30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਗਟ ਦਿਵਸ ਤੇ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਮਹੀਨਾਵਾਰੀ ਕੀਰਤਨ ਸਮਾਗਮ

ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਗਟ ਦਿਵਸ ਮੌਕੇ ਗੁਰੂ ਲਾਧੋ ਰੇ ਦਿਵਸ ਅਤੇ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ । ਮਹਿੰਦਰਜੀਤ ਸਿੰਘ ਪ੍ਰਧਾਨ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਰਾਤਰੀ ਦੇ ਇਸ ਵਿਸ਼ੇਸ਼ ਸਮਾਗਮ ਵਿੱਚ ਭਾਈ ਜੋਗਿੰਦਰ ਸਿੰਘ ਰਿਆੜ (ਲੁਧਿਆਣੇ ਵਾਲੇ) ਅਤੇ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਜੱਥਾ ਮਾਡਲ ਟਾਊਨ ਨੇ ਰੋਜ਼ਾਨਾ ਦੀ ਤਰ੍ਹਾਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਗਟ ਦਿਵਸ ਮੌਕੇ ਗੁਰੂ ਲਾਧੋ ਰੇ ਦਿਵਸ ਅਤੇ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ । ਮਹਿੰਦਰਜੀਤ ਸਿੰਘ ਪ੍ਰਧਾਨ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਰਾਤਰੀ ਦੇ ਇਸ ਵਿਸ਼ੇਸ਼ ਸਮਾਗਮ ਵਿੱਚ ਭਾਈ ਜੋਗਿੰਦਰ ਸਿੰਘ ਰਿਆੜ (ਲੁਧਿਆਣੇ ਵਾਲੇ) ਅਤੇ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਜੱਥਾ ਮਾਡਲ ਟਾਊਨ ਨੇ ਰੋਜ਼ਾਨਾ ਦੀ ਤਰ੍ਹਾਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਗੁਰੂ ਲਾਧੋ ਰੇ ਦਿਵਸ ਸੰਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ ਕਪੂਰਥਲਾ ਗਰੁੱਪ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ ਅਤੇ ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀ. ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ ਤੇ ਸ਼ਹਿਰ ਦੀਆਂ ਹੋਰ ਨਾਮੀ ਹਸਤੀਆਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਕੀਰਤਨ ਸਮਾਗਮ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਜਿਮਖਾਨਾ ਕਲੱਬ ਦੀਆਂ ਚੋਣਾਂ ਅੱਜ- 4078 ਵੋਟਰ ਕਰਨਗੇ 23 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅਗਲੀ ਖ਼ਬਰ ਅੱਜ 2 ਘੰਟੇ ਬਿਜਲੀ ਸਪਲਾਈ ਰਹੇਗੀ ਬੰਦ
Ad Position 24