ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਮੰਨਣ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੈੱਕ ਵੰਡੇ
ਜਲੰਧਰ, 3 ਸਤੰਬਰ (ਐੱਮ. ਐੱਸ.
ਜਲੰਧਰ, 3 ਸਤੰਬਰ (ਐੱਮ. ਐੱਸ. ਲੋਹੀਆ)-ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨਾਂ ਦੀਆਂ ਬਣ ਰਹੀਆਂ ਇਮਾਰਤਾਂ ਲਈ ਪ੍ਰਬੰਧਕ ਕਮੇਟੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਵਲੋਂ ਹਲਕਾ ਜਲੰਧਰ ਸ਼ਹਿਰੀ ਦੇ ਪ੍ਰਬੰਧਕਾਂ ਨੂੰ ਚੈੱਕ ਵੰਡੇ ਗਏ। ਇਸ ਮੌਕੇ ਜਥੇਦਾਰ ਮੰਨਣ ਨੇ ਕਿਹਾ ਕਿ ਗੁਰੂ ਘਰਾਂ ’ਚ ਸਦਾ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਮੇਸ਼ਾ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਉਪਰਾਲੇ ਕੀਤੇ ਜਾਂਦੇ ਹਨ। ਇਸੇ ਤਹਿਤ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ 51-51- ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ ਹਨ, ਤਾਂ ਜੋ ਇਸ ਨਾਲ ਗੁਰੂ ਘਰਾਂ ’ਚ ਚੱਲ ਰਹੇ ਉਸਾਰੀ ਦੇ ਕੰਮਾਂ ’ਚ ਸਹਿਯੋਗ ਹੋ ਸਕੇ। ਜਥੇਦਾਰ ਮੰਨਣ ਨੇ ਕਿਹਾ ਕਿ ਅਜੋਕੇ ਸਮੇਂ ’ਚ ਲੋੜ ਹੈ ਕਿ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿੱਤੇ ਹੋਏ ਨਿਰਦੇਸ਼ਾਂ ਦੀ ਪਾਲਣਾ ’ਤੇ ਪੂਰਾ ਉਤਰਦੇ ਹੋਏ ਕੌਮੀ ਝੰਡੇ ਹੇਠ ਇਕੱਠੀ ਹੋਵੇ, ਤਾਂ ਜੋ ਗੁਰੂ ਆਸ਼ੇ ਅਨੁਸਾਰ ਸਿੱਖ ਕੌਮ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜ ਚੱਲਦੇ ਰਹਿਣ। ਜਥੇਦਾਰ ਮੰਨਣ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਵਤਾਰ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਰਾਜ ਨਗਰ, ਬਸਤੀ ਬਾਵਾ ਖੇਲ, ਜਲੰਧਰ, ਬੜਿੰਗ ਸਪੋਰਟਸ ਐਂਡ ਵੈਲਫੇਅਰ ਸੋਸਾਇਟੀ ਪਿੰਡ ਬੜਿੰਗ, ਜਲੰਧਰ ਤੇ ਖ਼ਾਲਸਾ ਹੈਰੀਟੇਜ ਅਕੈਡਮੀ ਨੂੰ 51-51 ਹਜ਼ਾਰ ਦੇ ਚੈੱਕ ਧਾਰਮਿਕ ਕਾਰਜਾਂ ਲਈ ਦਿੱਤੇ ਗਏ। ਇਸ ਮੌਕੇ ਸਿੱਖ ਚੜ੍ਹਦੀ ਕਲਾ ਫਰੰਟ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਰਾਣਾ, ਬਾਬਾ ਸੁਖਵਿੰਦਰ ਸਿੰਘ ਤਲ੍ਹਣ, ਗੁਰਵਿੰਦਰ ਸਿੰਘ ਮਝੈਲ, ਕੇਹਰ ਸਿੰਘ ਗੁਰਦੁਆਰਾ ਸਿੰਘ ਸਭਾ ਨਿਊ ਰਾਜ ਨਗਰ, ਮਲਕੀਤ ਸਿੰਘ, ਪ੍ਰੀਤਮ ਸਿੰਘ, ਮਸਤਾਨ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਅਟਾਰੀ, ਫੁੱਮਣ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ ਲੰਮਾ ਪਿੰਡ, ਪਲਵਿੰਦਰ ਸਿੰਘ ਭਾਟੀਆ ਅਤੇ ਹੋਰ ਹਾਜ਼ਰ ਸਨ।