08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼ਕਤੀ ਸਦਨ ਦਾ ਘਿਰਾਓ

ਜਲੰਧਰ, 7 ਅਗਸਤ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਦੀ ਅਗਵਾਈ ਹੇਠ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿੱਚ 3 ਘੰਟੇ ਸ਼ਕਤੀ ਸਦਨ ਦਾ ਘਿਰਾਓ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਇਸ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਕਿਸਾਨਾਂ ਨੇ ‘ਆਪ’ ਸਰਕਾਰ ਅਤੇ ਬਿਜਲੀ ਮਹਿਕਮੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਜਲੰਧਰ, 7 ਅਗਸਤ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਦੀ ਅਗਵਾਈ ਹੇਠ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿੱਚ 3 ਘੰਟੇ ਸ਼ਕਤੀ ਸਦਨ ਦਾ ਘਿਰਾਓ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਇਸ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਕਿਸਾਨਾਂ ਨੇ ‘ਆਪ’ ਸਰਕਾਰ ਅਤੇ ਬਿਜਲੀ ਮਹਿਕਮੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜਸਵੰਤ ਸਿੰਘ ਸਿੰਘਪੁਰ ਦੋਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੋਨੇ ਦੇ ਸੀਜ਼ਨ ’ਚ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਪਣਾ ਵਾਅਦਾ ਪੂਰਾ ਕਰਨ ’ਚ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ ਤੇ ਅੱਜ ਕਿਸਾਨਾਂ ਨੂੰ ਕੇਵਲ ਤਿੰਨ ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਤੇ ਖਾਸ ਕਰਕੇ ਝੋਨਾ ਸੁੱਕਣ ਲੱਗਾ ਹੈ। ਇਸ ਮੌਕੇ ਬਿਜਲੀ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸੰਬੰਧੀ ਦਿੱਤੇ ਭਰੋਸੇ ਤੋਂ ਬਾਅਦ ਹੀ ਕਿਸਾਨਾਂ ਵਲੋਂ ਧਰਨਾ ਚੁੱਕਿਆ ਗਿਆ। ਇਸ ਮੌਕੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਨਾ ਮਿਲੀ ਤਾਂ ਆਉਣ ਵਾਲੇ ਦਿਨਾਂ ’ਚ ਸ਼ਕਤੀ ਸਦਨ ਦਾ ਘਿਰਾਓ ਕੀਤਾ ਜਾਏਗਾ ਅਤੇ ਮੇਨ ਜੀ. ਟੀ. ਰੋਡ ਵੀ ਬੰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਧਰਨੇ ’ਚ ਬੂਟਾ ਸਿੰਘ ਸ਼ਾਹਕੋਟ, ਸਤਵੰਤ ਸਿੰਘ ਕੋਟਲਾ ਸੀਨੀਅਰ ਮੀਤ ਪ੍ਰਧਾਨ, ਬਲਕਾਰ ਸਿੰਘ ਬਲਾਕ ਪ੍ਰਧਾਨ, ਸੌਦਾਗਰ ਖਾਨ ਬਲਾਕ ਪ੍ਰਧਾਨ ਲਾਂਬੜਾ, ਪਵਿੱਤਰ ਸਿੰਘ ਕੰਗ ਜਿਲਾ ਯੂਥ ਪ੍ਰਧਾਨ, ਸੰਤੋਖ ਸਿੰਘ ਚਿੱਟੀ, ਸੁਖਪਾਲ ਸਿੰਘ ਉਦੋਪੁਰ, ਗੁਰਮਿੰਦਰ ਸਿੰਘ ਚਿੱਟੀ, ਬਾਬਾ ਸੁਖਜਿੰਦਰ ਸਿੰਘ, ਮੋਹਣ ਸਿੰਘ ਸ਼ਿੰਦੀ, ਤੋਗਾ ਸਿੰਘ, ਸੁਰਿੰਦਰ ਸਿੰਘ ਸ਼ਾਹਕੋਟ, ਗੁਰਜੀਤ ਸਿੰਘ ਆਵਾਦਾਨ, ਮਨਜਿੰਦਰ ਸਿੰਘ ਖਾਲਸਾ, ਰਣਧੀਰ ਸਿੰਘ ਬਾਜਵਾ, ਇਕਬਾਲ ਸਿੰਘ ਬੱਲੂ, ਹਰਦੇਵ ਸਿੰਘ ਸੰਘਾ, ਬੂਟਾ ਸਿੰਘ, ਭਿੰਦਾ ਸੇਖੋਂ, ਕੁਲਵਿੰਦਰ ਸਿੰਘ ਨੰਗਲ ਜੀਵਾ, ਸੁਰਿੰਦਰ ਸਿੰਘ ਸ਼ਾਹਪੁਰ, ਕੁਲਵਿੰਦਰ ਸਿੰਘ ਯੂਥ ਪ੍ਰਧਾਨ ਨਕੋਦਰ, ਸੰਤੋਖ ਸਿੰਘ ਵੇਂਡਲ ਤੇ ਹੋਰ ਕਿਸਾਨ ਵੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਪਾਰਸ ਇਨਕਲੇਵ ’ਚ 13 ਸਾਲਾ ਕੁੜੀ ਦੀ ਹੱਤਿਆ ਦੇ ਪੀੜਤਾਂ ਦੇ ਹੱਕ ’ਚ ਆਏ ਸ਼ੀਤਲ ਅੰਗੁਰਾਲ, ਸਰਕਾਰੀ ਨੌਕਰੀ ਦੀ ਕੀਤੀ ਮੰਗ... ਅਗਲੀ ਖ਼ਬਰ ਸ਼ਹਿਰ ਦੀਆਂ 1.10 ਲੱਖ ਸਟਰੀਟ ਲਾਈਟਾਂ ਦੀ ਸੰਭਾਲ ਨੂੰ ਲੈ ਕੇ ਨਿਗਮ ਅੱਗੇ ਵੱਡੀ ਚੁਣੌਤੀ ਮਾਰਚ-ਅਪ੍ਰੈਲ ’ਚ ਖਤਮ ਹੋ ਰਿਹਾ...
Ad Position 24