31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਿੰਡ ਕਾਦੀਆਂ ਵਾਲੀ ਵਿਖੇ ਬੱਚਿਆਂ ਨੂੰ ਕਿੱਟਾਂ ਵੰਡਦੇ ਹੋਏ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆੜਾ ਅਤੇ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀ।

ਜਮਸ਼ੇਰ ਖ਼ਾਸ, 30 ਅਗਸਤ (ਹਰਵਿੰਦਰ ਕੁਮਾਰ)-ਪਿੰਡ ਕਾਦੀਆਂ ਵਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਬੱਚਿਆਂ ਲਈ ਭੇਜੀਆਂ ਗਈਆਂ ਕ੍ਰਿਕਟ ਕਿੱਟਾਂ ਹਲਕਾ ਇੰਚਾਰਜ ਜਲੰਧਰ ਛਾਉਣੀ ਬੀਬੀ ਰਾਜਵਿੰਦਰ ਥਿਆੜਾ ਵਲੋਂ ਬੱਚਿਆਂ ਨੂੰ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 31-08-2026
ਜਮਸ਼ੇਰ ਖ਼ਾਸ, 30 ਅਗਸਤ (ਹਰਵਿੰਦਰ ਕੁਮਾਰ)-ਪਿੰਡ ਕਾਦੀਆਂ ਵਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਬੱਚਿਆਂ ਲਈ ਭੇਜੀਆਂ ਗਈਆਂ ਕ੍ਰਿਕਟ ਕਿੱਟਾਂ ਹਲਕਾ ਇੰਚਾਰਜ ਜਲੰਧਰ ਛਾਉਣੀ ਬੀਬੀ ਰਾਜਵਿੰਦਰ ਥਿਆੜਾ ਵਲੋਂ ਬੱਚਿਆਂ ਨੂੰ ਵੰਡੀਆਂ ਗਈਆਂ। ਇਸ ਮੌਕੇ ਬੀਬੀ ਰਾਜਵਿੰਦਰ ਥਿਆੜਾ ਨੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਕ੍ਰਿਕਟ ਕਿੱਟਾਂ ਮਿਲਣ ’ਤੇ ਬੱਚਿਆਂ ਵਿੱਚ ਖੁਸ਼ੀ ਅਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬੱਚਿਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਲਈ ਮਿਲਿਆ ਇਹ ਸਹਿਯੋਗ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਪਿੰਡ ਕਾਦੀਆਂ ਦੇ ਸਰਪੰਚ ਬਲਜੀਤ ਸਿਆਣ, ਪੰਚ ਦਰਸ਼ਨ ਸਿੰਘ, ਪੰਚ ਨਿਰਮਲਾ, ਪੰਚ ਵੀਰਪਾਲ, ਪੰਚ ਅਜ਼ਾਦ ਸਿੰਘ, ਸਰਬਜੀਤ ਸਿੰਘ ਸੰਘਾ, ਰਾਜੂ ਚਾਵਲਾ ਅਤੇ ਭੁਪਿੰਦਰ ਸਿੰਘ ਸਮੇਤ ਹੋਰ ਪਿੰਡ ਵਾਸੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਹਲਕੇ ਨੂੰ ਸਾਫ਼-ਸੁਥਰਾ ਬਣਾਉਣ ਲਈ ਹਰਜੋਤ ਕੌਰ ਲੋਹਟੀਆ ਨੇ ਲਿਆ ਸੰਕਲਪ ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ ’ ਤੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
Ad Position 24