ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਰਾਣਾ ਦਾ ਸਨਮਾਨ
ਜਲੰਧਰ, 24 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਸੋਢਲ ਸਤਿੰਦਰ ਸਿੰਘ ਪੀਤਾ ਵਲੋਂ ਪਾਰਟੀ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਦਾ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਸਤਿੰਦਰ ਸਿੰਘ ਪੀਤਾ ਮੇਰੇ ਪੁਰਾਣੇ ਸਾਥੀ ਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਿਚ ਕੰਮ ਕਰਨ ਵਾਲੇ ਮਿਹਨਤੀ ਆਗੂ ਹਨ, ਜਿਨਾਂ ਵੱਲੋਂ ਹਮੇਸ਼ਾ ਭਾਈਚਾਰਕ ਸਾਂਝ ਤੇ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕੀਤਾ ਹੈ।
ਜਲੰਧਰ, 24 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਸੋਢਲ ਸਤਿੰਦਰ ਸਿੰਘ ਪੀਤਾ ਵਲੋਂ ਪਾਰਟੀ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਦਾ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਸਤਿੰਦਰ ਸਿੰਘ ਪੀਤਾ ਮੇਰੇ ਪੁਰਾਣੇ ਸਾਥੀ ਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਿਚ ਕੰਮ ਕਰਨ ਵਾਲੇ ਮਿਹਨਤੀ ਆਗੂ ਹਨ, ਜਿਨਾਂ ਵੱਲੋਂ ਹਮੇਸ਼ਾ ਭਾਈਚਾਰਕ ਸਾਂਝ ਤੇ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੈ ਤੇ ਇਤਿਹਾਸ ਗਵਾਹ ਹੈ ਕਿ ਪਾਰਟੀ ਨੇ ਪੰਜਾਬ ਦਾ ਸਰਬ ਪੱਖੀ ਵਿਕਾਸ, ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਪੰਜਾਬ ਵਿੱਚ ਅਜਿਹੇ ਕੰਮ ਕੀਤੇ ਜੋ ਅੱਜ ਵੀ ਮਿਸਾਲ ਹਨ । ਇਸ ਮੌਕੇ ਸਭ ਤੋਂ ਪਹਿਲਾਂ ਕੇਕ ਕੱਟ ਕੇ ਲੱਡੂ ਵੰਡੇ ਗਏ ਅਤੇ ਬਾਅਦ ’ਚ ਗਰਮਜੋਸ਼ੀ ਨਾਲ ਰਾਣਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਤ ਗੁਰਦੇਵ ਸਿੰਘ, ਸੰਤ ਨੱਥਾ ਸਿੰਘ. ਕਸ਼ਮੀਰ ਸਿੰਘ. ਮਨਦੀਪ ਸਿੰਘ. ਜਗਜੀਤ ਸਿੰਘ ਖਾਲਸਾ ਤੇ ਹੋਰ ਆਗੂ ਵੀ ਮੌਜੂਦ ਸਨ।