09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ

ਸ਼ਾਹਕੋਟ, 8 ਸਤੰਬਰ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਜਿੰਦਰ ਬਾਗਪੁਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ਼ਾਹਕੋਟ, 8 ਸਤੰਬਰ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਜਿੰਦਰ ਬਾਗਪੁਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। 9 ਸਤੰਬਰ ਨੂੰ ਇਨਕਲਾਬੀ ਕਵੀ ਅਵਤਾਰ ਪਾਸ਼ ਦੇ ਜਨਮ ਦਿਨ ਮੌਕੇ ਤਲਵੰਡੀ ਸਲੇਮ ਵਿਖੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਵਿਚ ਕਰਵਾਏ ਜਾ ਰਹੇ ਸਮਾਗਮ ਵਿਚ ਇਕਾਈ ਵਲੋਂ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਇਕਾਈ ਸ਼ਾਹਕੋਟ ਵੱਲੋਂ ਇਸ ਸਮਾਗਮ ਲਈ 10 ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸੇ ਦੌਰਾਨ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਉੱਪਰ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਕਥਿਤ ਰੂਪ ਵਿਚ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ । ਇਸ ਮੀਟਿੰਗ ਵਿਚ ਸੁਸਾਇਟੀ ਦੀ ਇਕਾਈ ਸ਼ਾਹਕੋਟ ਵੱਲੋਂ ਕਰਵਾਏ ਜਾਣ ਵਾਲੇ ਸਾਲਾਨਾ ਤਰਕਸ਼ੀਲ ਮੇਲੇ ਵਿਚ ਖੇਡੇ ਜਾਣ ਵਾਲੇ ਨਾਟਕ ਅਤੇ ਹੋਰ ਗਤੀਵਿਧੀਆਂ ਸਬੰਧੀ ਚਰਚਾ ਕੀਤੀ ਗਈ। ਨਾਟਕ ਸਬੰਧੀ ਉੱਘੇ ਨਾਟਕਕਾਰ ਕੇਵਲ ਧਾਲੀਵਾਲ ਨਾਲ 9 ਸਤੰਬਰ ਨੂੰ ਗੱਲਬਾਤ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਇਸੇ ਦੌਰਾਨ ਖੇਡੇ ਜਾਣ ਵਾਲੇ ਨਾਟਕ ਦੀ ਚੋਣ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ’ਚ ਸੁਖਵਿੰਦਰ ਬਾਗਪੁਰ, ਬਿੱਟੂ ਰੂਪੇਵਾਲੀ, ਅਮਨ ਬਾਗਪੁਰ, ਦੇਸ ਰਾਜ ਜਾਫ਼ਰਵਾਲ, ਗਿਆਨ ਸੈਦਪੁਰੀ, ਗੁਰਦੇਵ ਸਿੰਘ ਨਵਾਂ ਕਿਲਾ, ਡਾ. ਰੇਸ਼ਮ ਸਿੰਘ ਰੂਪੇਵਾਲੀ, ਸਤਨਾਮ ਸਿੰਘ ਨੀਟਾ, ਗੁਰਮੀਤ ਸਿੰਘ ਕੋਟਲੀ, ਪਾਲ ਬਾਗਪੁਰ, ਦਲਬਾਰਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਕੋਪੁਰ ਖੁਰਦ ’ਚ ‘ਸਵ: ਮਾ. ਜਗਜੀਤ ਸਿੰਘ ਢੋਟ’ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਕਲਸੀ ਮੈਟਲ ਵਰਕਸ ਨੂੰ ਸ. ਮੱਘਰ ਸਿੰਘ ਕਲਸੀ ਨੇ ਪਹੁੰਚਾਇਆ ਅਸੀਮ ਬੁਲੰਦੀਆਂ ’ਤੇ
Ad Position 24