28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਿਵਲ ਹਸਪਤਾਲ ’ ਚ ਆਡੀਓਮੈਟਰੀ ਰੂਮ , ਜਨ ਔਸ਼ਧੀ ਕੇਂਦਰ , ਸਿਖਲਾਈ ਹਾਲ , ਐਬੂਲੈਂਸ ਤੇ ਮਰੀਜ਼ਾਂ ਦੇ ਅਨੁਕੂਲ ਮਾਹੌਲ ਨੂੰ ਪ੍ਰਵਾਨਗੀ

ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਕਈ ਮੈਂਬਰਾਂ ਨੇ ਸੂਬੇ ਦੇ ਸਭ ਤੋਂ ਵੱਡੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ’ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਆ ਰਹੀਆਂ ਦਿੱਕਤਾਂ ਦਾ ਮਾਮਲਾ ਚੁੱਕਿਆ, ਜਿਸ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬੰਦ ਪਏ ਸਿਵਲ ਹਸਪਤਾਲ ਦੇ ਮੁੱਖ ਗੇਟ ਨੇੜੇ ਸਥਿਤ ਜਨ-ਔਸ਼ਧੀ ਕੇਂਦਰ ਨੂੰ ਮੁੜ ਚਾਲੂ ਕਰਨ ਦਾ ਮੁੱਦਾ ਮੁੱਖ ਰਿਹਾ। ਹਾਲਾਂਕਿ ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਾਲੀ ਰੋਗੀ ਕਲਿਆਣ ਸਮਿਤੀ ਦੀ ਇਸ ਮੀਟਿੰਗ ਦੌਰਾਨ ਮਰੀਜ਼ਾਂ ਲਈ ਸਿਹਤ ਸੰਭਾਲ ਦੀਆਂ ਸਹੂਲਤਾਂ ਵਿੱਚ ਹੋਰ ਸੁਧਾਰ ਲਈ ਕਈ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 26-08-2026
ਜਲੰਧਰ, 26 ਅਗਸਤ (ਜਤਿੰਦਰ ਪੰਮੀ)–ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਕਈ ਮੈਂਬਰਾਂ ਨੇ ਸੂਬੇ ਦੇ ਸਭ ਤੋਂ ਵੱਡੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ’ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਆ ਰਹੀਆਂ ਦਿੱਕਤਾਂ ਦਾ ਮਾਮਲਾ ਚੁੱਕਿਆ, ਜਿਸ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬੰਦ ਪਏ ਸਿਵਲ ਹਸਪਤਾਲ ਦੇ ਮੁੱਖ ਗੇਟ ਨੇੜੇ ਸਥਿਤ ਜਨ-ਔਸ਼ਧੀ ਕੇਂਦਰ ਨੂੰ ਮੁੜ ਚਾਲੂ ਕਰਨ ਦਾ ਮੁੱਦਾ ਮੁੱਖ ਰਿਹਾ। ਹਾਲਾਂਕਿ ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਾਲੀ ਰੋਗੀ ਕਲਿਆਣ ਸਮਿਤੀ ਦੀ ਇਸ ਮੀਟਿੰਗ ਦੌਰਾਨ ਮਰੀਜ਼ਾਂ ਲਈ ਸਿਹਤ ਸੰਭਾਲ ਦੀਆਂ ਸਹੂਲਤਾਂ ਵਿੱਚ ਹੋਰ ਸੁਧਾਰ ਲਈ ਕਈ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਨਾਲ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਿਹਤ ਸੰਭਾਲ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਨਾ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਚੀਬੱਧ ਹਸਪਤਾਲ ਅਤੇ ਇਹਨਾਂ ਵਿੱਚ ਉਪਲਬੱਧ ਇਲਾਜ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਮੰਤਰੀ ਭਗਤ ਨੇ ਸੂਚੀਬੱਧ ਹਸਪਤਾਲਾਂ ਨੂੰ ਵੀ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਉਪਲਬੱਧ ਇਲਾਜ ਬਾਰੇ ਸੂਚਨਾ ਬੋਰਡ ਲਗਾਏ ਜਾਣ। ਮੀਟਿੰਗ ਦੌਰਾਨ ਸਿਵਲ ਹਸਪਤਾਲ ਨਾਲ ਸਬੰਧਿਤ ਕਈ ਤਜਵੀਜ਼ਾਂ ’ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਪ੍ਰਵਾਨ ਕੀਤੀਆਂ ਗਈਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਪੀਚ ਥੈਰੇਪੀ ਲਈ ਆਡੀਓਮੈਟਰੀ ਰੂਮ ਤਿਆਰ ਕਰਨ ਲਈ ਵਿਸਥਾਰਤ ਅਨੁਮਾਨ ਤਿਆਰ ਕੀਤਾ ਜਾਵੇ। ਇਸ ਮੌਕੇ ਮਰੀਜ਼ਾਂ ਨੂੰ ਘੱਟ ਕੀਮਤ ਉਤੇ ਦਵਾਈਆਂ ਉਪਲਬੱਧ ਕਰਵਾਉਣ ਲਈ ਜਨ ਔਸ਼ਧੀ ਸੈਂਟਰ ਨੂੰ ਦੁਬਾਰਾ ਸ਼ੁਰੂ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ। ਇਸ ਤੋਂ ਇਲਾਵਾ ਨਵੇਂ ਸਿਖਲਾਈ ਹਾਲ, ਭੀੜੇ ਇਲਾਕਿਆਂ ਵਿੱਚ ਜਾਣ ਲਈ ਮੋਬਾਇਲ ਐਂਬੂਲੈਂਸ, ਵੇਟਿੰਗ ਹਾਲ ਦੀ ਮੁਰੰਮਤ, ਬੱਚਿਆਂ ਦੀ ਵਾਰਡ ਵਿੱਚ ਬੱਚਿਆਂ ਲਈ ਖੇਡ ਖੇਤਰ ਅਤੇ ਮੈਟਰਨਿਟੀ ਵਾਰਡ ਵਿੱਚ ਮਾਵਾਂ ਵਲੋਂ ਬੱਚਿਆਂ ਨੂੰ ਦੁੱਧ ਪਿਲਾਉਣ ਲਈ ਕਮਰਾ ਤਿਆਰ ਕਰਨ ਦੀ ਵੀ ਮਨਜ਼ੂਰੀ ਦਿੱਤੀ ਗਈ। ਕੈਬਨਿਟ ਮੰਤਰੀ ਵਲੋਂ ਸੀਵਰੇਜ ਪਾਈਪ ਲਾਈਨ ਵਿਛਾਉਣ ਅਤੇ ਵਾਸ਼ਰੂਮ ਦੀ ਮੁਰੰਮਤ ਆਦਿ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੀਵਰੇਜ ਪਾਈਪ ਲਾਈਨ ਦਾ 80 ਫੀਸਦੀ ਜਦਕਿ ਵਾਸ਼ਰੂਮ ਦੀ ਮੁਰੰਮਤ ਦਾ 60 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ., ਸਿਵਲ ਸਰਜਨ ਡਾ.ਰਾਜੇਸ਼ ਗਰਗ, ਮੈਡੀਕਲ ਸੁਪਰਡੰਟ ਡਾ.ਨਮਿਤਾ, ਸਮਿਤੀ ਮੈਂਬਰ ਸੁਰਿੰਦਰ ਸੈਣੀ, ਪਰਮਿੰਦਰ ਬੇਰੀ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੀਟਿੰਗ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਬਜ਼ਾ ਹਟਣ ਤੋਂ ਬਾਅਦ ਲਤੀਫਪੁਰਾ ਵਿਚ ਸੜਕ ਬਣਨ ਤੋਂ ਇਲਾਵਾ ਲੱਗਣਗੀਆਂ ਸਟਰੀਟ ਲਾਈਟਾਂ ਅਗਲੀ ਖ਼ਬਰ ਖਾਲਸਾ ਏਡ ਵਲੋਂ ਆਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ ਚ ਰਾਹਤ ਕਾਰਜ ਜਾਰੀ ਲੋਕਾਂ ਦੇ ਮੁੜ ਵਸੇਬੇ ਤੱਕ ਸੇਵਾ ਜਾਰੀ ਰੱਖਣ...
Ad Position 24