17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਸਤ ਦੋਆਬ ਨਹਿਰ ਦੇ ਨਾਲ ਪਿਛਲੇ ਇਕ ਮਹੀਨੇ ਤੋਂ ਸਟਰੀਟ ਲਾਈਟਾਂ ਬੰਦ, ਲੋਕ ਪ੍ਰੇਸ਼ਾਨ

ਜਲੰਧਰ, 15 ਸਤੰਬਰ (ਸ਼ਿਵ)-ਬਿਸਤ ਦੋਆਬ ਨਹਿਰ ਦੇ ਨਾਲ ਲੱਗਦੀ ਸੜਕ ’ਤੇ ਪਿਛਲੇ ਕਰੀਬ ਇਕ ਮਹੀਨੇ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੜਕ ’ਤੇ ਦਿਨ-ਰਾਤ ਕਾਫ਼ੀ ਜ਼ਿਆਦਾ ਟ੍ਰੈਫਿਕ ਰਹਿੰਦਾ ਹੈ, ਪਰ ਰਾਤ ਸਮੇਂ ਹਨੇਰਾ ਛਾ ਜਾਣ ਕਾਰਨ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਪੈਦਲ ਯਾਤਰੀਆਂ ਲਈ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਹੈ।

Ad Position 21
No active advertisement
ਦਰਸ਼ਨ ਸਿੰਘ ਅਹੂਜਾ 16-09-2026
ਜਲੰਧਰ, 15 ਸਤੰਬਰ (ਸ਼ਿਵ)-ਬਿਸਤ ਦੋਆਬ ਨਹਿਰ ਦੇ ਨਾਲ ਲੱਗਦੀ ਸੜਕ ’ਤੇ ਪਿਛਲੇ ਕਰੀਬ ਇਕ ਮਹੀਨੇ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੜਕ ’ਤੇ ਦਿਨ-ਰਾਤ ਕਾਫ਼ੀ ਜ਼ਿਆਦਾ ਟ੍ਰੈਫਿਕ ਰਹਿੰਦਾ ਹੈ, ਪਰ ਰਾਤ ਸਮੇਂ ਹਨੇਰਾ ਛਾ ਜਾਣ ਕਾਰਨ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਪੈਦਲ ਯਾਤਰੀਆਂ ਲਈ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਇਲਾਕੇ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦਾ ਡਰ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਸੜਕ ’ਤੇ ਬਣੇ ਟੋਇਆਂ ਕਾਰਨ ਵੀ ਹਮੇਸ਼ਾ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਲੋਕਾਂ ਨੇ ਦੱਸਿਆ ਕਿ ਕਈ ਵਾਰ ਮੱਛੀ ਫੜਨ ਵਾਲੇ ਜਾਲ ਵੀ ਸੜਕਾਂ ’ਤੇ ਬਣੇ ਫੁੱਟਪਾਥ ’ਤੇ ਪਏ ਰਹਿੰਦੇ ਹਨ। ਹਨੇਰੇ ਕਾਰਨ ਪੈਦਲ ਚੱਲਣ ਵਾਲੇ ਲੋਕ ਇਨ੍ਹਾਂ ਜਾਲਾਂ ਵਿਚ ਪੈਰ ਫਸਣ ਕਾਰਨ ਡਿੱਗ ਕੇ ਸੱਟ ਲਗਵਾ ਲੈਂਦੇ ਹਨ। ਸਮਾਜ ਸੇਵੀ ਦਰਸ਼ਨ ਸਿੰਘ ਅਹੂਜਾ ਨੇ ਨਗਰ ਨਿਗਮ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਜਲਦ ਚਾਲੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਦੇ ਟੋਇਆਂ ਨੂੰ ਵੀ ਠੀਕ ਕਰਵਾਇਆ ਜਾਵੇ ਅਤੇ ਫੁੱਟਪਾਥ ’ਤੇ ਪਏ ਜਾਲਾਂ ਨੂੰ ਹਟਾਇਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਡਰੱਗ ਵਿਭਾਗ ਨੇ ਗੁਪਤਾ ਮੈਡੀਕਲ ਏਜੰਸੀ ਤੋਂ ਜ਼ਬਤ ਕੀਤੇ ਟੀਕਿਆਂ ਦਾ ਅਦਾਲਤ ’ਚੋਂ ਕਸਟੱਡੀ ਆਰਡਰ ਲਿਆ ਅਗਲੀ ਖ਼ਬਰ ਕਿਸਾਨੀ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਦੂਸਰੇ ਦਿਨ ਵੀ ਜਾਰੀ ਰਿਹਾ ਧਰਨਾ
Ad Position 24