ਦੂਨ ਵਰਲਡ ਸਕੂਲ ਮਲਸੀਆਂ ’ਚ ਅਧਿਆਪਕ ਦਿਵਸ ਮਨਾਇਆ
ਮਲਸੀਆਂ, 6 ਸਤੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਸਕੂਲ ਐੱਮ. ਡੀ ਜਸਵੰਤ ਸਿੰਘ ਦਾਨੀਆ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ।
ਮਲਸੀਆਂ, 6 ਸਤੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਸਕੂਲ ਐੱਮ.ਡੀ ਜਸਵੰਤ ਸਿੰਘ ਦਾਨੀਆ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੀਆਂ ਵੱਖ-ਵੱਖ ਕਲਾਸਾਂ ਵਿਚ ਬੱਚਿਆਂ ਨੇ ਅਧਿਆਪਕਾਂ ਲਈ ਗੀਤ, ਕਵਿਤਾਵਾਂ, ਡਾਂਸ, ਭਾਸ਼ਣ ਤੇ ਮਨੋਰੰਜਕ ਖੇਡਾਂ ਕਰਵਾਈਆਂ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਪੇਸ਼ਕਾਰੀਆਂ ਰਾਹੀਂ ਪਿਆਰ, ਸਤਿਕਾਰ ਤੇ ਧੰਨਵਾਦ ਪ੍ਰਗਟ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਅਧਿਆਪਕ ਸਮਾਜ ਤੇ ਰਾਸ਼ਟਰ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।