ਗੁਰਦੁਆਰਾ ਭਾਈ ਲਾਲੋ ਜੀ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਸਮਾਜ ਸੇਵੀ ਕਿਸ਼ਨਪੁਰਾ ਸਮੇਤ ਪਹੁੰਚੀਆਂ ਕਈ ਸ਼ਖ਼ਸੀਅਤਾਂ
ਚੁਗਿੱਟੀ/ ਜੰਡੂ ਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਭਾਈ ਲਾਲੋ ਜੀ ਹੁਸ਼ਿਆਰਪੁਰ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ 40 ਦਿਨਾਂ ਤੋਂ ਚੱਲ ਰਹੇ ਲੜੀਵਾਰ ਜਪੁਜੀ ਸਾਹਿਬ ਦੇ 18,088 ਪਾਠਾਂ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ ਅਤੇ ਲੜੀਵਾਰ ਦੁੱਖ ਭੰਜਨੀ ਸਾਹਿਬ ਦੇ ਪਾਠਾਂ ਦੀ ਅਰੰਭਤਾ ਲਈ ਵੀ ਅਰਦਾਸ ਕੀਤੀ ਗਈ।
ਚੁਗਿੱਟੀ/ ਜੰਡੂ ਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਭਾਈ ਲਾਲੋ ਜੀ ਹੁਸ਼ਿਆਰਪੁਰ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ 40 ਦਿਨਾਂ ਤੋਂ ਚੱਲ ਰਹੇ ਲੜੀਵਾਰ ਜਪੁਜੀ ਸਾਹਿਬ ਦੇ 18,088 ਪਾਠਾਂ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ ਅਤੇ ਲੜੀਵਾਰ ਦੁੱਖ ਭੰਜਨੀ ਸਾਹਿਬ ਦੇ ਪਾਠਾਂ ਦੀ ਅਰੰਭਤਾ ਲਈ ਵੀ ਅਰਦਾਸ ਕੀਤੀ ਗਈ। ਇਸ ਮੌਕੇ ਨਿਸ਼ਕਾਮ ਅਖੰਡ ਕੀਰਤਨੀ ਜਥੇ ਦੇ ਭਾਈ ਜਸਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਅਖੰਡ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਬਾਣੀ ਕੀਰਤਨ ਦੇ ਨਾਲ -ਨਾਲ ਧਾਰਮਿਕ ਵਿਚਾਰ ਵੀ ਸਾਂਝੇ ਕੀਤੇ ਗਏ। ਇਸ ਮੌਕੇ ਉਘੇ ਸਮਾਜ ਸੇਵੀ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਪਹੁੰਚੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰਬਾਣੀ ਨਾਲ ਜੁੜਨ ਲਈ ਸਭਨਾਂ ਨੂੰ ਪ੍ਰੇਰਿਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਮਰਵਾਹਾ, ਚਰਨਜੀਤ ਸਿੰਘ ਬਿੱਟਾ, ਤੇਜਬੀਰ ਸਿੰਘ ਬਾਂਸਲ, ਹਰਜੀਤ ਸਿੰਘ ਜੰਡੂ ਸਿੰਘਾ, ਰਵਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਜੱਸਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਇਸਤਰੀ ਸਤਿਸੰਗ ਸਭਾ ਵੱਲੋਂ ਬਲਵੀਰ ਕੌਰ, ਹਰਪ੍ਰੀਤ ਕੌਰ, ਡਾਕਟਰ ਗਗਨਜੋਤ ਕੌਰ, ਕੁਲਵਿੰਦਰ ਕੌਰ, ਤਵਿੰਦਰ ਕੌਰ ਭਾਟੀਆ, ਜਸਪ੍ਰੀਤ ਕੌਰ, ਕਮਲਜੀਤ ਕੌਰ, ਮਨਜਿੰਦਰ ਕੌਰ, ਡੌਲੀ,ਰਾਣੋ,ਅਨਿਕਾ, ਕੁਲਵੀਰ ਕੌਰ ਅਤੇ ਸਤਨਾਮ ਕੌਰ ਸਮੇਤ ਵੱਖ -ਵੱਖ ਹੋਰ ਬੀਬੀਆਂ ਵਲੋਂ ਆਪੋ ਆਪਣੇ ਜਿੰਮੇ ਲੱਗੀ ਸੇਵਾ ਬੜੇ ਚਾਵਾਂ ਨਾਲ ਨਿਭਾਈ ਗਈ।