28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬ੍ਰਿਟਿਸ਼ ਓਲੀਵੀਆ ਸਕੂਲ ਦੀ ਜ਼ਿਲ੍ਹਾ ਪੱਧਰੀ ਬਾਸਕਟਬਾਲ ’ ਚ ਸ਼ਾਨਦਾਰ ਉਪਲਬਧੀ ਅੰਡਰ-14, 17 ਤੇ 19 ਗਰਲਜ਼ ਟੀਮਾਂ ਨੇ ਹਾਸਿਲ ਕੀਤਾ ਦੂਸਰਾ ਸਥਾਨ

ਜਲੰਧਰ, 27 ਅਗਸਤ (ਪਵਨ ਖਰਬੰਦਾ)- ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 2026-27 ਵਿੱਚ ਬ੍ਰਿਟਿਸ਼ ਓਲੀਵੀਆ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਿੰਨ ਵੱਖ-ਵੱਖ ਉਮਰ ਵਰਗਾਂ ਵਿੱਚ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ। ਸਕੂਲ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਗਰਲਜ਼ ਟੀਮਾਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ।

Ad Position 21
No active advertisement
ਅਜੀਤ ਡੈਸਕ 28-08-2026
ਜਲੰਧਰ, 27 ਅਗਸਤ (ਪਵਨ ਖਰਬੰਦਾ)- ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 2026-27 ਵਿੱਚ ਬ੍ਰਿਟਿਸ਼ ਓਲੀਵੀਆ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਿੰਨ ਵੱਖ-ਵੱਖ ਉਮਰ ਵਰਗਾਂ ਵਿੱਚ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ। ਸਕੂਲ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਗਰਲਜ਼ ਟੀਮਾਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਅੰਡਰ-14 ਗਰਲਜ਼ ਟੀਮ ਵਿੱਚ ਦੇਵਾਂਸ਼ੀ ਠਾਕੁਰ, ਬਿਸਮਨ ਕੌਰ ਤੇ ਹਰਪ੍ਰੀਤ ਕੌਰ ਨੇ ਆਪਣੀ ਪ੍ਰਤਿਭਾ, ਖੇਡ ਕੌਸ਼ਲ ਅਤੇ ਟੀਮ ਭਾਵਨਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿਚ ਦੇਵਾਂਸ਼ੀ ਨੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਵਿਚ ਅਹਿਮ ਯੋਗਦਾਨ ਪਾਇਆ । ਅੰਡਰ-19 ਵਰਗ ਵਿੱਚ ਮੋਕਸ਼ ਸ਼ਰਮਾ ਨੇ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਟੀਮ ਨੂੰ ਮਜ਼ਬੂਤ ਸਥਿਤੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ । ਪੂਰੇ ਟੂਰਨਾਮੈਂਟ ਦੌਰਾਨ ਤਿੰਨਾਂ ਟੀਮਾਂ ਦੀਆਂ ਖਿਡਾਰਣਾਂ ਨੇ ਅਨੁਸ਼ਾਸਨ, ਆਤਮ-ਵਿਸ਼ਵਾਸ, ਧੀਰਜ ਅਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ। ਅੰਡਰ-17 ਬੋਇਜ਼ ਟੀਮ ਨੇ ਯੁਵਰਾ ਜ ਸ਼ਰਮਾ ਦੀ ਸ਼ਾਨਦਾਰ ਖੇਡ ਨਾਲ ਜਿੱਤਿਆ ਸੋਨ ਤਗਮਾ. ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਬ੍ਰਿਟਿਸ਼ ਓਲੀਵੀਆ ਸਕੂਲ ਦੀ ਅੰਡਰ-17 ਬੋਇਜ਼ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਟੀਮ ਨੇ ਕਵਾਰਟਰ ਫਾਈਨਲ ਵਿੱਚ ਜ਼ੋਨ ਨੰਬਰ 3, ਸੈਮੀਫਾਈਨਲ ਵਿੱਚ ਜ਼ੋਨ ਨੰਬਰ 4 ਅਤੇ ਫਾਈਨਲ ਵਿੱਚ ਜ਼ੋਨ ਨੰਬਰ 2 ਨੂੰ ਹਰਾਕੇ ਖਿਤਾਬ ਜਿੱਤਿਆ। ਫਾਈਨਲ ਮੁਕਾਬਲੇ ਵਿੱਚ ਬ੍ਰਿਟਿਸ਼ ਓਲੀਵੀਆ ਸਕੂਲ ਦੀ ਟੀਮ ਨੇ ਜ਼ੋਨ ਨੰਬਰ 2 ਨੂੰ 35–20 ਦੇ ਅੰਤਰ ਨਾਲ ਹਰਾਕੇ ਸ਼ਾਨਦਾਰ ਜਿੱਤ ਦਰਜ ਕੀਤੀ। ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਬੇਹਤਰੀਨ ਡਿਫੈਂਸ, ਆਕਰਮਕ ਖੇਡ, ਸਟੀਕ ਪਾਸਿੰ ਗ ਅਤੇ ਸ਼ਾਨਦਾਰ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਸਕੂਲ ਦੀ ਅੰਡਰ-14 ਬੋਇਜ਼ ਟੀਮ ਵੀ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸੋਨ ਤਗਮਾ ਜਿੱਤ ਚੁੱਕੀ ਹੈ । ਫਾਈਨਲ ਮੁਕਾਬਲੇ ਵਿੱਚ ਟੀਮ ਨੇ ਜ਼ੋਨ ਨੰਬਰ 2 ਨੂੰ 48–8 ਦੇ ਵੱਡੇ ਅੰਤਰ ਨਾਲ ਹਰਾਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਟੀਮ ਦੇ ਕਪਤਾਨ ਸ਼ੌਰਿਆ ਨੂੰ ਟੂਰਨਾਮੈਂਟ ਦਾ ‘ਬੈਸਟ ਪਲੇਅਰ’ ਚੁਣਿਆ ਗਿਆ ਸੀ। ਸਕੂਲ ਦੇ ਚੇਅਰਮੈਨ ਵਿਜੈ ਮੈਨੀ ਅਤੇ ਡਾਇਰੈਕਟਰ ਮੋਨਿਕਾ ਮੈਨੀ ਨੇ ਸਾਰੇ ਖਿਡਾਰੀਆਂ, ਕੋਚ ਤੇ ਟੀਮ ਮੈਂਬਰਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਹਾਰਦਿਕ ਵਧਾਈ ਦਿੱਤੀ। ਇਸ ਸ਼ਾਨਦਾਰ ਉਪਲਬਧੀ ਨਾਲ ਪੂਰੇ ਸਕੂਲ ਪਰਿਵਾਰ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ 1300 ਸਤਿਕਾਰ ਸਖੀਆਂ ਦਾ ਸਨਮਾਨ ਬਸਤੀ ਪੀਰਦਾਦ ਰੋਡ ’ਤੇ ਰੱਖੜੀ ਦੇ ਤਿਉਹਾਰ ਸੰਬੰਧੀ... ਅਗਲੀ ਖ਼ਬਰ ਆਕਾਸ਼ਵਾਣੀ ਦੇ ‘ ਸਿਰਜਣਾ ’ ਪ੍ਰੋਗਰਾਮ ’ ਚ ਚਿੱਤਰਕਾਰ ਇੰਦਰਜੀਤ ਸਿੰਘ ਨਾਲ ਵਿਸ਼ੇਸ਼ ਗੱਲਬਾਤ 30 ਨੂੰ
Ad Position 24