14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਏ ਪੰਚਮ ਪਾਤਿਸ਼ਾਹ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਜਲੰਧਰ, 13 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਿਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਪੁਰਬ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਅੰਮ੍ਰਿਤ ਵੇਲੇ ਦੇ ਦੀਵਾਨ ’ਚ ਸੁਰਿੰਦਰ ਸਿੰਘ ਦੇ ਪਰਿਵਾਰ ਵਲੋਂ ਸਹਿਜ ਪਾਠ ਦੇ ਭੋਗ ਪੁਆਏ ਗਏ। ਹਜ਼ੂਰੀ ਰਾਗੀ ਜੱਥਿਆਂ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ ਅਤੇ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਗੁਰਮਤਿ ਵੀਚਾਰਾਂ ਦੁਆਰਾ ਸੰਗਤ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਬੱਚੀ ਅਰਜੋਈ ਕੌਰ (ਪੋਤਰੀ ਦਵਿੰਦਰ ਸਿੰਘ ਰਹੇਜਾ, ਸੀਨੀਅਰ ਮੀਤ ਪ੍ਰਧਾਨ) ਨੇ ਹਾਜ਼ਰ ਸੰਗਤ ਨੂੰ ਬੜੇ ਜੋਸ਼ੀਲੇ ਅੰਦਾਜ਼ ਨਾਲ ਗੁਰੂ ਸਾਹਿਬ ਦੇ ਇਤਿਹਾਸ ਨਾਲ ਸੰਬੰਧਿਤ ਧਾਰਮਿਕ ਕਵਿਤਾ ਸਰਵਣ ਕਰਵਾ ਕੇ ਅਸੀਸ ਪ੍ਰਾਪਤ ਕੀਤੀ। ਬੇਅੰਤ ਸਿੰਘ ਸਰਹੱਦੀ ਨੇ ਅੱਜ ਦੇ ਪਾਵਨ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸੰਗਤ ਨਾਲ ਵੀਚਾਰਾਂ ਦੀ ਸਾਂਝ ਪਾਈ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤ... ਅਗਲੀ ਖ਼ਬਰ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਸਮਾਜ ਸੇਵੀ ਕਿਸ਼ਨਪੁਰਾ ਸਮੇਤ ਪਹੁੰਚੀਆਂ ਕਈ ਸ਼ਖ਼ਸੀਅਤਾਂ
Ad Position 24