10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗ੍ਰਿਫ਼ਤਾਰ ਕਰਨ ਗਏ ਏ. ਐਸ.ਆਈ. ’ਤੇ ਮੁਲਜ਼ਮ ਵਲੋਂ ਜਾਨਲੇਵਾ ਹਮਲਾ, ਭੱਜਣ ਦੀ ਕੋਸ਼ਿਸ਼ ’ਚ ਲੱਗੀਆਂ ਸੱਟਾਂ

ਜਲੰਧਰ, 9 ਸਤੰਬਰ (ਜਤਿੰਦਰ ਪੰਮੀ)–ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਗੁਰੂ ਘਰ ’ਚ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਇਕ ਮੁਲਜ਼ਮ ਨੂੰ ਪੁਲਿਸ ਨਾਲ ਹੋਈ ਝਪੜ ਦੌਰਾਨ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਮਾਨਵ ਉਰਫ਼ ਲੋਹਾ ਵਾਸੀ ਅਲੀ ਮੁਹੱਲਾ ਵਜੋਂ ਹੋਈ ਹੈ।

Ad Position 21
repet_subhas-goyals [Copy P29]
ਥਾਣਾ ਚਾਰ ਦੀ ਪੁਲਿਸ ਵਲੋਂ ਗੁਰੂ ਘਰ ’ਚ ਲੁੱਟ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਜਮੇਰ ਲਾਲ। ਨਾਲ ਹਨ ਹੋਰ ਪੁਲਿਸ ਮੁਲਾਜ਼ਮ। ਤਸਵੀਰ-ਜੀਪੀ ਸਿੰਘ। 10-09-2026
ਜਲੰਧਰ, 9 ਸਤੰਬਰ (ਜਤਿੰਦਰ ਪੰਮੀ)–ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਗੁਰੂ ਘਰ ’ਚ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਇਕ ਮੁਲਜ਼ਮ ਨੂੰ ਪੁਲਿਸ ਨਾਲ ਹੋਈ ਝਪੜ ਦੌਰਾਨ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਮਾਨਵ ਉਰਫ਼ ਲੋਹਾ ਵਾਸੀ ਅਲੀ ਮੁਹੱਲਾ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇਕ ਲੋਹੇ ਦਾ ਚਾਕੂ ਵੀ ਬਰਾਮਦ ਕੀਤਾ ਹੈ। ਦੱਸਣਯੋਗ ਹੈ ਕਿ 1 ਸਤੰਬਰ ਦੀ ਰਾਤ ਕਰੀਬ 1.45 ਵਜੇ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਅਜੀਤ ਨਗਰ ਸਥਿਤ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚੇ ਸਨ। ਉਸ ਸਮੇਂ ਗੁਰੂ ਘਰ ਦੇ ਮੁੱਖ ਗੇਟ ’ਤੇ ਮੌਜੂਦ ਮੇਜਰ ਸਿੰਘ ’ਤੇ ਸ਼ੱਕੀ ਵਿਅਕਤੀਆਂ ਵੱਲੋਂ ਹਮਲਾ ਕਰਕੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੋਤ ਸਿੰਘ ਲੱਕੀ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 4 ਵਿੱਚ 7 ਸਤੰਬਰ ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਤਫ਼ਤੀਸ਼ ਦੌਰਾਨ ਐੱਸ.ਐੱਚ.ਓ. ਅਜਮੇਰ ਲਾਲ ਦੀ ਅਗਵਾਈ ਹੇਠ ਏ.ਐੱਸ.ਆਈ. ਸੰਜੀਵ ਬਾਵਾ ਅਤੇ ਪੁਲਿਸ ਪਾਰਟੀ ਨੇ ਸੂਤਰਾਂ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਮੁਲਜ਼ਮ ਮਾਨਵ ਉਰਫ਼ ਲੋਹਾ ਦੀ ਪਛਾਣ ਕੀਤੀ। ਇਸ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਉਸ ਨੂੰ ਕਾਬੂ ਕਰਨ ਲਈ ਛਾਪਾ ਮਾਰਿਆ ਗਿਆ। ਥਾਣਾ ਮੁਖੀ ਅਜਮੇਰ ਲਾਲ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਮੁਲਜ਼ਮ ਨੇ ਏ.ਐੱਸ.ਆਈ. ਸੰਜੀਵ ਬਾਵਾ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਹਮਲੇ ਦੌਰਾਨ ਏ.ਐੱਸ.ਆਈ. ਸੰਜੀਵ ਬਾਵਾ ਦੇ ਹੱਥ ’ਤੇ ਸੱਟਾਂ ਲੱਗੀਆਂ। ਮੁਲਜ਼ਮ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮਾਂ ਦੇ ਵੀ ਸੱਟਾਂ ਲੱਗੀਆਂ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਦੀ ਡਿਊਟੀ ਵਿੱਚ ਵਿਘਨ ਪਾਉਣ ਤੇ ਸਰਕਾਰੀ ਮੁਲਾਜ਼ਮ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਸੰਬੰਧੀ ਵੀ ਥਾਣਾ ਡਵੀਜ਼ਨ ਨੰਬਰ 4 ਵਿੱਚ ਵੱਖਰਾ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਰਿਕਾਰਡ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਥਾਣਾ ਡਵੀਜ਼ਨ ਨੰਬਰ 4 ਅਤੇ ਡਵੀਜ਼ਨ ਨੰਬਰ 7 ਵਿੱਚ 2022, 2024 ਅਤੇ 2025 ਦੌਰਾਨ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਰਹੇ ਹਨ। ਥਾਣਾ ਮੁਖੀ ਨੇ ਕਿਹਾ ਕਿ ਮੁਲਜ਼ਮ ਤੋਂ ਲੁੱਟ-ਖੋਹ ਦੀਆਂ ਹੋਰ ਵਾਰਦਾਤਾਂ ਅਤੇ ਇਨ੍ਹਾਂ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਨੂੰ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਤਫ਼ਤੀਸ਼ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਲਾਲ ਸਿੰਘ ਦੀ ਯਾਦ ਵਿਚ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਡਿਪਟੀ ਕਮਿਸ਼ਨਰ ਵਲੋਂ ਖੇਡ ਮੁਕਾਬਲਿਆਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ
Ad Position 24