ਮਨਿਸਟਰੀਅਲ ਕਾਮਿਆਂ ਦੀ ਹੜਤਾਲ ਜਾਰੀ ਰਹਿਣ ਕਾਰਨ ਸਰਕਾਰੀ ਦਫ਼ਤਰਾਂ ’ ਚ ਲੋਕਾਂ ਦੀ ਆਮਦ ਨਾਮਾਤਰ
ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਲੜੀਵਾਰ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਜਾਰੀ ਰਹਿਣ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਆਮਦ ਨਾਮਾਤਰ ਰਹਿ ਗਈ ਹੈ। ਆਪਣੇ ਕੰਮ ਕਰਵਾਉਣ ਦੀ ਉਮੀਦ ਨਾਲ ਆਉਣ ਵਾਲੇ ਲੋਕਾਂ ਨੂੰ ਪਿਛਲੇ ਸਮੇਂ ਦੌਰਾਨ ਵਾਰ-ਵਾਰ ਗੇੜੇ ਲਾਉਣ ਦੇ ਬਾਵਜੂਦ ਕੰਮ ਨਾ ਹੋਣ ਕਰਕੇ ਨਿਰਾਸ਼ਾ ਹੱਥ ਲੱਗੀ ਸੀ, ਜਿਸ ਕਾਰਨ ਹੌਲ਼ੀ-ਹੌਲ਼ੀ ਲੋਕ ਆਉਣੇ ਹੀ ਬੰਦ ਹੋ ਗਏ।
ਪ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਚੱਲ ਰਹੀ ਹੜਤਾਲ ਕਾਰਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੰਦਰ ਸਥਿਤ ਸੁਵਿਧਾ ਕੇਂਦਰ ’ਚ ਲੋਕਾਂ ਦੀ ਆਮਦ ਘਟਣ ਕਾਰਨ ਖਾਲੀ ਪਈਆਂ ਕੁਰਸੀਆਂ। ਤਸਵੀਰ-ਮੁਨੀਸ਼।
27-08-2026
ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਲੜੀਵਾਰ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਜਾਰੀ ਰਹਿਣ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਆਮਦ ਨਾਮਾਤਰ ਰਹਿ ਗਈ ਹੈ। ਆਪਣੇ ਕੰਮ ਕਰਵਾਉਣ ਦੀ ਉਮੀਦ ਨਾਲ ਆਉਣ ਵਾਲੇ ਲੋਕਾਂ ਨੂੰ ਪਿਛਲੇ ਸਮੇਂ ਦੌਰਾਨ ਵਾਰ-ਵਾਰ ਗੇੜੇ ਲਾਉਣ ਦੇ ਬਾਵਜੂਦ ਕੰਮ ਨਾ ਹੋਣ ਕਰਕੇ ਨਿਰਾਸ਼ਾ ਹੱਥ ਲੱਗੀ ਸੀ, ਜਿਸ ਕਾਰਨ ਹੌਲ਼ੀ-ਹੌਲ਼ੀ ਲੋਕ ਆਉਣੇ ਹੀ ਬੰਦ ਹੋ ਗਏ। ਹੜਤਾਲ ਦਾ ਅਸਰ ਸਿਰਫ਼ ਸਰਕਾਰੀ ਦਫ਼ਤਰਾਂ ’ਤੇ ਨਹੀਂ ਪਿਆ ਬਲਕਿ ਪੰਜਾਬ ਸਰਕਾਰ ਦੀਆਂ ਈ-ਸੇਵਾਵਾਂ ਦੇਣ ਲਈ ਖੋਲ੍ਹੇ ਗਏ ਸੁਵਿਧਾ ਕੇਂਦਰ ਤੇ ਸੇਵਾ ਕੇਂਦਰਾਂ ਵਿੱਚ ਵੀ ਲੋਕਾਂ ਨੇ ਆਉਣਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਉਥੇ ਹੀ ਵਿਰਾਨਗੀ ਛਾ ਗਈ ਹੈ। ਹਾਲਾਂਕਿ ਈ-ਸੇਵਾਵਾਂ ਦੇਣ ਵਾਲੀ ਨਿੱਜੀ ਕੰਪਨੀ ’ਚ ਕੰਮ ਕਰਨ ਵਾਲੇ ਮੁਲਾਜ਼ਮ ਆਪਣੀ ਡਿਊਟੀ ’ਤੇ ਆ ਰਹੇ ਹਨ। ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਨੇ ਪੀ. ਐੱਸ. ਐੱਮ. ਐੱਸ. ਯੂ. ਤੇ ਸਾਂਝਾ ਮੁਲਾਜ਼ਮ ਮੰਚ ਦੇ ਸੰਘਰਸ਼ ਦੀ ਕੀਤੀ ਹਮਾਇਤ ਇਸੇ ਦੌਰਾਨ ਸਿਹਤ ਵਿਭਾਗ ’ਚ ਤਾਇਨਾਤ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਨੇ ਪੀ. ਐੱਸ. ਐੱਮ. ਐੱਸ. ਯੂ. ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਲਈ ਸ਼ੁਰੂ ਕੀਤੇ ਸੰਘਰਸ਼ ਪ੍ਰਤੀ ਪੂਰਨ ਸਮਰਥਨ ਦਾ ਪ੍ਰਗਟਾਵਾ ਕੀਤਾ ਹੈ। ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾ ਰਹੀਆਂ ਜਾਇਜ਼ ਮੰਗਾਂ ਜਿਵੇਂ ਕਿ ਓ.ਪੀ.ਐਸ. ਲਾਗੂ ਕਰਨਾ, ਡੀ.ਏ. ਦੀਆਂ ਕਿਸ਼ਤਾਂ/ਬਕਾਇਆ, ਸਤਵੇ ਤਨਖਾਹ ਕਮਿਸ਼ਨ ਦੀਆਂ ਖਾਮੀਆਂ ਦਾ ਨਿਪਟਾਰਾ ਅਤੇ ਠੇਕੇ/ਐਡਹਾਕ/ਆਊਟਸੋਰਸ ਭਰਤੀ ਬੰਦ ਕਰਨ ਦੇ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦੇ ਹੋਏ ਇਹਨਾਂ ਮੰਗਾ ਦਾ ਨਿਪਟਾਰਾ ਕਰੇ। ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਨਿੰਦਰ ਰਿਆੜ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੀ.ਐੱਮ.ਐੱਸ.ਐੱਮ.ਯੂ. ਦੀ ਡੀ. ਐੱਚ. ਐੱਸ. ਇਕਾਈ ਨੇ ਉਨ੍ਹਾਂ ਦੀ ਐਸੋਸੀਏਸ਼ਨ ਨੂੰ 27 ਅਗਸਤ ਦੀ ਹੜਤਾਲ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਇਸ ਲਈ ਐਸੋਸੀਏਸ਼ਨ ਕਲੈਰੀਕਲ ਤੇ ਪੈਰਾਮੈਡੀਕਲ ਸਟਾਫ਼ (ਏ.ਐਨ.ਐਮ., ਸਟਾਫ਼ ਨਰਸਾਂ, ਰੇਡੀਓਗ੍ਰਾਫ਼ਰ, ਐਮ.ਪੀ.ਐਚ.ਡਬਲਿਊ., ਐਮ.ਐਲ.ਟੀ., ਆਪਥਾਲਮਿਕ ਅਫ਼ਸਰ ਅਤੇ ਫਾਰਮੇਸੀ ਅਫ਼ਸਰ) ਦੀ ਨੁਮਾਇੰਦਗੀ ਕਰਨ ਵਾਲੀਆਂ ਐਸੋਸੀਏਸ਼ਨਾਂ/ਯੂਨੀਅਨਾਂ ਨੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਮੁਕੰਮਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਡੀ. ਸੀ. ਦਫ਼ਤਰ ਦੇ ਮੁਲਾਜ਼ਮ ਕਰਨਗੇ ਧਰਨਾ ਪ੍ਰਦਸ਼ਨ 27 ਅਗਸਤ ਨੂੰ ਸਮੂਹ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਹੜਤਾਲ ਤੇ ਰੋਸ ਪ੍ਰਦਰਸ਼ਨ ’ਚ ਸ਼ਾਮਲ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਵੀਰਵਾਰ ਨੂੰ ਸਵੇਰੇ 11 ਵਜੇ ਡਿਪਟੀ ਦਫਤਰ ਵਿੱਚ ਇਕੱਠੇ ਹੋ ਕੇ ਧਰਨਾ ਦੇਣ ਅਤੇ ਰੋਸ ਮਾਰਚ ਕੱਢਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਸਾਰੇ ਸਾਥੀ ਸਵੇਰੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਇਹ ਸੰਘਰਸ਼ ਜਾਰੀ ਰਹੇਗੀ।