06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਡਵੀਜ਼ਨਲ ਕਮਿਸ਼ਨਰ-ਕਮ-ਰੋਲ ਆਬਜ਼ਰਵਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ. ਸੰਬੰਧੀ ਮੀਟਿੰਗ

ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਡਵੀਜ਼ਨਲ ਕਮਿਸ਼ਨਰ ਰਾਮਵੀਰ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਸੰਬੰਧੀ ਜਲੰਧਰ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਸਮੇਤ ਐੱਮ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਡਵੀਜ਼ਨਲ ਕਮਿਸ਼ਨਰ ਰਾਮਵੀਰ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਸੰਬੰਧੀ ਜਲੰਧਰ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਸਮੇਤ ਐੱਮ.ਪੀ./ ਐੱਮ.ਐੱਲ.ਏਜ਼. ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰੋਲ ਆਬਜ਼ਰਵਰ ਰਾਮਵੀਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ, ਵੋਟਰ ਸੂਚੀ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੌਰਾਨ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਡ੍ਰਾਫ਼ਟ ਵੋਟਰ ਸੂਚੀ ਵਿੱਚੋਂ ਬਾਹਰ ਰਹਿ ਗਿਆ ਹੈ ਜਾਂ ਕੋਈ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਫਾਰਮ ਭਰਕੇ ਸਮੇਤ ਲੋੜੀਂਦੇ ਦਸਤਾਵੇਜ਼ਾਂ ਦੇ ਆਪਣੇ ਬੀ.ਐੱਲ.ਓ ਨਾਲ 12 ਸਤੰਬਰ ਤੱਕ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ 1997 ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਥੇ ਬੀ.ਐਲ.ਓਜ਼ ਮੌਜੂਦ ਰਹਿ ਕੇ ਨਾਗਰਿਕਾਂ ਤੇ ਵੋਟਰਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟਾਂ ਨੂੰ ਇਸ ਕੈਂਪ ਸਬੰਧੀ ਸੂਚਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਦਾਅਵਿਆਂ ਤੇ ਇਤਰਾਜ਼ਾਂ ਦੇ ਕੰਮ ਵਿੱਚ ਬੀ.ਐਲ.ਓਜ਼ ਨੂੰ ਸਹਿਯੋਗ ਦੇ ਸਕਣ। ਉਨ੍ਹਾਂ ਕਿਹਾ ਕਿ ਜਿਹੜਾ ਨਾਗਰਿਕ ਯੋਗਤਾ ਮਿਤੀ 1 ਅਕਤੂਬਰ ਦੇ ਆਧਾਰ ’ਤੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੈ, ਉਹ 12 ਸਤੰਬਰ ਤੱਕ ਫਾਰਮ ਨੰਬਰ 6 ਦੇ ਨਾਲ ਘੋਸ਼ਣਾ ਪੱਤਰ ਜਮ੍ਹਾ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਪ੍ਰਾਪਤ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12.10.2026 ਨੂੰ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ ਦੌਰਾਨ ਮੈਪ ਨਾ ਹੋਣ ਵਾਲੇ ਅਤੇ ਅਨਾਮਲੀਜ਼ (ਕਮੀਆਂ-ਪੇਸ਼ੀਆਂ) ਵਾਲੇ ਵੋਟਰਾਂ ਨੂੰ 13 ਅਗਸਤ ਤੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਬੀ.ਐਲ.ਓਜ਼ ਵੱਲੋਂ ਦਸਤਾਵੇਜ਼ ਵੀ ਇਕੱਤਰ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੇ ਨੋਟਿਸਾਂ ਦਾ ਨਿਪਟਾਰਾ 8 ਅਕਤੂਬਰ ਤੱਕ ਕੀਤਾ ਜਾਣਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਸਿਵ ਰਵੀਜ਼ਨ ਬਾਰੇ ਜਾਣਕਾਰੀ ਰੋਲ ਆਬਜ਼ਰਵਰ ਨਾਲ ਸਾਂਝੀ ਕੀਤੀ। ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਡਾ. ਦੀਪਕ ਰਾਜ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਇੰਡੀਅਨ ਨੈਸ਼ਨਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਕੇਸ਼ ਰਾਠੌਰ ਨੇ ਦਿਨੇਸ਼ ਢੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਕੀਤਾ ਸਵਾਗਤ ਅਗਲੀ ਖ਼ਬਰ ਐਲ. ਪੀ. ਯੂ. ਵਲੋਂ ਸਿਲਵਰ ਜੁਬਲੀ ਸਥਾਪਨਾ ਦਿਵਸ ਸੰਬੰਧੀ ਪ੍ਰਭਾਵਸ਼ਾਲੀ ਸਮਾਗਮ
Ad Position 24