ਸੂਬਾ ਪੱਧਰੀ ਕੁੰਗਫੂ ਮੁਕਾਬਲੇ ਵਿਚ ਖਿਡਾਰੀਆਂ ਨੇ ਤਗਮੇ ਜਿੱਤ ਕੇ ਮਾਰੀਆਂ ਮੱਲਾਂ
ਜਲੰਧਰ, 2 ਸਤੰਬਰ (ਡਾ ਜਤਿੰਦਰ ਸਾਬੀ)–ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ 9ਵੀਂ ਸੂਬਾ ਪੱਧਰੀ ਇੰਟਰਨੈਸ਼ਨਲ ਚੈਂਪੀਅਨਸ਼ਿਪ ਡੀਏਵੀ ਐਡੀਟੋਰੀਅਮ ਜਲੰਧਰ ਵਿਖੇ ਸੰਪਨ ਹੋਈ। ਪ੍ਰਤੀਯੋਗਤਾ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਭਾਗ ਲਿਆ।
ਜਲੰਧਰ, 2 ਸਤੰਬਰ (ਡਾ ਜਤਿੰਦਰ ਸਾਬੀ)–ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ 9ਵੀਂ ਸੂਬਾ ਪੱਧਰੀ ਇੰਟਰਨੈਸ਼ਨਲ ਚੈਂਪੀਅਨਸ਼ਿਪ ਡੀਏਵੀ ਐਡੀਟੋਰੀਅਮ ਜਲੰਧਰ ਵਿਖੇ ਸੰਪਨ ਹੋਈ। ਪ੍ਰਤੀਯੋਗਤਾ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਭਾਗ ਲਿਆ। ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿੱਚ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਕਲਾ, ਹੌਸਲੇ ਅਤੇ ਸਖ਼ਤ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਰਾਟੇ, ਕਿੰਕ ਬਾਕਸਿੰਗ ਅਤੇ ਕੁੰਗਫੂ ਮਾਰਸ਼ਲ ਆਰਟ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਗੋਲਡ, ਸਿਲਵਰ ਤੇ ਕਾਂਸੀ ਦੇ ਤਮਗੇ ਜਿੱਤ ਕੇ ਆਪਣੇ ਆਪਣੇ ਸਕੂਲਾਂ ਦਾ ਤੇ ਕੋਚਾਂ ਦਾ ਨਾਮ ਰੌਸ਼ਨ ਕੀਤਾ। ਐਸੋਸੀਏਸ਼ਨ ਦੇ ਮਾਸਟਰ ਸਿਫੂ ਟੀ.ਕੇ. ਨਰਜ਼ਰੀ ਨੇ ਦੱਸਿਆ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਨੂੰ ਦੇਖਦਿਆਂ ਹੀ ਉਨ੍ਹਾਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਸੀ, ਜਿਸ ਨੂੰ ਉਨ੍ਹਾਂ ਨੇ ਤਮਗੇ ਜਿੱਤ ਕੇ ਸੱਚ ਕਰ ਦਿਖਾਇਆ। ਡੀ.ਐਸ.ਓ. ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ।