16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੜ੍ਹਾ ਫਾਟਕ ’ਤੇ ਫਲਾਈਓਵਰ ਬਣਾਉਣ ਨੂੰ ਲੈ ਕੇ ਦੁਕਾਨਦਾਰਾਂ ’ਚ ਰੋਸ, ਦੁਕਾਨਾਂ ਬੰਦ ਕਰ ਕੇ ਕੀਤਾ ਪ੍ਰਦਰਸ਼ਨ

ਜਲੰਧਰ, 16 ਸਤੰਬਰ (ਸ਼ਿਵ)-ਗੜ੍ਹਾ ਫਾਟਕ ’ਤੇ ਪ੍ਰਸਤਾਵਿਤ ਫਲਾਈਓਵਰ ਦੇ ਨਿਰਮਾਣ ਨੂੰ ਲੈ ਕੇ ਇਲਾਕੇ ਦੇ ਵੱਡੀ ਗਿਣਤੀ ’ਚ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ’ਚ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਅੱਜ ਵੱਡੀ ਗਿਣਤੀ ’ਚ ਦੁਕਾਨਦਾਰਾਂ ਨੇ ਕੁਝ ਸਮਾਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਫਲਾਈਓਵਰ ਦੇ ਨਿਰਮਾਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਅਤੇ ਇਲਾਕੇ ’ਚ ਰੋਸ ਮਾਰਚ ਵੀ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਜਲੰਧਰ, 16 ਸਤੰਬਰ (ਸ਼ਿਵ)-ਗੜ੍ਹਾ ਫਾਟਕ ’ਤੇ ਪ੍ਰਸਤਾਵਿਤ ਫਲਾਈਓਵਰ ਦੇ ਨਿਰਮਾਣ ਨੂੰ ਲੈ ਕੇ ਇਲਾਕੇ ਦੇ ਵੱਡੀ ਗਿਣਤੀ ’ਚ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ’ਚ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਅੱਜ ਵੱਡੀ ਗਿਣਤੀ ’ਚ ਦੁਕਾਨਦਾਰਾਂ ਨੇ ਕੁਝ ਸਮਾਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਫਲਾਈਓਵਰ ਦੇ ਨਿਰਮਾਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਅਤੇ ਇਲਾਕੇ ’ਚ ਰੋਸ ਮਾਰਚ ਵੀ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਬੀਤੇ ਦਿਨੀਂ ਜਦੋਂ ਰੇਲਵੇ ਵਲੋਂ ਪ੍ਰਸਤਾਵਿਤ ਕੰਮ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਤਾਂ ਇਲਾਕੇ ਦੇ ਦੁਕਾਨਦਾਰਾਂ ਵਲੋਂ ਇਸ ਦਾ ਵਿਰੋਧ ਕਰਦਿਆਂ ਕੰਮ ਰੁਕਵਾ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਗੜ੍ਹਾ ਫਾਟਕ ’ਤੇ ਫਲਾਈਓਵਰ ਦਾ ਨਿਰਮਾਣ ਕੀਤਾ ਜਾਂਦਾ ਹੈ ਤਾਂ ਇਸ ਨਾਲ ਇਲਾਕੇ ਦੇ ਹਜ਼ਾਰਾਂ ਕਾਰੋਬਾਰੀਆਂ ਦੀ ਰੋਜ਼ੀ-ਰੋਟੀ ’ਤੇ ਸੰਕਟ ਪੈਦਾ ਹੋ ਸਕਦਾ ਹੈ। ਰੋਸ ਪ੍ਰਦਰਸ਼ਨ ਦੌਰਾਨ ਦੁਕਾਨਦਾਰਾਂ ਨੇ ਕੇਂਦਰੀ ਰੇਲ ਮੰਤਰੀ ਤੋਂ ਮੰਗ ਕੀਤੀ ਕਿ ਫਲਾਈਓਵਰ ਦੇ ਨਿਰਮਾਣ ਦਾ ਕੰਮ ਰੋਕਿਆ ਜਾਵੇ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸ ਸਥਾਨ ’ਤੇ ਫਲਾਈਓਵਰ ਦੀ ਕੋਈ ਲੋੜ ਨਹੀਂ ਹੈ ਅਤੇ ਇਸ ਦੀ ਉਸਾਰੀ ਨਾਲ ਇਲਾਕੇ ਦੇ ਵਪਾਰ ’ਤੇ ਮਾੜਾ ਪ੍ਰਭਾਵ ਪਵੇਗਾ। ਦੁਕਾਨਦਾਰਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਜਾਂਦਾ, ਉਹ ਫਲਾਈਓਵਰ ਦੇ ਨਿਰਮਾਣ ਦੇ ਵਿਰੋਧ ਵਿਚ ਆਪਣਾ ਸੰਘਰਸ਼ ਜਾਰੀ ਰੱਖਣਗੇ । ਦੀ ਗੜ੍ਹਾ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਮਨਮੋਹਨ ਸਿੰਘ, ਪਰਮਜੀਤ ਸਿੰਘ, ਸੁਪ੍ਰੀਤ ਸਿੰਘ ਤੇ ਇਲਾਕਾ ਹੋਰ ਦੁਕਾਨਦਾਰ ਆਗੂ ਚੰਦਨ ਕੁਮਾਰ ਦਾ ਕਹਿਣਾ ਸੀ ਕਿ ਰੇਲ ਵਿਭਾਗ ਨੂੰ ਫਲਾਈ ਓਵਰ ਬਣਾਉਣ ਦਾ ਫ਼ੈਸਲਾ ਰੱਦ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਖੇਤਾਂ ’ਚ ਅੱਗ ਲਾਉਣ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਦੀ ਹਦਾਇਤ ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਵਲੋਂ ਹਾਜ਼ਰੀ ਦੀ ਅਚਨਚੇਤ ਚੈਕਿੰਗ
Ad Position 24