12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ

ਸ਼ਾਹਕੋਟ, 11 ਸਤੰਬਰ (ਸੁਖਦੀਪ ਸਿੰਘ)- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਨੇ ਖਾਸ ਮੁਲਾਕਾਤ ਕੀਤੀ। ਇਸ ਮੌਕੇ ਕਪੂਰਥਲਾ ਦੇ ਵਿਧਾਇਕ ਤੇ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

Ad Position 21
repet_subhas-goyals [Copy P29]
ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਗੁਲਦਸਤਾ ਭੇਟ ਕਰਕੇ ਵਧਾਈ ਦਿੰਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ। ਅਜੀਤ ਤਸਵੀਰ 12-09-2026
ਸ਼ਾਹਕੋਟ, 11 ਸਤੰਬਰ (ਸੁਖਦੀਪ ਸਿੰਘ)- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਨੇ ਖਾਸ ਮੁਲਾਕਾਤ ਕੀਤੀ। ਇਸ ਮੌਕੇ ਕਪੂਰਥਲਾ ਦੇ ਵਿਧਾਇਕ ਤੇ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸੁੱਭਕਾਮਨਾਵਾਂ ਭੇਟ ਕੀਤੀਆਂ। ਸ਼ੇਰੋਵਾਲੀਆ ਨੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਮੇਤ ਵੱਖ-ਵੱਖ ਸਿਆਸੀ ਅਤੇ ਸੰਗਠਨਾਤਮਕ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਵਿੱਚ ਨਵੀਂ ਊਰਜਾ ਦਾ ਸੰਚਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਅਤੇ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸ਼ੇਰੋਵਾਲੀਆ ਨੇ ਸਚਿਨ ਪਾਇਲਟ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਦੇ ਕਾਂਗਰਸੀ ਆਗੂ ਅਤੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਇਕਜੁੱਟਤਾ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਮੁਲਾਜ਼ਮਾਂ ਦਾ ਡੀ.ਏ. ਦੇਣ ਲਈ ਵਚਨਬੱਧ ਤੇ 4500 ਕਰੋੜ ਦੀ ਅਦਾਇਗੀ ਕਰ ਵੀ ਚੁੱਕੀ ਹੈ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਪਿੰਡ ਕਮਾਲਪੁਰ ਵਿਖੇ ਅਣਪਛਾਤੇ ਗੁੰਡਿਆਂ ਨੇ ਚਾਰਦੀਵਾਰੀ ਢਾਹੀ
Ad Position 24