27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ 29 ਦੇ ਫਰੀਦਕੋਟ ਇਕੱਠ ’ ਚ ਵਧ - ਚੜ੍ਹ ਕੇ ਸ਼ਮੂਲੀਅਤ ਕਰੇਗੀ - ਮਛਿਆਣਾ , ਢੀਂਡਸਾ

ਜਲੰਧਰ, 26 ਅਗਸਤ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਜਲੰਧਰ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਤੇ ਨਵਾਂ ਸ਼ਹਿਰ ਤੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਢੀਂਡਸਾ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਰੀਦਕੋਟ ਵਿਖੇ ਚੱਲ ਰਹੇ ਮੋਰਚੇ ਵਾਲੇ ਸਥਾਨ ’ਤੇ ਜਥੇਬੰਦੀ ਵਲੋਂ 29 ਅਗਸਤ ਨੂੰ ਇੱਕ ਵੱਡਾ ਇਕੱਠ ਕੀਤਾ ਜਾਵੇਗਾ ਤੇ ਇਸ ਦੌਰਾਨ ਸਰਕਾਰ ਖਿਲਾਫ ਵੱਡਾ ਸੰਘਰਸ਼ ਲੜਨ ਦੀ ਤਿਆਰੀ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਮਛਿਆਣਾ ਤੇ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਤੋ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਅਤੇ ਪ੍ਰਾਈਵੇਟ ਬੈਂਕਾਂ ਦੀ ਤਰਜ ਉੱਪਰ ਓਟੀਐਸ ਸਕੀਮ ਨੂੰ ਲਾਗੂ ਕਰਵਾਉਣ ਵਾਸਤੇ ਜਥੇਬੰਦੀ ਵੱਲੋਂ ਵੱਡਾ ਸੰਘਰਸ਼ ਵਿੱਢਣ ਲਈ 29 ਅਗਸਤ ਨੂੰ ਫਰੀਦਕੋਟ ਵਿੱਚ ਇਹ ਵੱਡਾ ਇਕੱਠ ਕੀਤਾ ਜਾ ਰਿਹਾ ਹੈ।

Ad Position 21
No active advertisement
ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਬੀ. ਕੇ. ਯੂ. ਸਿੱਧੂਪੁਰ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਬਲਕਾਰ ਸਿੰਘ ਢੀਂਡਸਾ। ਅਜੀਤ ਤਸਵੀਰ 27-08-2026
ਜਲੰਧਰ, 26 ਅਗਸਤ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਜਲੰਧਰ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਤੇ ਨਵਾਂ ਸ਼ਹਿਰ ਤੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਢੀਂਡਸਾ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਰੀਦਕੋਟ ਵਿਖੇ ਚੱਲ ਰਹੇ ਮੋਰਚੇ ਵਾਲੇ ਸਥਾਨ ’ਤੇ ਜਥੇਬੰਦੀ ਵਲੋਂ 29 ਅਗਸਤ ਨੂੰ ਇੱਕ ਵੱਡਾ ਇਕੱਠ ਕੀਤਾ ਜਾਵੇਗਾ ਤੇ ਇਸ ਦੌਰਾਨ ਸਰਕਾਰ ਖਿਲਾਫ ਵੱਡਾ ਸੰਘਰਸ਼ ਲੜਨ ਦੀ ਤਿਆਰੀ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਮਛਿਆਣਾ ਤੇ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਤੋ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਅਤੇ ਪ੍ਰਾਈਵੇਟ ਬੈਂਕਾਂ ਦੀ ਤਰਜ ਉੱਪਰ ਓਟੀਐਸ ਸਕੀਮ ਨੂੰ ਲਾਗੂ ਕਰਵਾਉਣ ਵਾਸਤੇ ਜਥੇਬੰਦੀ ਵੱਲੋਂ ਵੱਡਾ ਸੰਘਰਸ਼ ਵਿੱਢਣ ਲਈ 29 ਅਗਸਤ ਨੂੰ ਫਰੀਦਕੋਟ ਵਿੱਚ ਇਹ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੋ ਨੌਜਵਾਨ ਕਿਸਾਨਾਂ ਜਸਕਰਨ ਸਿੰ ਘ ਅਤੇ ਜਸਵਿੰਦਰ ਸਿੰਘ ਇਸੇ ਬੈਂਕ ਦੀਆਂ ਧਾਂਦਲੀਆਂ ਦੇ ਸ਼ਿਕਾਰ ਹੋ ਕੇ ਖੁਦਕੁਸ਼ੀ ਕਰ ਗਏ ਸਨ ਤੇ ਇਸ ਤਰ੍ਹਾਂ 12 ਹੋਰ ਜ਼ਿਲ੍ਹਿਆਂ ਵਿੱਚ ਲੈਂਡ ਮੋਰਗੇਜ ਬੈਂਕ ਦੀਆਂ ਧਾਂਦਲੀਆਂ ਸਾਹਮਣੇ ਆਉਣ ਤੋਂ ਬਾਅਦ ਪੱਕੇ ਧਰਨੇ ਲਗਾਏ ਗਏ ਪਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ। ਇਸ ਦੌਰਾਨ ਬੀਤੀ 8 ਅਗਸਤ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਫਰੀਦਕੋਟ ਵਿੱਚ ਇੱਕ ਮੀਟਿੰਗ ਹੋਈ, ਜਿਸ ਵਿੱਚ ਖੁਦਕੁਸ਼ੀ ਕਰ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ-ਪੰਜ ਲੱਖ ਮੁਆਵਜ਼ਾ ਦੇਣ ਦੀ ਗੱਲ ਮੰਨੀ ਗਈ ਅਤੇ ਉਹਨਾਂ ਦੇ ਬੱਚਿਆਂ ਲਈ ਮੁਫਤ ਸਿਖਿਆ ਤੇ ਯੋਗਤਾ ਅਨੁਸਾਰ ਉਨ੍ਹਾਂ ਦੀਆਂ ਪਤਨੀਆਂ ਨੂੰ ਨੌਕਰੀ ਦੀ ਵੀ ਮੰਗ ਮੰਨੀ ਗਈ ਅਤੇ ਦੋਸ਼ੀ ਮੈਨੇਜਰ ਅਤੇ ਇੱਕ ਵਿਚੋਲੀਏ ’ ਉਸੇ ਦਿਨ ਹੀ ਐਫਆਈਆਰ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚੈੱਕ ਵਾਪਸ ਕਰਨ ਅਤੇ ਵਨ ਟਾਈਮ ਸੈਟਲਮੈਂਟ ਦੀ ਸਕੀਮ ਲਿਆਉਣ ਲਈ ਵੀ ਉਨ੍ਹਾਂ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ ਸੀ। ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਬਜੂਹਾ, ਗੁਰਾਇਆ ਬਲਾਕ ਪ੍ਰਧਾਨ ਸੁਖਬੀਰ ਸਿੰਘ ਸੁੱਖੀ, ਜ਼ਿਲ੍ਹਾ ਨਵਾਂ ਸ਼ਹਿਰ ਅਤੇ ਜ਼ਿਲ੍ਹਾ ਕਪੂਰਥਲਾ ਦੇ ਨੁਮਾਇੰਦੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਨੇ ਬਾਸਕਟਬਾਲ ਟੂਰਨਾਮੈਂਟ ’ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਨਿਸਟਰੀਅਲ ਕਾਮਿਆਂ ਦੀ ਹੜਤਾਲ ਜਾਰੀ ਰਹਿਣ ਕਾਰਨ ਸਰਕਾਰੀ ਦਫ਼ਤਰਾਂ ’ ਚ ਲੋਕਾਂ ਦੀ ਆਮਦ ਨਾਮਾਤਰ
Ad Position 24