04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜਲੰਧਰ, 3 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਜਲੰਧਰ, 3 ਸਤੰਬਰ (ਐੱਮ. ਐੱਸ. ਲੋਹੀਆ)-ਸੁਆਮੀ ਸੰਤ ਦਾਸ ਪਬਲਿਕ ਸਕੂਲ, ਜਲੰਧਰ ਵਿਖੇ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਇਸ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ. ਸੋਨੀਆ ਮਾਗੋ ਵਲੋਂ ਦੀਪ ਜਗਾਉਣ ਦੀ ਰਸਮ ਨਾਲ ਕੀਤੀ ਗਈ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸੁੰਦਰ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਜੁੜੇ ਮਹੱਤਵਪੂਰਨ ਪਲਾਂ ਨੂੰ ਨਾਚ ਅਤੇ ਅਦਾਕਾਰੀ ਜ਼ਰੀਏ ਸੁਚੱਜੇ ਢੰਗ ਨਾਲ ਪੇਸ਼ ਕਰਦੇ ਹੋਏ, ਭਗਵਾਨ ਕ੍ਰਿਸ਼ਨ ਦੇ ਜੀਵਨ, ਨੈਤਿਕ ਕਦਰਾਂ-ਕੀਮਤਾਂ ਅਤੇ ਕਰਤੱਵ ਪ੍ਰਤੀ ਦਿੱਤੀਆਂ ਸਿੱਖਿਆਵਾਂ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕੀਤਾ ਗਿਆ। ਸੁਆਮੀ ਸੰਤ ਦਾਸ ਕਿੰਡਰਗਾਰਟਨ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਮਨਮੋਹਕ ਕ੍ਰਿਸ਼ਨ ਵੰਦਨਾ ਪੇਸ਼ ਕੀਤੀ ਗਈ। ਇਸ ਤੋਂ ਬਾਅਦ ਮੰਚ ਰਾਧਾ-ਕ੍ਰਿਸ਼ਨ ਦੀ ਮਨਮੋਹਕ ਦੁਨੀਆਂ ਨਾਲ ਰੰਗਿਆ ਗਿਆ, ਜਦੋਂ ਨਰਸਰੀ, ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨ੍ਹੇ-ਮੁੰਨੇ ਰਾਧਾ ਅਤੇ ਕ੍ਰਿਸ਼ਨ ਬਣੇ ਬੱਚਿਆਂ ਨੇ ਆਪਣੀ ਦਿਲਕਸ਼ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ। ਸਕੂਲ ਦੇ ਪ੍ਰਧਾਨ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਨੇ ਇਸ ਪਾਵਨ ਮੌਕੇ ‘ਤੇ ਸਮੂਹ ਸਕੂਲ ਪਰਿਵਾਰ ਨੂੰ ਆਪਣੀਆਂ ਅਸੀਸਾਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਰਟੀਫਿਕੇਟ ਨਾ ਮਿਲਣ ਕਾਰਨ ਨਿਰਾਸ਼ ਬਿਨੈਕਾਰਾਂ ਨੇ ਤਹਿਸੀਲਦਾਰ-1 ਦੇ ਦਫ਼ਤਰ ਬਾਹਰ ਪ੍ਰਗਟਾਇਆ ਰੋਸ 8 ਕਿਹ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਮੰਨਣ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੈੱਕ ਵੰਡੇ
Ad Position 24