30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਮਪੁਰ, 29 ਅਗਸਤ (ਰਮਨ ਦਵੇਸਰ) ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਅਤੇ ਕਾਲਜ ਦੇ ਧਾਰਮਿਕ ਅਧਿਆਪਕ ਬਲਵੀਰ ਸਿੰਘ ਦੀ ਨਿਰਦੇਸ਼ਨਾ ਹੇਠ ਅੱਜ ਕਾਲਜ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਲਈ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਆਦਮਪੁਰ, 29 ਅਗਸਤ (ਰਮਨ ਦਵੇਸਰ) ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਅਤੇ ਕਾਲਜ ਦੇ ਧਾਰਮਿਕ ਅਧਿਆਪਕ ਬਲਵੀਰ ਸਿੰਘ ਦੀ ਨਿਰਦੇਸ਼ਨਾ ਹੇਠ ਅੱਜ ਕਾਲਜ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਲਈ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਸਟਾਫ ਮੈਂਬਰਾਨ ਹਾਜ਼ਰ ਸਨ । ਇਸ ਮੌਕੇ ਆਦਮਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਅਤੇ ਮਾਨਵੀ ਅਧਿਕਾਰਾਂ ਦੇ ਹੱਕਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਬੀਬੀ ਕਾਲਰਾਂ ਨੇ ਕਿਹਾ ਕਿ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਸਰਕਾਰਾਂ ਨੂੰ ਸਾਲਾਂ ਤੋਂ ਬੰਦੀ ਸਿੰਘ ਦੀ ਤੁਰੰਤ ਰਿਹਾਈ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤ ਦੀ ਲਾਸ਼ ਨੂੰ ਕੁੱਤਿਆਂ ਨੇ ਖਾਧਾ ਅਗਲੀ ਖ਼ਬਰ ਬੰਦੀ ਸਿੰਘ ਦੀ ਚੜ੍ਹਦੀਕਲਾ ਤੇ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਬਾਦਲ ਵਲੋਂ ਕਰਵਾਇਆ ਅਰਦਾਸ ਬੇਨਤੀ ਸਮਾਗਮ
Ad Position 24