ਹਲਕੇ ਨੂੰ ਸਾਫ਼-ਸੁਥਰਾ ਬਣਾਉਣ ਲਈ ਹਰਜੋਤ ਕੌਰ ਲੋਹਟੀਆ ਨੇ ਲਿਆ ਸੰਕਲਪ
ਫਿਲੌਰ, 30 ਅਗਸਤ (ਸਤਿੰਦਰ ਸਰਮਾ)-ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਚਲਾਈ ਜਾ ਰਹੀ ‘ਮੈਗਾ ਸਫ਼ਾਈ ਮੁਹਿੰਮ’ ਦੀ ਸ਼ੁਰੂਆਤ ਸ਼ਹਿਰ ਫਿਲੌਰ ਵਿਚ ਵੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਖੁਦ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਹਲਕੇ ਨੂੰ ਸਾਫ-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦਾ ਸੰਕਲਪ ਲਿਆ।
ਫਿਲੌਰ, 30 ਅਗਸਤ (ਸਤਿੰਦਰ ਸਰਮਾ)-ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਚਲਾਈ ਜਾ ਰਹੀ ‘ਮੈਗਾ ਸਫ਼ਾਈ ਮੁਹਿੰਮ’ ਦੀ ਸ਼ੁਰੂਆਤ ਸ਼ਹਿਰ ਫਿਲੌਰ ਵਿਚ ਵੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਖੁਦ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਹਲਕੇ ਨੂੰ ਸਾਫ-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਫ਼ਾਈ ਕਰਮਚਾਰੀਆਂ ਤੋਂ ਇਲਾਵਾ ਕੌਂਸਲਰ ਡਾ.ਵੈਭਵ ਸ਼ਰਮਾ ਅਤੇ ਕੌਂਸਲਰ ਪਰਮਜੀਤ ਭਾਰਤੀ ਵੀ ਸਨ। ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਸਫ਼ਾਈ ਸਿਰਫ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਦੇਸ਼ ਦੇ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਜੇ ਹਰ ਵਿਅਕਤੀ ਆਪਣੇ ਘਰ ਦੇ ਨਾਲ-ਨਾਲ ਆਪਣੀ ਗਲੀ ਅਤੇ ਮੁਹੱਲੇ ਨੂੰ ਸਾਫ਼ ਰੱਖਣ ਦਾ ਸੰਕਲਪ ਲੈ ਲਵੇ ਤਾਂ ਪੂਰਾ ਦੇਸ਼ ਇਲਾਕਾ ਸਾਫ਼-ਸੁਥਰਾ ਬਣ ਸਕਦਾ ਹੈ ਅਤੇ ਅਸੀਂ ਨਾਮੁਰਾਦ ਬਿਮਾਰੀਆਂ ਤੋਂ ਖ਼ੁਦ ਨੂੰ ਬਚਾ ਸਕਦੇ ਹਾਂ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਆਪਣੀ ਗਲੀ, ਆਪਣੇ ਮੁਹੱਲੇ’ ਨੂੰ ਸਾਫ਼ ਰੱਖਣ ਵਿਚ ਉਨ੍ਹਾਂ ਦਾ ਸਾਥ ਦਿਓ। ਇਸ ਛੋਟੀ ਜਿਹੀ ਪਹਿਲ ਨਾਲ ਹੀ ਵੱਡਾ ਬਦਲਾਅ ਆ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਵੀ ਕੀਤੀ।