07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੀ.ਟੀ.ਯੂ. ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ

ਜਲੰਧਰ, 6 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜਲੰਧਰ, 6 ਸਤੰਬਰ (ਐੱਮ. ਐੱਸ. ਲੋਹੀਆ) - ਸੂਬਾ ਪ੍ਰਧਾਨ ਸਾਥੀ ਜਗਦੀਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ ਸੀ.ਟੀ.ਯੂ. ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਮਨਰੇਗਾ ਕਾਨੂੰਨ ਦਾ ਖਾਤਮਾ ਕੀਤੇ ਜਾਣ ਦੀ ਮੋਦੀ ਸਰਕਾਰ ਦੀ ਪਹੁੰਚ ਵਿਰੁੱਧ ਮਜ਼ਦੂਰ ਜਮਾਤ ਦੇ ਜ਼ੋਰਦਾਰ ਘੋਲ ਵਿੱਢੇਗੀ । ਸੂਬਾਈ ਜਨਰਲ ਸਕੱਤਰ ਹਰਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਘੋਲ ਦੇ ਪਹਿਲੇ ਪੜਾਅ ’ਚ 25 ਸਤੰਬਰ ਤੱਕ ਸੂਬੇ ਦੇ ਸਾਰੇ ਮਜ਼ਦੂਰ ਕੇਂਦਰਾਂ ’ਤੇ ਰੈਲੀਆਂ ਤੇ ਭਰਵੀਆਂ ਮਜ਼ਦੂਰ ਮੀਟਿੰਗਾਂ ਕੀਤੀਆਂ ਜਾਣਗੀਆਂ।’ ਉਨ੍ਹਾਂ ਕਿਹਾ ਕਿ ਆਪਣੀਆਂ ਫਰਜੀ ਪ੍ਰਾਪਤੀਆਂ ਦਾ ਝੂਠਾ ਢਿੰਡੋਰਾ ਪਿੱਟ ਰਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ 15 ਅਕਤੂਬਰ ਨੂੰ ਜਲੰਧਰ ਵਿਖੇ ਮਜ਼ਦੂਰਾਂ ਦੀ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਇਸ ਮੌਕੇ ਜਮਹੂਰੀ ਲਹਿਰ ਦੇ ਕੌਮੀ ਆਗੂ, ਸੀ.ਟੀ.ਯੂ. ਪੰਜਾਬ ਦੇ ਮੀਤ ਪ੍ਰਧਾਨ ਮੰਗਤ ਰਾਮ ਪਾਸਲਾ, ਨੱਥਾ ਸਿੰਘ ਵੀ ਸੰਬੋਧਨ ਕੀਤਾ ਗਿਆ। ‘ਕੁਲ ਹਿੰਦ ਕਿਸਾਨ ਮਹਾਸਭਾ’ ਵਲੋਂ ਆਉਣ ਵਾਲੀ 20 ਸਤੰਬਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ‘ਕਿਸਾਨ-ਮਜ਼ਦੂਰ ਏਕਤਾ ਰੈਲੀ’ ’ਚ ਵੀ ਵਧ-ਚੜ੍ਹ ਕੇ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ ਵੋਟਰਾਂ ਨੇ ਵੋਟ ਵਿਚਲੀਆਂ ਗਲਤੀਆਂ ਠੀਕ ਕਰਵਾਉਣ ਲਈ ਵਿਸ਼ੇਸ਼ ਕੈਂਪਾਂ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਜਲੰਧਰ ਸ਼ਕਤੀ ਸਦਨ ਅੱਗੇ ਧਰਨਾ ਅੱਜ
Ad Position 24