07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੀ.ਆਈ.ਏ. ਸਟਾਫ ਦਾ ਮੁਲਾਜ਼ਮ ਬਣ ਕੇ ਘਰ ਦੀ ਤਲਾਸ਼ੀ ਲੈਣ ਆਇਆ ਵਿਅਕਤੀ ਕੀਤਾ ਕਾਬੂ

ਜਲੰਧਰ, 6 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਮੌਕੇ ’ਤੇ ਲੋਕਾਂ ਵਲੋਂ ਕਾਬੂ ਕੀਤਾ ਵਿਅਕਤੀ ਅਤੇ (ਹਾਸ਼ੀਏ ਵਿਚ) ਏ. ਸੀ. ਪੀ. (ਪੱਛਮੀ) ਆਤਿਸ਼ ਭਾਟੀਆ ਜਾਣਕਾਰੀ ਦਿੰਦੇ ਹੋਏ। ਤਸਵੀਰਾਂ : ਜੀ.ਪੀ. ਸਿੰਘ 07-09-2026
ਜਲੰਧਰ, 6 ਸਤੰਬਰ (ਐੱਮ. ਐੱਸ. ਲੋਹੀਆ) - ਨਕਲੀ ਸੀ.ਆਈ.ਏ. ਮੁਲਾਜ਼ਮ ਬਣ ਕੇ ਘਰ ਦੀ ਤਲਾਸ਼ੀ ਲੈਣ ਦੇ ਮਾਮਲੇ ਤਹਿਤ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਕਰਨ ਕੁੰਦਰਾ ਵਾਸੀ ਬਸਤੀ ਗੁਜ਼ਾਂ, ਜਲੰਧਰ ਵਜੋਂ ਦੱਸੀ ਗਈ ਹੈ, ਜਦਕਿ ਉਸ ਦਾ ਦੂਸਰਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਏ.ਸੀ.ਪੀ. (ਪੱਛਮੀ) ਆਤਿਸ਼ ਭਾਟੀਆ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਭਾਰਗੋ ਕੈਂਪ ਦੇ ਇਕ ਘਰ ’ਚ ਦਾਖ਼ਲ ਹੋਏ ਹਨ, ਜੋ ਆਪਣੇ-ਆਪ ਨੂੰ ਸੀ.ਆਈ.ਏ. ਸਟਾਫ਼ ਦੇ ਮੁਲਾਜ਼ਮ ਦੱਸ ਰਹੇ ਹਨ ਅਤੇ ਉਹ ਘਰ ਦੀ ਤਲਾਸ਼ੀ ਲੈ ਰਹੇ ਹਨ। ਏ.ਸੀ.ਪੀ. ਨੇ ਦੱਸਿਆ ਕਿ ਮਿਲੀ ਸੂਚਨਾ ਤੋਂ ਬਾਅਦ ਤੁਰੰਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ, ਤਾਂ ਉੱਥੇ ਮੌਜੂਦ ਲੋਕਾਂ ਦੀ ਸਹਾਇਤਾ ਨਾਲ ਇਕ ਵਿਅਕਤੀ, ਜਿਸ ਦਾ ਨਾਮ ਕਰਨ ਕੁੰਦਰਾ ਹੈ, ਨੂੰ ਕਾਬੂ ਕਰ ਲਿਆ, ਜਦਕਿ ਉਸ ਦੇ ਫ਼ਰਾਰ ਸਾਥੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਏ.ਸੀ.ਪੀ. ਨੇ ਦਸਿਆ ਕਿ ਕਰਨ ਕੁੰਦਰਾ ਤੋਂ ਕੀਤੀ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਇਕ ਮਾਮਲਾ ਦਰਜ ਹੈ। ਏ.ਸੀ.ਪੀ. ਨੇ ਕਿਹਾ ਕਿ ਮੁਲਜ਼ਮ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਪੁਲਿਸ ਜਾਂ ਕਿਸੇ ਸਰਕਾਰੀ ਵਿਭਾਗ ਦਾ ਮੁਲਾਜ਼ਮ ਬਣ ਕੇ ਸ਼ੱਕੀ ਤਰੀਕੇ ਨਾਲ ਕਾਰਵਾਈ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਨੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਪਿੰਡ ਹਰੀਆਂ ਵਿਖੇ ਸੰਤ ਬਾਬਾ ਸੰਤਾ ਸਿੰਘ ਦੀ ਬਰਸੀ ਮੌਕੇ ਸਾਲਾਨਾ ਧਾਰਮਿਕ ਸਮਾਗਮ
Ad Position 24