01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਕਰਨ ...

(ਸਫ਼ਾ 5 ਦੀ ਬਾਕੀ) ਬਾਵਾ ਖੇਲ ਵਿਚ ਵੱਖ-ਵੱਖ ਮਾਮਲੇ ਦਰਜ ਹਨ। ਇਨ੍ਹਾਂ ਵਿਚ 2011 ਦਾ ਧਾਰਾ 323, 452, 148, 149 ਆਈ.

Ad Position 21
No active advertisement
ਅਜੀਤ ਡੈਸਕ 01-09-2026
(ਸਫ਼ਾ 5 ਦੀ ਬਾਕੀ) ਬਾਵਾ ਖੇਲ ਵਿਚ ਵੱਖ-ਵੱਖ ਮਾਮਲੇ ਦਰਜ ਹਨ। ਇਨ੍ਹਾਂ ਵਿਚ 2011 ਦਾ ਧਾਰਾ 323, 452, 148, 149 ਆਈ.ਪੀ.ਸੀ. ਤਹਿਤ ਮਾਮਲਾ, 2015 ਦੇ ਦੋ ਮਾਮਲੇ, ਜਿਨ੍ਹਾਂ ਵਿਚ ਲੁੱਟ ਅਤੇ ਕੁੱਟਮਾਰ ਨਾਲ ਸਬੰਧਤ ਧਾਰਾਵਾਂ ਸ਼ਾਮਲ ਹਨ, ਅਤੇ ਨਾਜਾਇਜ਼ ਸ਼ਰਾਬ ਨਾਲ ਸਬੰਧਤ 2015, 2017, 2018 ਅਤੇ 2022 ਦੇ ਮਾਮਲੇ ਸ਼ਾਮਲ ਹਨ। ਪੁਲਿਸ ਦੀ ਕਾਰਵਾਈ ’ਚ ਵਿਘਨ ਪਾਉਣ ਵਾਲਿਆਂ ਵਿਰੁੱਧ ਵਰਤੀ ਸਖ਼ਤੀ, ਮੁਲਜ਼ਮ ਦੀ ਪਤਨੀ ਵੀ ਗ੍ਰਿਫ਼ਤਾਰ ਬਾਬਾ ਕਾਹਨ ਦਾਸ ਨਗਰ ਵਿਖੇ ਛਾਪੇਮਾਰੀ ਦੌਰਾਨ ਪੁਲਿਸ ਟੀਮ ਨੂੰ ਘੇਰੇ ਜਾਣ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਬਾਬਾ ਕਾਹਨ ਦਾਸ ਨਗਰ ਵਿਖੇ ਨਾਜਾਇਜ਼ ਸ਼ਰਾਬ ਦੀ ਵਿਕਰੀ/ਸਟੋਰੇਜ ਸੰਬੰਧੀ ਕੀਤੀ ਗਈ ਛਾਪੇਮਾਰੀ ਦੌਰਾਨ ਕਾਫ਼ੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਦੀ ਬਰਾਮਦਗੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਦੌਰਾਨ ਕੁਝ ਵਿਅਕਤੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਵੱਲੋਂ ਹੁੱਲੜਬਾਜ਼ੀ ਕਰਦਿਆਂ ਕਾਰਵਾਈ ਵਿਚ ਵਿਘਨ ਪਾਇਆ ਗਿਆ। ਉਕਤ ਵਿਅਕਤੀਆਂ ਵਿਰੁੱਧ ਥਾਣਾ ਬਸਤੀ ਬਾਵਾ ਖੇਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦਰਜ ਮੁਕੱਦਮੇ ਵਿੱਚ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 13–14 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਏ. ਸੀ. ਪੀ. ਭਾਟੀਆ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਤਰਸੇਮ ਸਿੰਘ ਦੀ ਪਤਨੀ ਬੇਬੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਦੀ ਵਾਇਰਲ ਹੋਈ ਵੀਡੀਓ ਬਾਰੇ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਗਲਤ ਤੇ ਭੁਲੇਖਾ ਪਾਊ ਜਾਣਕਾਰੀ/ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬਿਨਾਂ ਤਸਦੀਕ ਕੀਤੀ ਜਾਣਕਾਰੀ ਨੂੰ ਅੱਗੇ ਸਾਂਝਾ ਕਰਨ ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਜੀ.ਡੀ.ਪੀ. ਪਹਿਲੀ ਤਿਮਾਹੀ ’ਚ 7.8 ਫ਼ੀਸਦੀ ਰਹੀ ਅਗਲੀ ਖ਼ਬਰ ਜਿਮਖਾਨਾ ਕਲੱਬ ਦੇ ਨਵੇਂ ਚੁਣੇ ਗਏ ਸੈਕਟਰੀ ਅਮਿਤ ਕੁਕਰੇਜਾ ਵਲੋਂ ਵੋਟਰਾਂ ਦਾ ਧੰਨਵਾਦ
Ad Position 24