ਅਮਿਤ ਭਗਤ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੇ ਵਾਰਡ ਨੰਬਰ 61 ਦੇ ਇੰਚਾਰਜ ਨਿਯੁਕਤ
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਸਹਿਮਤੀ ਦੇ ਨਾਲ ਪਾਰਟੀ ਦੇ ਐਸ. ਸੀ.
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਸਹਿਮਤੀ ਦੇ ਨਾਲ ਪਾਰਟੀ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਸ੍ਰੀ ਭਜਨ ਲਾਲ ਚੋਪੜਾ ਵਲੋਂ ਅਮਿਤ ਭਗਤ ਨੂੰ ਵਾਰਡ ਨੰਬਰ 61 ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਮੌਕੇ ਜਥੇਦਾਰ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਵਿੱਚ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ ਤੇ ਜਿਹੜੇ ਆਗੂ ਪਾਰਟੀ ਲਈ ਜਮੀਨੀ ਪੱਧਰ ਤੋਂ ਲੈ ਕੇ ਲੋਕਾਂ ਤੱਕ ਰਾਬਤਾ ਬਣਾ ਕੇ ਪਾਰਟੀ ਦੀ ਚੜ੍ਹਦੀ ਕਲਾ ਤੇ ਮਜਬੂਤੀ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਪਾਰਟੀ ਨੇ ਹਮੇਸ਼ਾ ਅਹਿਮੀਅਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਗਤ ਵੱਲੋਂ ਵਾਰਡ ਵਿੱਚ ਪਹਿਲਾਂ ਵੀ ਚੋਣ ਲੜ ਕੇ ਪਾਰਟੀ ਦੀਆਂ ਨੀਤੀਆਂ ’ਤੇ ਪਹਿਰਾ ਦਿੱਤਾ ਗਿਆ ਸੀ ਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਨੂੰ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਰਖਕੇ ਪੱਛਮੀਂ ਹਲਕੇ ਤੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਕੰਮ ਕਰ ਰਹੇ ਹਨ। ਇਸ ਮੌਕੇ ਉੱਤਰੀ ਹਲਕੇ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਰਾਣਾ ਕੌਮੀ ਮੀਤ ਪ੍ਰਧਾਨ, ਅਵਤਾਰ ਸਿੰਘ ਘੁੰਮਣ ਮੈਂਬਰ ਪੀ. ਏ. ਸੀ., ਜਗਦੀਸ਼ ਮਹੇ, ਸ਼ਾਮ ਲਾਲ ਕਲੇਰ, ਮਨਪ੍ਰੀਤ ਚੋਪੜਾ, ਪਵਨ ਮਹੇ, ਕੁਲਵਿੰਦਰ ਬਸਰਾ, ਜਗਦੀਪ ਸਿੰਘ ਬਿਰਦੀ, ਸ਼ੇਰ ਸਿੰਘ ਬਾਜਵਾ, ਦਲਜੀਤ ਸਿੰਘ, ਬਲਵੀਰ ਤੇ ਹੋਰ ਵੀ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।