15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਪੱਤੋ ਕਲਾਂ ਵਿਖੇ ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ

ਹੈਲਮਟ ਪਾ ਕੇ ਆਏ ਚੋਰ ਨੇ ਦਿੱਤਾ ਚੋਰੀ ਦੀ ਘਟਨਾ ਨੂੰ ਅੰਜਾਮ ਸ਼ਾਹਕੋਟ, 15 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਪੱਤੋ ਕਲਾਂ ਵਿਖੇ ਬੀਤੀ ਰਾਤ ਇੱਕ ਚੋਰ ਵਲੋਂ ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਿੰਡ ਪੱਤੋ ਕਲਾਂ (ਸ਼ਾਹਕੋਟ) ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਇੱਕ ਚੋਰ ਹੈਲਮਟ ਨਾਲ ਆਪਣਾ ਚਿਹਰਾ ਢੱਕ ਕੇ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਹੈਲਮਟ ਪਾ ਕੇ ਆਏ ਚੋਰ ਨੇ ਦਿੱਤਾ ਚੋਰੀ ਦੀ ਘਟਨਾ ਨੂੰ ਅੰਜਾਮ ਸ਼ਾਹਕੋਟ, 15 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਪੱਤੋ ਕਲਾਂ ਵਿਖੇ ਬੀਤੀ ਰਾਤ ਇੱਕ ਚੋਰ ਵਲੋਂ ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਿੰਡ ਪੱਤੋ ਕਲਾਂ (ਸ਼ਾਹਕੋਟ) ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਇੱਕ ਚੋਰ ਹੈਲਮਟ ਨਾਲ ਆਪਣਾ ਚਿਹਰਾ ਢੱਕ ਕੇ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ। ਉਸ ਨੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਹਾਲ ਦੇ ਦਰਵਾਜ਼ੇ ਦਾ ਤਾਲਾ ਤੋੜਿਆ ਅਤੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਪਈ ਗੋਲਕ ਚੁੱਕ ਕੇ ਲੈ ਗਿਆ। ਇਸ ਦੌਰਾਨ ਖੜਕਾ ਸੁਣ ਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਰੌਲਾ ਪਾਇਆ, ਪਰ ਚੋਰ ਗੋਲਕ ਲੈ ਕੇ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਤੇਜ਼ੀ ਨਾਲ ਫਰਾਰ ਹੋ ਗਿਆ। ਚੋਰੀ ਦੀ ਘਟਨਾ ਬਾਰੇ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਤੁਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ ਅਤੇ ਪਿੰਡ ਦੇ ਮੁਹਤਬਰਾਂ ਨੂੰ ਸੂਚਿਤ ਕੀਤਾ । ਪ੍ਰਬੰਧਕਾਂ ਅਨੁਸਾਰ ਗੋਲਕ ’ਚ ਕਰੀਬ 4-5 ਹਜ਼ਾਰ ਰੁਪਏ ਦੀ ਨਕਦੀ ਸੀ। ਪ੍ਰਬੰਧਕਾਂ ਨੇ ਦੱਸਿਆ ਕਿ ਚੋਰੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਪੁਲਿਸ ਵਲੋਂ ਚੋਰ ਦੀ ਭਾਲ ਲਈ ਆਸ-ਪਾਸ ਦੇ ਪਿੰਡਾਂ ਵਿੱਚ ਜਾਂਚ ਕੀਤੀ ਜਾ ਰਹੀ ਹੈ। ਪ੍ਰਬੰਧਕ ਕਮੇਟੀ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਕੋਈ ਵਿਅਕਤੀ ਚੋਰ ਬਾਰੇ ਪੁਖ਼ਤਾ ਜਾਣਕਾਰੀ ਦਿੰਦਾ ਹੈ, ਜਿਸ ਨਾਲ ਚੋਰ ਨੂੰ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ ਤਾਂ ਉਸ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ, ਤਲਵੰਤ ਸਿੰਘ ਸੀਨੀਅਰ ਅਕਾਲੀ ਆਗੂ, ਜਸਵਿੰਦਰ ਸਿੰਘ, ਸੁਖਜੀਤ ਸਿੰਘ, ਜਸਪਾਲ ਸਿੰਘ, ਕੇਵਲ ਸਿੰਘ, ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ, ਗਿਆਨ ਸਿੰਘ, ਜਗੀਰ ਸਿੰਘ, ਰਵਿੰਦਰ ਪਾਲ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਈ ਦਵਿੰਦਰ ਸਿੰਘ ਨੂੰ ਫਿਲੌਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ ਅਗਲੀ ਖ਼ਬਰ ਲੰਮੇ ਬਿਜਲੀ ਕੱਟਾਂ ਵਿਰੁੱਧ ਵਡਾਲਾ ਦੀ ਅਗਵਾਈ ਹੇਠ ਧਰਨਾ
Ad Position 24