16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣੇ ਬੰਦ ਕਰਨ ਦੀ ਮੰਗ-ਬਾਈਕਾਟ ਦੀ ਦਿੱਤੀ ਚਿਤਾਵਨੀ

ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਵਲੋਂ ਅਧਿਆਪਕਾਂ ਤੋਂ ਲਏ ਜਾ ਰਹੇ ਗੈਰ-ਵਿਦਿਅਕ ਕੰਮ ਬੰਦ ਕਰਨ ਅਤੇ ਅਧਿਆਪਕਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਭੇਜਿਆ ਗਿਆ ਹੈ ।

Ad Position 21
No active advertisement
ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਵਲੋਂ ਅਧਿਆਪਕਾਂ ਤੋਂ ਲਏ ਜਾ ਰਹੇ ਗੈਰ-ਵਿਦਿਅਕ ਕੰਮ ਬੰਦ ਕਰਨ ਅਤੇ ਅਧਿਆਪਕਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਭੇਜਿਆ ਗਿਆ ਹੈ । ਇਸ ਸੰਬੰਧੀ ਕੁਲਵਿੰਦਰ ਸਿੰਘ ਜੋਸਨ, ਤਰਸੇਮ ਲਾਲ, ਸੁਖਿਵੰਦਰ ਸਿੰਘ ਤੇ ਨਵਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਅਧਿਆਪਕਾਂ ਤੋਂ ਲਏ ਜਾ ਰਹੇ ਗੈਰ-ਵਿਦਿਅਕ ਕੰਮ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਅੜਿੱਕਾ ਬਣ ਰਹੇ ਹਨ, ਇਸ ਲਈ ਇਹ ਕੰਮ ਤੁਰੰਤ ਬੰਦ ਕੀਤੇ ਜਾਣ । ਇਸ ਤੋਂ ਇਲਾਵਾ ਬੇਲੋੜੀਆਂ ਡਾਕਾਂ ਮੰਗਣੀਆਂ ਬੰਦ ਕਰਨ, ਸਕੂਲੀ ਖੇਡਾਂ ਲਈ ਖੇਡ ਫੰਡ ਜਾਰੀ ਕਰਨ ਅਤੇ ਸਕੂਲਾਂ ਵਿੱਚ ਸਫ਼ਾਈ ਲਈ ਸਫ਼ਾਈ ਸੇਵਕਾਂ ਦੀ ਨਿਯੁਕਤੀ ਕਰਨ ਦੀ ਮੰਗ ਕੀਤੀ ਗਈ । ਜਥੇਬੰਦੀਆਂ ਨੇ ਅਧਿਆਪਕਾਂ ਵੱਲੋਂ ਪਿਛਲੇ ਪੰਜ ਮਹੀਨਿਆਂ ਦੌਰਾਨ ਮਿਡ-ਡੇ-ਮੀਲ ਲਈ ਕੀਤੇ ਖਰਚੇ ਦੀ ਅਦਾਇਗੀ ਕਰਨ ਅਤੇ ਮਿਡ-ਡੇ-ਮੀਲ ਦੇ ਰਾਸ਼ਨ ਤੇ ਫਲਾਂ ਦੀ ਖਰੀਦ ਸਬੰਧੀ ਬਿੱਲਾਂ ’ਤੇ ਜੀ.ਐੱਸ.ਟੀ. ਦੀ ਛੋਟ ਦੇਣ ਦੀ ਮੰਗ ਵੀ ਰੱਖੀ ਹੈ। ਮੰਗ-ਪੱਤਰ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਪਰੋਕਤ ਮੰਗਾਂ ਦਾ ਇੱਕ ਹਫ਼ਤੇ ਅੰਦਰ ਨਿਪਟਾਰਾ ਨਾ ਕੀਤਾ ਗਿਆ ਤਾਂ ਪੰਜਾਬ ਦੇ ਸਮੂਹ ਅਧਿਆਪਕ ਗੈਰ-ਵਿਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਆਈ.ਟੀ.ਬੀ.ਪੀ. ਨੇ ਗੁਰੂ ਫੁੱਟਬਾਲ ਕਲੱਬ ਨੂੰ 2-0 ਨਾਲ ਹਰਾਇਆ
Ad Position 24