06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਹਿਲਾ ਪੱਤਰਕਾਰਾਂ ਨਾਲ ਕੁੱਟਮਾਰ ਦੀ ਪੰਜਾਬ ਪ੍ਰੈੱਸ ਕਲੱਬ ਵਲੋਂ ਸਖ਼ਤ ਨਿੰਦਾ

ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਗਵਰਨਿੰਗ ਕੌਂਸਲ ਨੇ ਦਿੱਲੀ ’ਚ 2 ਮਹਿਲਾ ਪੱਤਰਕਾਰਾਂ ਸ਼ਾਹੀਨ ਖ਼ਾਨ ਅਤੇ ਨਫ਼ੀਸਾ ਖ਼ਾਨ ਨਾਲ ਦਿੱਲੀ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਅਤੇ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ । ਪ੍ਰਾਪਤ ਰਿਪੋਰਟਾਂ ਅਨੁਸਾਰ ਦੋਵੇਂ ਪੱਤਰਕਾਰ ਦਿੱਲੀ ਦੇ ਸਾਕੇਤ ਇਲਾਕੇ ਵਿੱਚ ਇੱਕ ਸਰਕਾਰੀ ਸਮਾਗਮ ਦੀ ਕਵਰੇਜ ਕਰ ਰਹੀਆਂ ਸਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਗਵਰਨਿੰਗ ਕੌਂਸਲ ਨੇ ਦਿੱਲੀ ’ਚ 2 ਮਹਿਲਾ ਪੱਤਰਕਾਰਾਂ ਸ਼ਾਹੀਨ ਖ਼ਾਨ ਅਤੇ ਨਫ਼ੀਸਾ ਖ਼ਾਨ ਨਾਲ ਦਿੱਲੀ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਅਤੇ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ । ਪ੍ਰਾਪਤ ਰਿਪੋਰਟਾਂ ਅਨੁਸਾਰ ਦੋਵੇਂ ਪੱਤਰਕਾਰ ਦਿੱਲੀ ਦੇ ਸਾਕੇਤ ਇਲਾਕੇ ਵਿੱਚ ਇੱਕ ਸਰਕਾਰੀ ਸਮਾਗਮ ਦੀ ਕਵਰੇਜ ਕਰ ਰਹੀਆਂ ਸਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ । ਪੱਤਰਕਾਰਾਂ ਵਲੋਂ ਦੋਸ਼ ਲਗਾਇਆ ਗਿਆ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਅਤੇ ਸਾਕੇਤ ਥਾਣੇ ’ਚ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ । ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਦੇ ਧਰਮ ਬਾਰੇ ਵੀ ਪੁੱਛਗਿੱਛ ਕੀਤੀ ਗਈ ਅਤੇ ਮੁਸਲਿਮ ਹੋਣ ਕਾਰਨ ਉਨ੍ਹਾਂ ਨਾਲ ਕਥਿਤ ਤੌਰ ’ਤੇ ਹੋਰ ਬਦਸਲੂਕੀ ਕੀਤੀ ਗਈ । ਪੰਜਾਬ ਪ੍ਰੈੱਸ ਕਲੱਬ ਗਵਰਨਿੰਗ ਕੌਂਸਲ ਨੇ ਕਿਹਾ ਕਿ ਪੱਤਰਕਾਰ ਦਾ ਕੰਮ ਸਵਾਲ ਪੁੱਛਣਾ, ਸੱਚ ਸਾਹਮਣੇ ਲਿਆਉਣਾ ਅਤੇ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣਾ ਹੈ ਤੇ ਸਵਾਲ ਪੁੱਛਣਾ ਕੋਈ ਜੁਰਮ ਨਹੀਂ ਹੈ। ਕਿਸੇ ਵੀ ਪੱਤਰਕਾਰ ਨਾਲ ਉਸਦੇ ਧਰਮ, ਜਾਤ, ਲਿੰਗ ਜਾਂ ਵਿਚਾਰਧਾਰਾ ਦੇ ਆਧਾਰ ’ਤੇ ਭੇਦਭਾਵ ਜਾਂ ਹਿੰਸਕ ਵਿਵਹਾਰ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ । ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ, ਜਨਰਲ ਸਕੱਤਰ ਪੁਨੀਤ ਸਹਿਗਲ, ਸੀ.ਮੀ.ਪ੍ਰਧਾਨ ਰਾਜੇਸ਼ ਥਾਪਾ, ਖਜਾਨਚੀ ਸ਼ਿਵ ਸ਼ਰਮਾ, ਮੀਤ ਪ੍ਰਧਾਨ ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ, ਮਨਦੀਪ ਸ਼ਰਮਾ, ਸਕੱਤਰ ਰਜੇਸ਼ ਯੋਗੀ ਤੇ ਸੰਯੁਕਤ ਸਕੱਤਰ ਸੁਕਰਾਂਤ ਸਫਰੀ ਨੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਜੇਕਰ ਜਾਂਚ ਦੌਰਾਨ ਪੱਤਰਕਾਰਾਂ ਨਾਲ ਕੁੱਟਮਾਰ ਜਾਂ ਧਾਰਮਿਕ ਪੱਖਪਾਤ ਦੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਐਲ. ਪੀ. ਯੂ. ਵਲੋਂ ਸਿਲਵਰ ਜੁਬਲੀ ਸਥਾਪਨਾ ਦਿਵਸ ਸੰਬੰਧੀ ਪ੍ਰਭਾਵਸ਼ਾਲੀ ਸਮਾਗਮ ਅਗਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24