08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੰਨੀ ਛਾਬੜਾ ਨੂੰ ਸਟੇਟ ਯੰਗ ਟੀਚਰ ਐਵਾਰਡ-2026 ਨਾਲ ਕੀਤਾ ਸਨਮਾਨਿਤ

ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ)- ਸਰਕਾਰੀ ਮਿਡਲ ਸਕੂਲ (ਜੀ. ਐੱਮ.

Ad Position 21
No active advertisement
ਅਜੀਤ ਡੈਸਕ 07-09-2026
ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ)- ਸਰਕਾਰੀ ਮਿਡਲ ਸਕੂਲ (ਜੀ.ਐੱਮ.ਐੱਸ) ਆਲੋਵਾਲ ਬਲਾਕ ਨਕੋਦਰ-2, ਜ਼ਿਲ੍ਹਾ ਜਲੰਧਰ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾ ਰਹੇ ਸੰਨੀ ਛਾਬੜਾ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਤੇ ਸਮਰਪਿਤ ਸੇਵਾਵਾਂ ਲਈ ਸਟੇਟ ਯੰਗ ਟੀਚਰ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਸਕੱਤਰ ਸੋਨਾਲੀ ਗਿਰੀ (ਆਈ.ਏ.ਐੱਸ) ਦੀ ਹਾਜ਼ਰੀ ਵਿੱਚ ਪ੍ਰਦਾਨ ਕੀਤਾ ਗਿਆ।ਇਹ ਪ੍ਰਾਪਤੀ ਜੀ.ਐੱਮ.ਐੱਸ ਅੱਲੋਵਾਲ, ਬਲਾਕ ਨਕੋਦਰ-2 ਅਤੇ ਜ਼ਿਲ੍ਹਾ ਜਲੰਧਰ ਲਈ ਮਾਣ ਵਾਲੀ ਗੱਲ ਹੈ। ਸੰਨੀ ਛਾਬੜਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਲਗਾਤਾਰ ਸਮਰਪਣ ਅਤੇ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਸੰਨੀ ਛਾਬੜਾ ਨੇ ਇਸ ਮਾਣ-ਸਨਮਾਨ ਲਈ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਆਪਣੇ ਵਿਦਿਆਰਥੀਆਂ, ਸਹਿਕਰਮੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਮੁਲਾਜ਼ਮ ਬਣ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਧਮਕਾਇਆ-ਰੈਸਟੋਰੈਂਟ ਮਾਲਕ ਅਗਲੀ ਖ਼ਬਰ ਸਿੱਖ ਸੇਵਕ ਸੁਸਾਇਟੀ ਨੇ ਕਰਵਾਏ ਲੋੜਵੰਦ ਕਿਰਤੀਆਂ ਦੀਆਂ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ
Ad Position 24