03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨੋਟਿਸਾਂ ਦਾ ਜਵਾਬ ਦੇਣ ਲਈ ਦਸਤਾਵੇਜ਼ ਲੈ ਕੇ ਏ. ਈ. ਆਰ. ਓਜ਼ ਕੋਲ ਪੁੱਜ ਰਹੇ ਲੋਕ

8 6 ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਲਾਏ ਜਾਣਗੇ ਵਿਸ਼ੇਸ਼ ਕੈਂਪ-ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
8 6 ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਲਾਏ ਜਾਣਗੇ ਵਿਸ਼ੇਸ਼ ਕੈਂਪ-ਡੀ. ਸੀ. 8 ਡਿਪਟੀ ਕਮਿਸ਼ਨਰ ਵਲੋਂ ਯੋਗ ਵੋਟਰਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਜਲੰਧਰ, 2 ਸਤੰਬਰ (ਜਤਿੰਦਰ ਪੰਮੀ)-ਐੱਸ. ਆਈ. ਆਰ ਤਹਿਤ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟਿਸਾਂ ਦਾ ਜਵਾਬ ਦੇਣ ਲਈ ਵੱਡੀ ਗਿਣਤੀ ਲੋਕ ਮੰਗੇ ਗਏ ਦਸਤਾਵੇਜ਼ ਲੈ ਕੇ ਈ. ਆਰ. ਓ. ਤੇ ਏ. ਈ. ਆਰ. ਓਜ਼ ਤਕ ਪਹੁੰਚ ਕਰ ਰਹੇ ਹਨ। ਰੋਜ਼ਾਨਾ ਹੀ ਵੱਡੀ ਗਿਣਤੀ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਵੋਟ ਬਣ ਸਕੇ। ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਕ ਸੰਬੰਧਤ ਵੋਟਰਾਂ ਵਲੋਂ 12 ਸਤੰਬਰ ਤੱਕ ਆਪਣੇ ਲੋੜੀਂਦੇ ਦਸਤਾਵੇਜ਼ ਏ. ਆਰ. ਓ., ਏ. ਈ. ਆਰ. ਓਜ਼ ਕੋਲ ਪਹੁੰਚ ਕਰਕੇ ਦਰਜ ਕਰਵਾਏ ਜਾ ਸਕਦੇ ਹਨ। ਵੋਟਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵਲੋਂ 6 ਸਤੰਬਰ ਐਤਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ ਜਾਂ ਆਫ਼ਲਾਈਨ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.) ਅਤੇ ਬੀ.ਐਲ.ਓ. ਕੋਲ ਜਮ੍ਹਾ ਕਰਵਾ ਸਕਦੇ ਹਨ। ਡੀ. ਸੀ. ਵਾਲੀਆ ਨੇ ਅੱਗੇ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਆਮ ਲੋਕਾਂ ਅਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ.ਐਲ.ਓ. ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ। ਇਸੇ ਤਰ੍ਹਾਂ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਕਿਸਮ ਦੀ ਦਰੁੱਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਸੋਧ, ਰਜਿਸਟ੍ਰੇਸ਼ਨ ਅਤੇ ਦਾਅਵਿਆਂ-ਇਤਰਾਜ਼ਾਂ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 (ਟੋਲ ਫ੍ਰੀ) ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੱਤ ਨਗਰ ’ਚ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ-ਮੋਹਿੰਦਰ ਭਗਤ
Ad Position 24