ਕੈਂਬਰਿਜ ਇੰਟਰਨੈਸ਼ਨਲ ਸਕੂਲ , ਨਕੋਦਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਨਕੋਦਰ, 29 ਅਗਸਤ (ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਵਿਦਿਆਰਥੀਆਂ ਨੇ ਰੱਖੜੀ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ।
ਨਕੋਦਰ, 29 ਅਗਸਤ (ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਵਿਦਿਆਰਥੀਆਂ ਨੇ ਰੱਖੜੀ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਰੱਖੜੀਆਂ, ਕਾਰਡ ਅਤੇ ਸਜਾਵਟੀ ਸਮੱਗਰੀ ਤਿਆਰ ਕਰਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ । ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਸਾਰੇ ਵਿਦਿਆਰਥੀਆਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਪਿਆਰ, ਸਾਂਝ ਅਤੇ ਆਪਸੀ ਸਤਿਕਾਰ ਵਰਗੀਆਂ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰਦੇ ਹਨ।