30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੀ. ਐਚ. ਸੀ. ਕਾਲਾ ਬੱਕਰਾ ਵਿਖੇ ਗਾਇਨੀ ਡਾਕਟਰ ਨਾ ਹੋਣ ਕਾਰਨ ਲੋਕ ਨਿੱਜੀ ਹਸਪਤਾਲਾਂ ’ਚ ਧੱਕੇ ਖਾਣ ਲਈ ਮਜਬੂਰ

ਕਿਸ਼ਨਗੜ੍ਹ 29 ਅਗਸਤ (ਹੁਸਨ ਲਾਲ)- ਪੰਜਾਬ ਸਰਕਾਰ, ਮਹਿਕਮਾ ਸਿਹਤ ਵਿਭਾਗ ਜਿੱਥੇ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਵਧੀਆ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਤੇ ਵਾਅਦੇ ਕਰਦੀਆਂ ਹਨ ਉੱਥੇ ਹੀ ਉਨ੍ਹਾਂ ਦਾਅਵਿਆਂ ਤੇ ਵਾਅਦਿਆਂ ਦੀ ਫੂਕ ਉਸ ਸਮੇਂ ਨਿਕਲਦੀ ਦਿਖਾਈ ਦਿੱਤੀ ਜਦੋਂ ਕਮਿਊਨਿਟੀ ਹੈਲਥ ਸੈਂਟਰ ਕਾਲਾ ਬੱਕਰਾ ਵਿਖੇ ਗਾਇਨੀ ਡਾਕਟਰ ਨਾ ਹੋਣ ਕਾਰਨ ਇਲਾਕੇ ਦੇ ਕਰੀਬ 60 ਤੋਂ 70 ਪਿੰਡਾਂ ਦੀਆਂ ਮਿਹਨਤਕਸ਼ ਤੇ ਆਰਥਿਕ ਤੌਰ ਤੇ ਕਮਜ਼ੋਰ ਗਰਭਵਤੀ ਮਹਿਲਾਵਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਿਹਾ। ਹਸਪਤਾਲ ‘ਚ ਗਾਇਨੀ ਡਾਕਟਰ ਨਾ ਹੋਣ ਕਾਰਨ ਗਰਭਵਤੀ ਮਹਿਲਾਵਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ।

Ad Position 21
No active advertisement
ਅਜੀਤ ਡੈਸਕ 30-08-2026
ਕਿਸ਼ਨਗੜ੍ਹ 29 ਅਗਸਤ (ਹੁਸਨ ਲਾਲ)- ਪੰਜਾਬ ਸਰਕਾਰ, ਮਹਿਕਮਾ ਸਿਹਤ ਵਿਭਾਗ ਜਿੱਥੇ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਵਧੀਆ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਤੇ ਵਾਅਦੇ ਕਰਦੀਆਂ ਹਨ ਉੱਥੇ ਹੀ ਉਨ੍ਹਾਂ ਦਾਅਵਿਆਂ ਤੇ ਵਾਅਦਿਆਂ ਦੀ ਫੂਕ ਉਸ ਸਮੇਂ ਨਿਕਲਦੀ ਦਿਖਾਈ ਦਿੱਤੀ ਜਦੋਂ ਕਮਿਊਨਿਟੀ ਹੈਲਥ ਸੈਂਟਰ ਕਾਲਾ ਬੱਕਰਾ ਵਿਖੇ ਗਾਇਨੀ ਡਾਕਟਰ ਨਾ ਹੋਣ ਕਾਰਨ ਇਲਾਕੇ ਦੇ ਕਰੀਬ 60 ਤੋਂ 70 ਪਿੰਡਾਂ ਦੀਆਂ ਮਿਹਨਤਕਸ਼ ਤੇ ਆਰਥਿਕ ਤੌਰ ਤੇ ਕਮਜ਼ੋਰ ਗਰਭਵਤੀ ਮਹਿਲਾਵਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਿਹਾ। ਹਸਪਤਾਲ ‘ਚ ਗਾਇਨੀ ਡਾਕਟਰ ਨਾ ਹੋਣ ਕਾਰਨ ਗਰਭਵਤੀ ਮਹਿਲਾਵਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ। ਜ਼ਿਕਰਯੋਗ ਹੈ ਕਿ ਜਣੇਪੇ ਤੱਕ ਗਰਭਵਤੀ ਮਹਿਲਾਵਾਂ ਨੂੰ ਕਈ ਪ੍ਰਕਾਰ ਦੇ ਚੈੱਕਅਪ, ਟੈਸਟ ਤੇ ਦਵਾਈਆਂ ਆਦਿ ਜਰੂਰਤ ਪੈਂਦੀ ਹੈ ਗਾਇਨੀ ਡਾਕਟਰ ਨਾ ਹੋਣ ਕਾਰਨ ਉਹਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕੇ ਦੇ ਮੁਹਤਵਾਰ ਵਿਅਕਤੀਆਂ ਨੇ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਸਿਵਿਲ ਸਰਜਨ ਜਲੰਧਰ ਪਾਸੋਂ ਪੁਰਜੋਰ ਮੰਗ ਕੀਤੀ ਹੈ ਕਿ ਕਮਿਊਨਿਟੀ ਹੈਲਥ ਸੈਂਟਰ ਕਾਲਾ ਬੱਕਰਾ ਵਿੱਚ ਲੋੜਵੰਦ ਮਰੀਜ਼ਾਂ ਦੀ ਸਮੱਸਿਆਵਾਂ ਨੂੰ ਦੇਖਦੇ ਹੋਏ ਪਹਿਲ ਦੇ ਆਧਾਰ ਤੇ ਕਮਿਊਨਿਟੀ ਹੈਲਥ ਸੈਂਟਰ ‘ਚ ਗਰਭਵਤੀ ਮਹਿਲਾਵਾਂ ਲਈ ਗਾਇਨੀ ਡਾਕਟਰ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਗਰਭਵਤੀ ਮਹਿਲਾਵਾਂ ਨੂੰ ਦੂਰ ਦੁਰਾਡੇ ਜਾਣ ਦੀ ਬਜਾਏ ਇੱਥੇ ਹੀ ਸਿਹਤ ਸਹੂਲਤਾਂ ਪ੍ਰਦਾਨ ਹੋ ਸਕਣ ।
Ad Position 22
No active advertisement
ਪਿਛਲੀ ਖ਼ਬਰ ਨਿਖਿਲਨ ਜੇ. ਐਮ.  ਪਿੰਡ ਹਰਦੋ ਫਰਾਲਾ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਕਾਮਰੇਡ ਬਖਤਾਵਰ ਸਿੰਘ ਦੀ ਅੰਤਿਮ ਅਰਦਾਸ ਅੱਜ
Ad Position 24