ਦੂਨ ਵਰਲਡ ਸਕੂਲ ਮਲਸੀਆਂ ’ਚ ਜਨਮ ਅਸ਼ਟਮੀ ਮਨਾਈ
ਮਲਸੀਆਂ, 4 ਸਤੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਭਗਤੀ, ਸੱਭਿਆਚਾਰ ਤੇ ਬੱਚਿਆਂ ਦੀ ਰਚਨਾਤਮਕਤਾ ਨਾਲ ਰੰਗਿਆ ਨਜ਼ਰ ਆਇਆ।
ਮਲਸੀਆਂ, 4 ਸਤੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਭਗਤੀ, ਸੱਭਿਆਚਾਰ ਤੇ ਬੱਚਿਆਂ ਦੀ ਰਚਨਾਤਮਕਤਾ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸਭ ਤੋਂ ਖ਼ੂਬਸੂਰਤ ਝਲਕ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਰਾਧਾ-ਕ੍ਰਿਸ਼ਨ ਦੇ ਮਨਮੋਹਕ ਰੂਪ ਵਿਚ ਸਕੂਲ ਪਹੁੰਚਣਾ ਰਹੀ। ਇਸ ਮੌਕੇ ਵੱਖ-ਵੱਖ ਜਮਾਤਾਂ ਲਈ ਜਨਮ ਅਸ਼ਟਮੀ ਦੀ ਥੀਮ ਨਾਲ ਸਬੰਧਿਤ ਮਟਕੀ ਸਜਾਵਟ, ਬਾਂਸਰੀ ਮੇਕਿੰਗ, ਕ੍ਰਿਸ਼ਨ ਕ੍ਰਾਊਨ ਮੇਕਿੰਗ, ਮੋਰ ਪੰਖ ਡਰਾਇੰਗ, ਕ੍ਰਿਸ਼ਨ ਦੀ ਸਕੈਚਿੰਗ, ਪੋਸਟਰ ਮੇਕਿੰਗ, ਕਵਿਤਾ ਤੇ ਸਲੋਗਨ ਰਾਈਟਿੰਗ ਵਰਗੀਆਂ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਸ਼ਾਨਦਾਰ ਕਲਚਰਲ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਦਰਸਾਉਂਦੇ ਮਨਮੋਹਕ ਡਾਂਸ, ਪ੍ਰਭਾਵਸ਼ਾਲੀ ਭਾਸ਼ਣ ਤੇ ਸੰਦੇਸ਼ ਪੂਰਨ ਨਾਟਕ ਪੇਸ਼ ਕੀਤੇ। ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਸਮੂਹ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚਾਈ, ਪਿਆਰ, ਧਰਮ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।