31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਰਾਸ਼ਟਰੀ ਖੇਡ ਦਿਵਸ ’ ਤੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਜਲੰਧਰ, 30 ਅਗਸਤ (ਡਾ ਜਤਿੰਦਰ ਸਾਬੀ )-ਰਾਸ਼ਟਰੀ ਖੇਡ ਦਿਵਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਹਾਕੀ ਅਕੈਡਮੀ ਨਾਲ ਸਬੰਧਤ 100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 31-08-2026
ਜਲੰਧਰ, 30 ਅਗਸਤ (ਡਾ ਜਤਿੰਦਰ ਸਾਬੀ )-ਰਾਸ਼ਟਰੀ ਖੇਡ ਦਿਵਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਹਾਕੀ ਅਕੈਡਮੀ ਨਾਲ ਸਬੰਧਤ 100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਅਤੇ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵਰਜੀਤ ਸਿੰਘ ਵਾਲੀਆ, ਆਈ.ਏ.ਐੱਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਖੇਡ ਕਿੱਟਾਂ ਪ੍ਰਦਾਨ ਕੀਤੀਆਂ। ਉਨ੍ਹਾਂ ਨੇ ਨੌਜਵਾਨ ਖਿਡਾਰੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਜ਼ਿੰਮੇਵਾਰੀ ਦੀ ਸਿੱਖਿਆ ਦਿੰਦੀਆਂ ਹਨ। ਇਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਦੇ ਵਰਕਿੰਗ ਪ੍ਰਧਾਨ ਲੇਖ ਰਾਜ ਨਈਅਰ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ। ਇਸ ਮੌਕੇ ਵਰਕਿੰਗ ਪ੍ਰਧਾਨ ਲਖਵਿੰਦਰਪਾਲ ਸਿੰਘ ਖਹਿਰਾ, ਸੁਸਾਇਟੀ ਦੇ ਸੀ.ਈ.ਓ. ਇਕਬਾਲ ਸਿੰਘ ਸੰਧੂ,ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ, ਅਵੇਤਨੀ ਸਕੱਤਰ ਰਣਬੀਰ ਸਿੰਘ ਟੁੱਟ, ਸੀਨੀਅਰ ਮੀਤ ਪ੍ਰਧਾਨ ਰਾਮ ਪਰਤਾਪ, ਓਲੰਪੀਅਨ ਰਾਜਿੰਦਰ ਸਿੰਘ, ਡਾ. ਸ਼ਿਵਿੰਦਰ ਸਿੰਘ, ਗੌਰਵ ਅਗਰਵਾਲ, ਕਰਨਦੀਪ ਸਿੰਘ ਤੋਂ ਇਲਾਵਾ ਹਾਕੀ ਕੋਚ ਪਰਦੀਪ ਕੌਰ, ਬਿੰਦੂ, ਸੀਤਾ ਦੇਵੀ ਸਮੇਤ ਹੋਰ ਪਤਵੰਤੇ, ਖਿਡਾਰੀ ਅਤੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਦੀਆਂ ਵਾਲੀ ਵਿਖੇ ਬੱਚਿਆਂ ਨੂੰ ਕਿੱਟਾਂ ਵੰਡਦੇ ਹੋਏ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆੜਾ ਅਤੇ ਸਮੁੱਚੀ ਪੰਚ... ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਮਨਾਇਆ ‘ ਗੁਰੂ ਲਾਧੋ ਰੇ ਦਿਵਸ ’
Ad Position 24