ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ 1300 ਸਤਿਕਾਰ ਸਖੀਆਂ ਦਾ ਸਨਮਾਨ ਬਸਤੀ ਪੀਰਦਾਦ ਰੋਡ ’ਤੇ ਰੱਖੜੀ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ
ਜਲੰਧਰ, 27 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਵੀਰਵਾਰ ਨੂੰ ਕਰੀਬ 1300 ਸਤਿਕਾਰ ਸਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।
ਬ
ਬਸਤੀ ਪੀਰਦਾਦ ਰੋਡ ’ਤੇ ਮਨਾਏ ਗਏ ਰੱਖੜੀ ਸਮਾਗਮ ਦੌਰਾਨ ਸਤਿਕਾਰ ਸਖੀਆਂ ਕੋਲੋਂ ਰੱਖੜ੍ਹੀ ਬੰਨ੍ਹਵਾਉਂਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ। ਤਸਵੀਰ-ਮੁਨੀਸ਼।
28-08-2026
ਜਲੰਧਰ, 27 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਵੀਰਵਾਰ ਨੂੰ ਕਰੀਬ 1300 ਸਤਿਕਾਰ ਸਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਬਸਤੀ ਪੀਰ ਦਾਦ ਰੋਡ ’ਤੇ ਮਨਾਏ ਗਏ ਰੱਖੜੀ ਦਾ ਮਹਾਉਤਸਵ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਦੀ ਮਿਹਨਤ ਸਦਕਾ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਸ਼ੁਰੂ ਹੋ ਗਈ ਹੈ। ਮੰਤਰੀ ਭਗਤ ਨੇ ਕਿਹਾ ਕਿ ਸਤਿਕਾਰ ਸਖੀਆਂ ਦੀ ਬਦੌਲਤ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ 52 ਹਜ਼ਾਰ ਮਹਿਲਾਵਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰ ਕੀਤਾ ਗਿਆ, ਜੋ ਅੱਜ ਸਨਮਾਨ ਰਾਸ਼ੀ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਇਸ ਵਿਆਪਕ ਸਰਕਾਰੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਸਾਰੀਆਂ ਸਤਿਕਾਰ ਸਖੀਆਂ ਦੀ ਮਿਹਨਤ ਤੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ । ਕੈਬਨਿਟ ਮੰਤਰੀ ਨੇ ਇਸ ਮੌਕੇ ਮਹਿਲਾਵਾਂ ਨੂੰ ਰੱਖੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਤੋਂ ਰੱਖੜੀ ਬੰਨ੍ਹਵਾਈ ਅਤੇ ਤੋਹਫੇ ਵੀ ਭੇਟ ਕੀਤੇ। ਇਸ ਮੌਕੇ ਵੱਡੀ ਗਿਣਤੀ ਮਹਿਲਾਵਾਂ ਤੋਂ ਇਲਾਵਾ ਹੋਰ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ।