08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਜੀਤ, ਜਲੰਧਰ ਅਣ-ਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਉਦਯੋਗਪਤੀਆਂ ਨੇ ਸਰਕਾਰ ਨੂੰ ਉਦਯੋਗ ਬਚਾਉਣ ਦੀ ਕੀਤੀ ਅਪੀਲ 8 ਕਿਹਾ, ਬਿਨਾਂ ਅਗਾਊਂ ਸੂਚਨਾ ਕੱਟ ਲਾਉਣ ਨਾਲ ਉਦਯੋਗਾਂ ਦੇ ਕੰਮ ਹੋ ਰਹੇ ਪ੍ਰਭਾਵਿਤ 8 ਜਨਰੇਟਰ ਚਲਾ ਕੇ ਸਹਿਣਾ ਪੈ ਰਿਹਾ ਵਾਧੂ ਆਰਥਿਕ ਬੋਝ

ਜਲੰਧਰ, 7 ਸਤੰਬਰ (ਜਤਿੰਦਰ ਪੰਮੀ)-ਸ਼ਹਿਰ ਦੇ ਸਨਅਤੀ ਖੇਤਰਾਂ ’ਚ ਬਿਜਲੀ ਦੇ ਵਾਰ-ਵਾਰ ਲੱਗ ਰਹੇ ਅਣਐਲਾਨੇ ਕੱਟਾਂ ਕਾਰਨ ਸਨਅਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਕੱਟਾਂ ਤੋਂ ਪ੍ਰੇਸ਼ਾਨ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਨੂੰ ਉਦਯੋਗ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਦਯੋਗ ਸੂਬੇ ਤੇ ਦੇਸ਼ ਦੀ ਆਰਥਿਕਤਾ ਦੀ ਮਜ਼ਬੂਤ ਕੜੀ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਜਲੰਧਰ, 7 ਸਤੰਬਰ (ਜਤਿੰਦਰ ਪੰਮੀ)-ਸ਼ਹਿਰ ਦੇ ਸਨਅਤੀ ਖੇਤਰਾਂ ’ਚ ਬਿਜਲੀ ਦੇ ਵਾਰ-ਵਾਰ ਲੱਗ ਰਹੇ ਅਣਐਲਾਨੇ ਕੱਟਾਂ ਕਾਰਨ ਸਨਅਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਕੱਟਾਂ ਤੋਂ ਪ੍ਰੇਸ਼ਾਨ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਨੂੰ ਉਦਯੋਗ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਦਯੋਗ ਸੂਬੇ ਤੇ ਦੇਸ਼ ਦੀ ਆਰਥਿਕਤਾ ਦੀ ਮਜ਼ਬੂਤ ਕੜੀ ਹਨ। ਪਹਿਲਾਂ ਹੀ ਕੱਚੇ ਮਾਲ ਦੀਆਂ ਵਧੀਆਂ ਕੀਮਤਾਂ ਤੇ ਚੱਲ ਰਹੀ ਜੰਗ ਕਾਰਨ ਉਦਯੋਗ ਮੰਦੀ ਹਾਲਤ ’ਚੋਂ ਲੰਘ ਰਹੇ ਹਨ। ਲੇਬਰ ਦੀ ਘਾਟ ਨਾਲ ਵੀ ਉਨ੍ਹਾਂ ਨੂੰ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੱਟ ਇਸੇ ਤਰ੍ਹਾਂ ਜਾਰੀ ਰਹੇ ਤਾਂ ਕੰਮ ’ਤੇ ਆ ਰਹੀ ਲੇਬਰ ਵੀ ਛੱਡ ਕੇ ਜਾ ਸਕਦੀ ਹੈ। ਇਸ ਸੰਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਦਯੋਗਪਤੀਆਂ ਦੀ ਜੁਆਇੰਟ ਐਕਸ਼ਨ ਕਮੇਟੀ, ਰਬੜ ਗੁੱਡਜ਼ ਮੈਨੂਫੈਕਚਰਰਜ਼ ਐਸੋਸੀਏਸ਼ਨ ਸਮੇਤ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਖ਼ਾਸ ਕਰਕੇ ਸ਼ਾਮ ਦੇ ਸਮੇਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ ਅਤੇ ਕਈ ਵਾਰ ਪੂਰੀ ਰਾਤ ਬਿਜਲੀ ਬਹਾਲ ਨਹੀਂ ਹੁੰਦੀ। ਇਸ ਕਾਰਨ ਲਗਾਤਾਰ ਚੱਲਣ ਵਾਲੀਆਂ ਸਨਅਤੀ ਇਕਾਈਆਂ ਦੀ ਉਤਪਾਦਨ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਉਤਪਾਦਨ ਦਾ ਨੁਕਸਾਨ ਹੋਣ ਦੇ ਨਾਲ-ਨਾਲ ਸਨਅਤਕਾਰਾਂ ਦੇ ਖ਼ਰਚੇ ਵੀ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਦਾ ਸਿੱਧਾ ਅਸਰ ਸਨਅਤਾਂ ਵਿਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ’ਤੇ ਵੀ ਪੈ ਰਿਹਾ ਹੈ। ਬਿਜਲੀ ਨਾ ਹੋਣ ਕਾਰਨ ਉਨ੍ਹਾਂ ਨੂੰ ਲੋੜੀਂਦਾ ਵਾਧੂ ਕੰਮ ਨਹੀਂ ਮਿਲ ਰਿਹਾ, ਜਿਸ ਕਰਕੇ ਮਜ਼ਦੂਰ ਵਾਪਸ ਆਉਣ ਤੋਂ ਝਿਜਕ ਰਹੇ ਹਨ ਅਤੇ ਸਨਅਤਾਂ ਵਿਚ ਮਜ਼ਦੂਰਾਂ ਦੀ ਘਾਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਤਾਂ ਸਟਰੀਟ ਲਾਈਟਾਂ ਵੀ ਬੰਦ ਹੋ ਜਾਂਦੀਆਂ ਹਨ, ਜਿਸ ਕਾਰਨ ਸਨਅਤੀ ਖੇਤਰਾਂ ਵਿਚ ਰਾਤ ਸਮੇਂ ਪੂਰਨ ਹਨੇਰਾ ਛਾ ਜਾਣ ਕਾਰਨ ਚੋਰੀ ਅਤੇ ਲੁੱਟ-ਖੋਹ ਦਾ ਖ਼ਤਰਾ ਵੀ ਵਧ ਗਿਆ ਹੈ। ਸਨਅਤਕਾਰਾਂ ਨੇ ਇਸ ਨੂੰ ਗੰਭੀਰ ਸੁਰੱਖਿਆ ਮਾਮਲਾ ਦੱਸਦਿਆਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਸਿਰਫ਼ ਉਤਪਾਦਨ ਲਈ ਹੀ ਨਹੀਂ, ਸਗੋਂ ਸਨਅਤੀ ਖੇਤਰਾਂ ਦੀ ਸੁਰੱਖਿਆ ਲਈ ਵੀ ਬੇਹੱਦ ਜ਼ਰੂਰੀ ਹੈ। ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਨੂੰ ਅਪੀਲ ਕੀਤੀ ਕਿ ਸਨਅਤੀ ਖੇਤਰਾਂ ਵਿਚ ਤੁਰੰਤ ਭਰੋਸੇਯੋਗ ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਸਨਅਤਾਂ ਸੁਚਾਰੂ ਢੰਗ ਨਾਲ ਚੱਲ ਸਕਣ, ਰੁਜ਼ਗਾਰ ਬਚਿਆ ਰਹੇ ਅਤੇ ਪੰਜਾਬ ਦੀ ਆਰਥਿਕਤਾ ਵਿਚ ਸਨਅਤ ਦਾ ਯੋਗਦਾਨ ਹੋਰ ਵਧ ਸਕੇ। ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਸਰਦਾਰ ਗੁਰਸ਼ਰਨ ਸਿੰਘ, ਰਬੜ ਗੁੱਡਜ਼ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਜਾਈ ਜੀ, ਵਿਕਟਰ ਟੂਲਜ਼ ਤੋਂ ਅਸ਼ਵਨੀ ਬੱਬੂ, ਇੰਡਸਟਰੀਅਲ ਅਸਟੇਟ ਦੇ ਪ੍ਰਧਾਨ ਸੂਬਾ ਸਿੰਘ, ਜਸਵਿੰਦਰ ਜੱਗਾ, ਸੰਜੀਵ ਢੀਂਗਰਾ, ਜੇ.ਟੀ . ਐੱਮ.ਏ. ਦੇ ਪ੍ਰਧਾਨ ਰਾਜਨ ਮਾਗੋ, ਕਰਨ ਗੁਪਤਾ ਅਤੇ ਆਲ ਇੰਡੀਆ ਵਾਲਵ ਐਂਡ ਕਾਕ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਜੂਨੇਜਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਵਿਕਾਸ ਅਤੇ ਸਿੱਖ ਵਿਰਾਸਤ ਲਈ ਇਤਿਹਾਸਕ ਕੰਮ ਕੀਤੇ-ਹਿੱਕੀ ਅਗਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਭਾਈ ਖਾਲੜਾ ਦੀ ਯਾਦ ’ਚ ਮਨਾਇਆ ਸ਼ਹੀਦੀ ਸਮਾਗਮ
Ad Position 24