03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਮਰੇਡ ਅਜਮੇਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅੰਤਿਮ ਵਿਦਾਇਗੀ ਅੱਜ ਦੁਪਹਿਰ 1 ਵਜੇ

ਜਲੰਧਰ, 2 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਕਾਮਰੇਡ ਅਜਮੇਰ ਸਿੰਘ ਸਮਰਾ 03-09-2026
ਜਲੰਧਰ, 2 ਸਤੰਬਰ (ਐੱਮ.ਐੱਸ. ਲੋਹੀਆ)-ਦੇਸ਼ ਭਗਤ ਯਾਦਗਾਰ ਕਮੇਟੀ ਦੇ ਦੋ ਵਾਰ ਪ੍ਰਧਾਨ ਰਹੇ ਅਤੇ ਮੌਜੂਦਾ ਟਰੱਸਟੀ ਅਜਮੇਰ ਸਿੰਘ ਸਮਰਾ, ਜੋ ਕਿ ਬੀਤੀ ਰਾਤ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਵਿਖੇ ਸਦੀਵੀ ਵਿਛੋੜਾ ਦੇ ਗਏ, ਉਨ੍ਹਾਂ ਨਮਿਤ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਸ਼ੋਕ ਬੈਠਕ ਹੋਈ, ਜਿਸ ’ਚ ਅਜਮੇਰ ਸਿੰਘ ਸਮਰਾ ਦੀ ਅਣਥੱਕ ਜੀਵਨ ਘਾਲਣਾ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਸਿਜਦਾ ਕੀਤਾ ਗਿਆ। ਕਮੇਟੀ ਦੇ ਅਹੁਦੇਦਾਰਾਂ, ਸਮੂਹ ਟਰੱਸਟੀ ਅਤੇ ਮੈਂਬਰਾਂ ਨੇ ਅਜਮੇਰ ਸਿੰਘ ਦੇ ਪਰਿਵਾਰ, ਸਾਕ-ਸੰਬੰਧੀਆਂ ਅਤੇ ਸੰਗੀ ਸਾਥੀਆਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਅਧੂਰੇ ਸੁਪਨੇ ਸਾਕਾਰ ਕਰਨ ਦਾ ਅਹਿਦ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ, ਮੀਤ ਪ੍ਰਧਾਨ ਡਾ. ਪਰਮਿੰਦਰ ਸਿੰਘ, ਖਜ਼ਾਨਚੀ ਇੰਜ. ਸੀਤਲ ਸਿੰਘ ਸੰਘਾ, ਸਹਾਇਕ ਸਕੱਤਰ ਡਾ. ਗੋਪਾਲ ਸਿੰਘ ਬੁੱਟਰ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਤੋਂ ਇਲਾਵਾ ਕਮੇਟੀ ਦੇ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ , ਸੁਰਿੰਦਰ ਜਲਾਲਦੀਵਾਲ, ਸੁਵਰਨ ਵਿਰਕ, ਜਗਰੂਪ, ਮੰਗਤ ਰਾਮ ਪਾਸਲਾ, ਸੁਖਵਿੰਦਰ ਸ਼ੇਖੋਂ, ਚਰੰਜੀ ਲਾਲ ਕੰਗਣੀਵਾਲ, ਪ੍ਰੋ. ਵਰਿਆਮ ਸਿੰਘ ਸੰਧੂ, ਦਲਬੀਰ ਕੌਰ, ਬਲਬੀਰ ਕੌਰ ਬੁੰਡਾਲਾ, ਪ੍ਰਗਟ ਸਿੰਘ ਜਾਮਾਰਾਏ, ਦਰਸ਼ਨ ਖਟਕੜ, ਰਮਿੰਦਰ ਸਿੰਘ ਪਟਿਆਲਾ, ਹਰਮੇਸ਼ ਮਾਲੜੀ, ਹਰਵਿੰਦਰ ਭੰਡਾਲ, ਵਿਜੇ ਬੰਬਲੀ, ਪ੍ਰੋ. ਤੇਜਿੰਦਰ ਵਿਰਲੀ, ਰਣਜੀਤ ਸਿੰਘ ਔਲਖ, ਡਾ. ਸੈਲੇਸ਼ ਅਤੇ ਹੋਰ ਹਾਜ਼ਰ ਸਨ। ਇਸ ਤੋਂ ਇਲਾਵਾ ਗ਼ਦਰੀ ਕਾ. ਬਾਬਾ ਭਗਤ ਸਿੰਘ ਬਿਲਗਾ ਯਾਦਗਾਰ ਕਮੇਟੀ ਦੇ ਡਾ. ਜਸਵਿੰਦਰ ਸਿੰਘ ਬਿਲਗਾ, ਕਾ. ਸੰਤੋਖ ਸਿੰਘ ਸੰਧੂ, ਕਾ. ਸੰਤੋਖ ਸਿੰਘ ਬਿਲਗਾ ਤੇ ਕਾ. ਪ੍ਰਸ਼ੋਤਮ ਲਾਲ, ਸ਼ਹੀਦ ਊਧਮ ਸਿੰਘ ਸੈਂਟਰ, ਆਈ. ਡਬਲੀਯੂ. ਏ. (ਗ੍ਰੇਟ ਬ੍ਰਿਟੇਨ), ਤਰਕਸ਼ੀਲ, ਜਮਹੂਰੀ ਅਤੇ ਲੋਕ-ਪੱਖੀ ਜਮਹੂਰੀ ਇਨਕਲਾਬੀ ਸੰਸਥਾਵਾਂ ਵਲੋਂ ਸਾਥੀ ਅਜਮੇਰ ਨੂੰ ਭਾਵ ਭਿੰਨੀ ਸ਼ਰਧਾਂਜਲੀ ਦਿੱਤੀ ਗਈ। ਅਹੁਦੇਦਾਰਾਂ ਨੇ ਜਾਣਕਾਰੀ ਦਿੱਤੀ ਕਿ 3 ਸਤੰਬਰ, ਦਿਨ ਵੀਰਵਾਰ, ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਸਮਰਾਵਾਂ ਜਲੰਧਰ ਵਿਖੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦਾ ਵੱਖ-ਵੱਖ ਖੇਤਰਾਂ ’ਚ ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਢਿੱਲੋਂ ਵਲੋਂ ਰਾਮਾ ਮੰਡੀ- ਹੁਸ਼ਿਆਰਪੁਰ ਮਾਰਗ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
Ad Position 24