07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਇੰਡੋ-ਸਵਿਸ ਸਕੂਲ ਦੇ ਵਿਦਿਆਰਥੀਆਂ ਵਲੋਂ ਡ੍ਰੀਮਲੈਂਡ ਐਮਿਊਜ਼ਮੈਂਟ ਵਾਟਰ ਪਾਰਕ ਦਾ ਦੌਰਾ

ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਬੀਤੇ ਦਿਨੀਂ ਸਥਾਨਕ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵੱਲੋਂ ਵਿਦਿਆਰਥੀਆਂ ਲਈ ਇੱਕ ਦਿਨਾਂ ਟੂਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਡ੍ਰੀਮਲੈਂਡ ਐਮਿਊਜ਼ਮੈਂਟ ਵਾਟਰ ਪਾਰਕ ਦਾ ਦੌਰਾ ਕੀਤਾ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਆਪਸੀ ਸਾਂਝ ਅਤੇ ਟੀਮ ਭਾਵਨਾ ਦਾ ਅਨੁਭਵ ਕਰਵਾਉਣਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਬੀਤੇ ਦਿਨੀਂ ਸਥਾਨਕ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵੱਲੋਂ ਵਿਦਿਆਰਥੀਆਂ ਲਈ ਇੱਕ ਦਿਨਾਂ ਟੂਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਡ੍ਰੀਮਲੈਂਡ ਐਮਿਊਜ਼ਮੈਂਟ ਵਾਟਰ ਪਾਰਕ ਦਾ ਦੌਰਾ ਕੀਤਾ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਆਪਸੀ ਸਾਂਝ ਅਤੇ ਟੀਮ ਭਾਵਨਾ ਦਾ ਅਨੁਭਵ ਕਰਵਾਉਣਾ ਸੀ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਾਟਰ ਸਲਾਈਡਾਂ, ਰਾਈਡਾਂ, ਰੇਨੀ ਡਾਂਸ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਦਾ ਪੂਰੀ ਤਰ੍ਹਾਂ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਲਈ ਵਿਸ਼ੇਸ ਸਵੇਰ ਦੇ ਨਾਸ਼ਤੇ ਅਤੇ ਦੁਪਹਿਰ ਦੇ ਭੋਜਨ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਦੌਰੇ ਦੇ ਸੰਬੰਧ ਵਿੱਚ ਸਕੂਲ ਪ੍ਰਿੰਸੀਪਲ ਡਾ.ਪੰਕਜ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੀ ਸਮੂਹਿਕ ਵਿਕਾਸ ਵਿੱਚ ਵੀ ਸਹਾਇਕ ਸਾਬਤ ਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਤਰੋਤਾਜ਼ਾ ਕਰਨ ਦੇ ਨਾਲ ਉਨ੍ਹਾਂ ਵਿੱਚ ਆਪਸੀ ਸਹਿਯੋਗ ਅਤੇ ਸਮਾਜਿਕ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ ਜੀ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਜੀ ਅਤੇ ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਨੇ ਇਸ ਟੂਰ ਦੇ ਸੰਬੰਧ ਵਿੱਚ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਆਯੋਜਿਤ ਕਰਨ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਵਿਦਿਆਰਥੀ ਆਪਣੇ ਜੀਵਨ ਦਾ ਆਨੰਦ ਮਾਣਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਰਸਾਲ ਵਿੱਚ ਮੇਰੀ ਰਸੋਈ ਸਕੀਮ ਤਹਿਤ ਰਾਜਵਿੰਦਰ ਕੌਰ ਥਿਆੜਾ ਨੇ ਰਾਸ਼ਨ ਕਿੱਟਾ ਵੰਡੀਆਂ ਅਗਲੀ ਖ਼ਬਰ ਪੰਜਾਬੀ ਸਾਹਿਤ ਨੂੰ ਨਵਾਂ ਤੋਹਫ਼ਾ: ਕਹਾਣੀ ਸੰਗ੍ਰਹਿ ‘ਹੈੱਡਮਾਸਟਰ ਚੂਹੜ ਸਿੰਘ’ ਸ਼ਾਨੋ-ਸ਼ੌਕਤ ਨਾਲ ਰਿਲੀਜ਼
Ad Position 24