28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਪੂਰੀਆਂ ਕਰੇ ਪੰਜਾਬ ਸਰਕਾਰ : ਅਮਰਜੀਤ ਅਮਰੀ

ਜਲੰਧਰ, 27 ਅਗਸਤ (ਸ਼ਿਵ)- ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦਾ ਲੰਬਿਤ ਡੀ. ਏ, ਬਕਾਏ ਅਤੇ ਹੋਰ ਵਿੱਤੀ ਲਾਭ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 28-08-2026
ਜਲੰਧਰ, 27 ਅਗਸਤ (ਸ਼ਿਵ)- ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦਾ ਲੰਬਿਤ ਡੀ.ਏ, ਬਕਾਏ ਅਤੇ ਹੋਰ ਵਿੱਤੀ ਲਾਭ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ। ਅਮਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਮਨਜ਼ੂਰਸ਼ੁਦਾ ਅਤੇ ਕਾਨੂੰਨੀ ਵਿੱਤੀ ਲਾਭ ਸਮੇਂ ਸਿਰ ਮਿਲਣਾ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦਾ ਸਨਮਾਨ ਕਰਦਿਆਂ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਦੇ ਜਾਰੀ ਕਰਨੀ ਚਾਹੀਦੀ ਹੈ। ਭਾਜਪਾ ਆਗੂਆਂ ਰਾਜੀਵ ਢੀਂਗਰਾ, ਐਡਵੋਕੇਟ ਅਮਿਤ ਸਿੰਘ ਸੰਧਾ ਅਤੇ ਭਗਵੰਤ ਪ੍ਰਭਾਕਰ ਨੇ ਵੀ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਯੋਗ ਮੁਲਾਜ਼ਮਾਂ ਨੂੰ ਲੰਬਿਤ ਡੀਏ, ਬਕਾਏ ਅਤੇ ਹੋਰ ਵਿੱਤੀ ਲਾਭ ਜਲਦ ਅਦਾ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਮੀਟਿੰਗ ਮਤਾ ਪਾਸ ਕਰਨ ਤੱਕ ਸੀਮਤ ਰਹੀ - ਟੀਟੂ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਸਕੂਲ , ਲੋਹਾਰਾਂ ਵਿਖੇ ਕਲਾਊਡ ਕੰਪਿਊਟਿੰਗ ਅਤੇ ਏਜੈਂਟਿਕ ਏ . ਆਈ . ’ ਤੇ ਵਿਸ਼ੇਸ਼ ਸੈਸ਼ਨ ਕਰਵਾਇਆ
Ad Position 24