12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੂਨੀ ਲਾਲ ਭਗਤ ਦੇ ਦਿਹਾਂਤ ’ਤੇ ਅਮਨ ਅਰੋੜਾ ਵਲੋਂ ਮਹਿੰਦਰ ਭਗਤ ਨਾਲ ਦੁੱਖ ਦਾ ਪ੍ਰਗਟਾਵਾ

ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨਾਲ ਅਫਸੋਸ ਪ੍ਰਗਟ ਕਰਨ ਲਈ ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਅਮਨ ਅਰੋੜਾ ਨੇ ਚੂਨੀ ਲਾਲ ਭਗਤ ਨੂੰ ਪੰਜਾਬ ਦੀ ਸਿਆਸਤ ਦੀ ਇਕ ਕੱਦਾਵਰ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਸਿਆਸੀ ਖੇਤਰ ਵਿਚ ਵਿਲੱਖਣ ਸਥਾਨ ਬਣਾਇਆ।

Ad Position 21
repet_subhas-goyals [Copy P29]
ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਜੀਜੇ ਮੋਹਨ ਲਾਲ ਦੇ ਅੰਤਿਮ ਸੰਸਕਾਰ ਮੌਕੇ ਆਖਰੀ ਰਸਮਾਂ ਨਿਭਾਉਂਦੇ ਉਨ੍ਹਾਂ ਦੇ ਪੁੱਤਰ ਅਤੇ ਮੌਜੂਦ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ। ਤਸਵੀਰ-ਜੀਪੀ ਸਿੰਘ। 12-09-2026
ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨਾਲ ਅਫਸੋਸ ਪ੍ਰਗਟ ਕਰਨ ਲਈ ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਅਮਨ ਅਰੋੜਾ ਨੇ ਚੂਨੀ ਲਾਲ ਭਗਤ ਨੂੰ ਪੰਜਾਬ ਦੀ ਸਿਆਸਤ ਦੀ ਇਕ ਕੱਦਾਵਰ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਸਿਆਸੀ ਖੇਤਰ ਵਿਚ ਵਿਲੱਖਣ ਸਥਾਨ ਬਣਾਇਆ। ਉਨ੍ਹਾਂ ਕਿਹਾ ਕਿ ਚੂਨੀ ਲਾਲ ਭਗਤ ਦੇ ਦਿਹਾਂਤ ਨਾਲ ਭਗਤ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ’ਤੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੋਹਿੰਦਰ ਭਗਤ ਦੇ ਭਰਾ ਅਸ਼ਵਨੀ ਭਗਤ, ਪੁੱਤਰ ਅਤੁਲ ਭਗਤ, ਭਤੀਜੇ ਚੰਦਨ ਭਗਤ ਅਤੇ ਪੰਜਾਬ ਗਊ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਮੇਤ ਪਰਿਵਾਰ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਸਵਾਮੀ ਸ਼ਾਂਤਾਨੰਦ ਅਤੇ ਸਵਾਮੀ ਸੱਜਣਾਨੰਦ ਨੇ ਪ੍ਰਗਟਾਇਆ ਡੂੰਘਾ ਦੁੱਖ : ਇਸ ਤੋਂ ਇਲਾਵਾ ਸਵਾਮੀ ਸੰਤ ਦਾਸ ਉਦਾਸੀਨ ਆਸ਼ਰਮ ਗੋਪਾਲ ਨਗਰ ਦੇ ਸਵਾਮੀ ਸ਼ਾਂਤਾਨੰਦ ਤੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਦੇ ਸਵਾਮੀ ਸੱਜਣਾਨੰਦ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਨਿਵਾਸ ’ਤੇ ਪਹੁੰਚੇ ਅਤੇ ਸਾਬਕਾ ਮੰਤਰੀ ਭਗਤ ਚੂਨੀ ਲਾਲ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਵਾਮੀ ਸ਼ਾਂਤਾਨੰਦ ਤੇ ਸਵਾਮੀ ਸੱਜਣਾਨੰਦ ਨੇ ਕਿਹਾ ਕਿ ਭਗਤ ਚੂਨੀ ਲਾਲ ਜੀ ਦਾ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਦਾ ਦਿਹਾਂਤ ਪਰਿਵਾਰ ਦੇ ਨਾਲ-ਨਾਲ ਸਮਾਜ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਕੈਬਨਿਟ ਮੰਤਰੀ ਦੇ ਜੀਜੇ ਦਾ ਕੀਤਾ ਗਿਆ ਅੰਤਿਮ ਸੰਸਕਾਰ : ਬੀਤੇ ਦਿਨੀਂ ਭਗਤ ਪਰਿਵਾਰ ਨੂੰ ਦੋਹਰਾ ਸਦਮਾ ਲੱਗਾ ਸੀ ਜਦੋਂ ਪਰਿਵਾਰ ਦੇ ਮੁਖੀ ਤੇ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਦਿਹਾਂਤ ਤੋਂ ਕੁਝ ਘੰਟਿਆਂ ਬਾਅਦ ਉਨ੍ਹਾਂ ਦੇ ਦੂਜੇ ਨੰਬਰ ਦੇ ਜਵਾਈ ਮੋਹਨ ਲਾਲ ਵੀ ਅਕਾਲ ਚਲਾਣਾ ਕਰ ਗਏ ਸਨ। ਮਰਹੂਮ ਮੋਹਨ ਲਾਲ ਦਾ ਸ਼ੁੱਕਰਵਾਰ ਨੂੰ ਬਸਤੀ ਗੁਜ਼ਾਂ ਸਥਿਤ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਉਨ੍ਹਾਂ ਦੇ ਭਰਾ ਅਸ਼ਵਨੀ ਭਗਤ, ਸੁਰਿੰਦਰ ਭਗਤ, ਪੁੱਤਰ ਅਤੁਲ ਭਗਤ, ਭਤੀਜੇ ਚੰਦਨ ਭਗਤ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੱਚਰਵਾਲ ਸਮਾਗਮ ’ਚ ਸ਼ਾਮਿਲ ਹੋਏਗੀ ਦੇਸ਼ ਭਗਤ ਯਾਦਗਾਰ ਕਮੇਟੀ ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਤੋਂ ਸਜਾਇਆ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
Ad Position 24