ਸੋਸ਼ਲ ਮੀਡੀਆ ਵਿਸ਼ਲੇਸ਼ਣ ਨਾਲ ਸਾਈਬਰ ਜਾਂਚ ਨੂੰ ਮਿਲੇਗੀ ਨਵੀਂ ਦਿਸ਼ਾ - ਧਨਪ੍ਰੀਤ ਕੌਰ ‘ਆਈ 4 ਸੀ’ ਦੇ ਸਹਿਯੋਗ ਨਾਲ ਕਰਵਾਇਆ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸਮਾਪਤ
ਫਿਲੌਰ, 30 ਅਗਸਤ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (4) ਗ੍ਰਹਿ ਮੰਤਰਾਲਾ ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ‘ਸੋਸ਼ਲ ਮੀਡੀਆ ਐਨਾਲਿਸਿਸ’ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਅਕੈਡਮੀ ਦੀ ਆਈ.
ਫਿਲੌਰ, 30 ਅਗਸਤ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (4) ਗ੍ਰਹਿ ਮੰਤਰਾਲਾ ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ‘ਸੋਸ਼ਲ ਮੀਡੀਆ ਐਨਾਲਿਸਿਸ’ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਅਕੈਡਮੀ ਦੀ ਆਈ.ਜੀ.ਪੀ.-ਕਮ-ਡਾਇਰੈਕਟਰ ਧਨਪ੍ਰੀਤ ਕੌਰ ਆਈ.ਪੀ.ਐਸ. ਨੇ ਸਿਖਲਾਈ ਦੌਰਾਨ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਤਜ਼ਰਬੇ ਅਤੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕਰਦਿਆਂ ਸੋਸ਼ਲ ਮੀਡੀਆ ਅਤੇ ਸਾਈਬਰ ਅਪਰਾਧਾਂ ਨਾਲ ਸੰਬੰਧਤ ਜਾਂਚ ਵਿਚ ਤਕਨੀਕੀ ਮੁਹਾਰਤ, ਚੌਕਸੀ ਅਤੇ ਪੇਸ਼ੇਵਰ ਪਹੁੰਚ ਦੀ ਲੋੜ ’ਤੇ ਜੋਰ ਦਿੱਤਾ । ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਪੁਲਿਸ ਅਧਿਕਾਰੀਆਂ ਦੀ ਜਾਂਚ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਆਧੁਨਿਕ ਤਕਨੀਕਾਂ ਦੀ ਬਿਹਤਰ ਵਰਤੋਂ ਕਰਨ ਵਿਚ ਵੀ ਸਹਾਇਕ ਸਾਬਤ ਹੁੰਦੇ ਹਨ। ਜ਼ਿਕਰਯੋਗ ਹੈ ਕਿ ਉਕਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਪੁਲਿਸ ਅਧਿਕਾਰੀਆਂ ਅਤੇ ਜਾਂਚ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ਨਾਲ ਸੰਬੰਧਤ ਜਾਂਚ, ਸਾਈਬਰ ਅਪਰਾਧਾਂ ਦੀ ਪੜਤਾਲ, ਡਿਜੀਟਲ ਸੂਚਨਾਵਾਂ ਦੇ ਵਿਸਲੇਸ਼ਣ ਅਤੇ ਇਲੈਕਟ੍ਰਾਨਿਕ ਸਬੂਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਵਿਵਹਾਰਕ ਗਿਆਨ ਅਤੇ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੌਰਾਨ ਸੋਸ਼ਲ ਮੀਡੀਆ ’ਤੇ ਉਪਲਬਧ ਡਿਜੀਟਲ ਸੂਚਨਾਵਾਂ ਨੂੰ ਜਾਂਚ ਦੇ ਨਜ਼ਰੀਏ ਤੋਂ ਸਮਝਣ, ਮਹੱਤਵਪੂਰਨ ਜਾਣਕਾਰੀ ਦੀ ਪਛਾਣ ਕਰਨ ਅਤੇ ਵੱਖ-ਵੱਖ ਡਿਜੀਟਲ ਸਰੋਤਾਂ ਤੋਂ ਪ੍ਰਾਪਤ ਸਮੱਗਰੀ ਦਾ ਵਿਸਲੇਸ਼ਣ ਕਰਨ ’ਤੇ ਵਿਸ਼ੇਸ਼ ਜੋਰ ਦਿੱਤਾ ਗਿਆ। ਸਿਖਲਾਈ ਪ੍ਰੋਗਰਾਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਸੈੱਲ ਅਤੇ ਸੀ.ਆਈ. ਵਿੰਗ ਨਾਲ ਜੁੜੇ ਮਾਹਿਰਾਂ ਨੇ ਵੀ ਭਾਗੀਦਾਰਾਂ ਨਾਲ ਆਪਣੇ ਮੈਦਾਨੀ ਤਜ਼ਰਬੇ ਅਤੇ ਵਿਵਹਾਰਕ ਗਿਆਨ ਸਾਂਝਾ ਕੀਤਾ।