15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਈ ਦਵਿੰਦਰ ਸਿੰਘ ਨੂੰ ਫਿਲੌਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ

ਗੁਰਾਇਆ, 15 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੁਆਬੇ ਦੇ ਵਿਚ ਹੋਰ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਦਲ ਦੇ ਮੁੱਖ ਬੁਲਾਰੇ ਅਤੇ ਦੁਆਬਾ ਜ਼ੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਫਿਲੌਰ ਤੋਂ ਭਾਈ ਦਵਿੰਦਰ ਸਿੰਘ ਖਾਲਸਾ ਰੁੜਕਾ ਕਲਾ ਨੂੰ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ।

Ad Position 21
repet_subhas-goyals [Copy P29]
ਦਵਿੰਦਰ ਸਿੰਘ ਖਾਲਸਾ 16-09-2026
ਗੁਰਾਇਆ, 15 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੁਆਬੇ ਦੇ ਵਿਚ ਹੋਰ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਦਲ ਦੇ ਮੁੱਖ ਬੁਲਾਰੇ ਅਤੇ ਦੁਆਬਾ ਜ਼ੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਫਿਲੌਰ ਤੋਂ ਭਾਈ ਦਵਿੰਦਰ ਸਿੰਘ ਖਾਲਸਾ ਰੁੜਕਾ ਕਲਾ ਨੂੰ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ। ਜਦਕਿ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਦੇ ਸਟੇਟ ਕੁਆਰਡੀਨੇਟਰ ਹੈਪੀ ਕੌਲ ਨੂੰ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਡਾ.ਜੱਖੂ ਨੇ ਕਿਹਾ ਕਿ ਦਲਿਤ ਸਮਾਜ ਦੇ ਦੋਨੋ ਨੌਜਵਾਨ ਆਗੂ ਬੇਗਮਪੁਰਾ ਖਾਲਸਾ ਲਹਿਰ ਦੇ ਪੂਰਕ ਸਿੱਧ ਹੋਣਗੇ। ਭਾਈ ਦਵਿੰਦਰ ਸਿੰਘ ਖਾਲਸਾ ਜੋ ਪੱਤਰਕਾਰ ਵੀ ਹਨ ਨੇ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜ ਕਰਨੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਤੇ ਮੁੱਖ ਬੁਲਾਰੇ ਅਤੇ ਜੈ ਭੀਮ ਟੀਮ ਪੰਜਾਬ ਦੇ ਫਾਊਂਡਰ ਪ੍ਰਧਾਨ ਡਾ.ਹਰਜਿੰਦਰ ਸਿੰਘ ਜੱਖੂ ਦਾ ਦਿੱਤੀ ਜ਼ਿੰਮੇਵਾਰੀ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆ ਕਿਹਾ ਕਿ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਹਲਕੇ ਤੋਂ ‘ਆਪ’ ਦੀ ਟਿਕਟ ਲਈ ਜਸਵੀਰ ਸਿੰਘ ਜਲਾਲਪੁਰੀ ਵਲੋਂ ਦਾਅਵੇਦਾਰੀ ਪੇਸ਼ ਅਗਲੀ ਖ਼ਬਰ ਪਿੰਡ ਪੱਤੋ ਕਲਾਂ ਵਿਖੇ ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ
Ad Position 24