06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਬ੍ਰਹਮਾ ਕੁਮਾਰੀਜ਼ ਸ਼ਾਹਕੋਟ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ

ਸ਼ਾਹਕੋਟ, 6 ਸਤੰਬਰ (ਸੁਖਦੀਪ ਸਿੰਘ)- ਪ੍ਰਜਾਪਿਤਾ ਬ੍ਰਹਮਾ ਕੁਮਾਰੀਜ਼ ਈਸ਼ਵਰੀਯ ਵਿਸ਼ਵ ਵਿਦਿਆਲੇ, ਸ਼ਾਹਕੋਟ ਵੱਲੋਂ ਸੈਂਟਰ ਇੰਚਾਰਜ ਬੀ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸ਼ਾਹਕੋਟ, 6 ਸਤੰਬਰ (ਸੁਖਦੀਪ ਸਿੰਘ)- ਪ੍ਰਜਾਪਿਤਾ ਬ੍ਰਹਮਾ ਕੁਮਾਰੀਜ਼ ਈਸ਼ਵਰੀਯ ਵਿਸ਼ਵ ਵਿਦਿਆਲੇ, ਸ਼ਾਹਕੋਟ ਵੱਲੋਂ ਸੈਂਟਰ ਇੰਚਾਰਜ ਬੀ.ਕੇ. ਤੁਲਸੀ ਦੀਦੀ ਦੀ ਅਗਵਾਈ ਅਤੇ ਬੀ.ਕੇ. ਐਡਵੋਕੇਟ ਪ੍ਰਵੀਨ ਦੀਦੀ ਦੀ ਦੇਖ-ਰੇਖ ਹੇਠ ਸ਼ੁਰੂ ਕੀਤੇ ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾਏ ਗਏ। ਇਸ ਅਭਿਆਨ ਤਹਿਤ ਸਟੇਟ ਬੈਂਕ ਆਫ਼ ਇੰਡੀਆ, ਜਵਾਹਰ ਨਗਰ, ਸ਼ਾਹਕੋਟ ਵਿਖੇ ਬ੍ਰਾਂਚ ਮੈਨੇਜਰ ਦੇ ਸਹਿਯੋਗ ਨਾਲ ਸਟਾਫ਼ ਅਤੇ ਗਾਹਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸੇ ਤਰ੍ਹਾਂ ਸੇਂਟ ਜੂਡਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ 9ਵੀਂ ਤੋਂ ਉੱਪਰਲੀਆਂ ਜਮਾਤਾਂ ਦੇ ਵਿਦਿਆਰਥੀਆਂ, ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਐਸ.ਐਮ.ਓ. ਸਮੇਤ ਸਮੂਹ ਡਾਕਟਰਾਂ ਅਤੇ ਸਟਾਫ਼ ਨੂੰ ਮੁਹਿੰਮ ਵਿਚ ਸਾਥ ਦੇਣ ਅਤੇ ਮਾਡਲ ਟਾਊਨ ਸਥਿਤ ਮਾਤਾ ਰਾਣੀ ਦੇ ਮੰਦਰ ਵਿਖੇ ਮੁਹੱਲਾ ਨਿਵਾਸੀਆਂ ਨੂੰ ਨਸ਼ਾ ਮੁਕਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੈਂਟਰ ਇੰਚਾਰਜ ਬੀ.ਕੇ. ਤੁਲਸੀ ਦੀਦੀ ਨੇ ਕਿਹਾ ਕਿ ਅੱਜ ਨਸ਼ਾ ਸਾਡੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ। ਬ੍ਰਹਮਾ ਕੁਮਾਰੀਜ਼ ਵੱਲੋਂ ਨਸ਼ਾ-ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਹਰ ਵਿਅਕਤੀ ਨੂੰ ਅੰਦਰੂਨੀ ਤੌਰ ‘ਤੇ ਸ਼ਕਤੀਸ਼ਾਲੀ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਰਾਜਯੋਗ ਮੈਡੀਟੇਸ਼ਨ ਇੱਕ ਅਜਿਹਾ ਸਾਧਨ ਹੈ, ਜਿਸ ਰਾਹੀਂ ਬਿਨਾਂ ਕਿਸੇ ਦਵਾਈ ਤੋਂ, ਬਿਲਕੁਲ ਮੁਫ਼ਤ ਵਿੱਚ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦੂਨ ਵਰਲਡ ਸਕੂਲ ਵਿਚ ‘ਲਿਟਲ ਹੈਂਡਜ਼, ਬਿਊਟੀਫੁੱਲ ਰਾਈਟਿੰਗ’ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਨਕੋਦਰ ਵਿਖੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਨਾਟਕ ਦੀ ਸਫ਼ਲ ਪੇਸ਼ਕਾਰੀ
Ad Position 24