ਚੇਨ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਪੁੱਛਗਿੱਛ ਜਾਰੀ ਹੈ। ਪੁਲਿਸ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰੀ ਰਾਹੀਂ ਹਾਸਲ ਕੀਤੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੀ ਵੀ ਪਛਾਣ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਜ਼ਬਤ/ਫ੍ਰੀਜ਼ ਕਰਨ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜੇ. ਡੀ. ਏ. ਵਲੋਂ ਕਪੂਰਥਲਾ ਵਿਚ ਕੱਟੀ ਰਿਹਾਇਸ਼ੀ ਕਾਲੋਨੀ ਵਿਚ ਅਲਾਟੀ ਨੇ ਲਿਆ ਸੀ ਪਲਾਟ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਹੋਏ ਮਹੀਨਾਵਾਰੀ ਸਮਾਗਮ
Ad Position 24