10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੁਲਿਸ ਵਲੋਂ ਛਾਪੇਮਾਰੀ ਦੌਰਾਨ ਮੈਡੀਕਲ ਸਟੋਰ ਤੋਂ 1200 ਤੋਂ ਵੱਧ ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ ਬਰਾਮਦ, ਇਕ ਗ੍ਰਿਫ਼ਤਾਰ

ਜਲੰਧਰ, 9 ਸਤੰਬਰ (ਜਤਿੰਦਰ ਪੰਮੀ)-ਬਸਤੀ ਨੌ ਦੇ ਮੁਹੱਲਾ ਨਿਊ ਅਸ਼ੋਕ ਨਗਰ ਸਥਿਤ ਗੌਰਵ ਮੈਡੀਕਲ ਸਟੋਰ ’ਤੇ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 1200 ਤੋਂ ਵੱਧ ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਮੈਡੀਕਲ ਸਟੋਰ ਦੇ ਮਾਲਕ ਸੌਰਭ ਜੌੜਾ ਪੁੱਤਰ ਅਨਿਲ ਕੁਮਾਰ ਵਾਸੀ ਬਸਤੀ ਨੌ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਜਲੰਧਰ, 9 ਸਤੰਬਰ (ਜਤਿੰਦਰ ਪੰਮੀ)-ਬਸਤੀ ਨੌ ਦੇ ਮੁਹੱਲਾ ਨਿਊ ਅਸ਼ੋਕ ਨਗਰ ਸਥਿਤ ਗੌਰਵ ਮੈਡੀਕਲ ਸਟੋਰ ’ਤੇ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 1200 ਤੋਂ ਵੱਧ ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਮੈਡੀਕਲ ਸਟੋਰ ਦੇ ਮਾਲਕ ਸੌਰਭ ਜੌੜਾ ਪੁੱਤਰ ਅਨਿਲ ਕੁਮਾਰ ਵਾਸੀ ਬਸਤੀ ਨੌ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਬੀਤੀ ਰਾਤ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਦੀ ਅਗਵਾਈ ਹੇਠ ਕੀਤੀ ਗਈ ਸੀ ਅਤੇ ਮੁਲਜ਼ਮ ਖ਼ਿਲਾਫ਼ ਦੇਰ ਰਾਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵਲੋਂ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਡਰੱਗ ਵਿਭਾਗ ਦੇ ਇੰਸਪੈਕਟਰ ਅਮਿਤ ਬਾਂਸਲ ਵੀ ਮੌਜੂਦ ਸਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਥਾਣਾ-ਪੰਜ ਦੀ ਪੁਲਿਸ ਨੂੰ ਗੌਰਵ ਮੈਡੀਕਲ ਸਟੋਰ ’ਤੇ ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ ਦੀ ਵਿਕਰੀ ਕੀਤੇ ਜਾਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ’ਤੇ ਪੁਲਿਸ ਨੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਸ਼ਾਮ ਵੇਲੇ ਮੈਡੀਕਲ ਸਟੋਰ ਦੀ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ ਤਾਂ ਉਥੋਂ ਟ੍ਰੈਮਾਡੋਲ ਦੇ 22 ਪੱਤੇ (ਕਰੀਬ 220 ਗੋਲੀਆਂ) ਅਤੇ ਪ੍ਰੈਗਾ ਕੈਪਸੂਲ ਦੇ 100 ਪੱਤੇ (ਕਰੀਬ 1010 ਕੈਪਸੂਲ) ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀਆਂ ਗਈਆਂ ਪਾਬੰਦੀਸ਼ੁਦਾ ਦਵਾਈਆਂ ਪੁਲਿਸ ਵਲੋਂ ਜ਼ਬਤ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰ ਦੇ ਮਾਲਕ ਸੌਰਵ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਓਧਰ ਡਰੱਗ ਇੰਸਪੈਕਟਰ ਅਮਿਤ ਬਾਂਸਲ ਨੇ ਦੱਸਿਆ ਕਿ ਮੈਡੀਕਲ ਸਟੋਰ ਵਲੋਂ ਗੈਰਕਾਨੂੰਨੀ ਤੌਰ ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕੀਤੇ ਜਾਣ ਸੰਬੰਧੀ ਰਿਪੋਰਟ ਬਣਾ ਕੇ ਲਾਇਸੈਂਸਿੰਗ ਅਥਾਰਟੀ ਨੂੰ ਭੇਜ ਦਿੱਤੀ ਜਾਵੇਗੀ। ਅਗਲੇਰੀ ਕਾਰਵਾਈ ਵਿਭਾਗੀ ਅਧਿਕਾਰੀਆਂ ਵਲੋਂ ਕੀਤੀ ਜਾਵੇਗੀ। ਥਾਣਾ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਜਿੱਥੋਂ ਅਦਾਲਤ ਨੇ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਨਸ਼ੀਲੇ ਪਦਾਰਥਾਂ ਦੇ ਮਾਮਲੇ ’ਚ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਥਾਣਾ-5 ਵਿੱਚ ਹੀ ਬੀ. ਐੱਨ. ਐੱਸ. ਦੀ ਧਾਰਾ 223 ਤਹਿਤ ਕੇਸ ਦਰਜ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਘਟਨਾ ਦੇ ਵਿਰੋਧ ’ਚ ਨਗਰ ਨਿਗਮ ਯੂਨੀਅਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਵਾਈਨ ਫਲੂ ਦੇ 2 ਹੋਰ ਨਵੇਂ ਕੇਸ ਆਏ ਸਾਹਮਣੇ, ਕੁੱਲ ਗਿਣਤੀ 13 ਤੱਕ ਪੁੱਜੀ
Ad Position 24